ਗੁਰਦਸਪੂਰ 7 ਮਾਰਚ ( ਹਰਵਿੰਦਰ / ਜਗਜੀਤ ਸਿੰਘ / ਬਲਵੰਤ ਭਗਤ )
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ , ਜਿਸ ਦੇ ਤਹਿਤ ਮਿਆਰੀ ਸਿੱਖਿਆ ਦੇਣ ਲਈ ਜਿੱਥੇ ਪੜ੍ਹੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਉੱਥੇ ਬੱਚਿਆ ਲਈ ਰੰਗਦਾਰ ਫ਼ਰਨੀਚਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਪ੍ਰੀ ਪ੍ਰਾਇਮਰੀ ਸ਼੍ਰੇਣੀਆਂ ਸ਼ੁਰੂ ਕੀਤੀਆਂ ਗਈਆ ਹਨ ਤੇ ਹੁਣ ਪ੍ਰੀ ਪ੍ਰਾਇਮਰੀ ਦੇ ਬੱਚਿਆ ਲਈ ਵੀ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ। ਜ਼ਿਲ੍ਹਾ ਪਠਾਨਕੋਟ ਦੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਪ੍ਰੋਤਸਾਹਨ ਦੇਣ ਲਈ ਸਿੱਖਿਆ ਸਕੱਤਰ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੰਗੀਨ ਫਰਨੀਚਰ ਦੀ ਸਪਲਾਈ ਆਰੰਭ ਕਰ ਦਿੱਤੀ ਗਈ ਹੈ। ਜਿਸ ਨਾਲ ਜ਼ਿਲ੍ਹਾ ਪਠਾਨਕੋਟ ਦੇ ਅਧਿਆਪਕਾਂ, ਬੱਚਿਆਂ, ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ
ਇੰਜੀਨੀਅਰ ਸ੍ਰੀ ਸੰਜੀਵ ਗੌਤਮ ਜੀ ਨੇ ਦੱਸਿਆ ਕਿ ਅੱਜ ਪਹਿਲੇ ਪੜਾਅ ਵਿੱਚ ਜ਼ਿਲ੍ਹੇ ਦੇ ਪੰਜ ਸਕੂਲਾਂ ਨੂੰ ਰੰਗੀਨ ਫਰਨੀਚਰ ਪ੍ਰਾਪਤ ਹੋਇਆ ਹੈ ਅਤੇ ਜਲਦੀ ਹੀ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੇ ਬੈਠਣ ਲਈ ਫਰਨੀਚਰ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਖੇਡ ਵਿਧੀ ਨਾਲ ਪੜਾਈਆਂ ਜਾਂਦਾ ਹੈ। ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਝੂਲੇ ਲਗ ਚੁੱਕੇ ਹਨ ਅਤੇ ਸਾਰੇ ਸਕੂਲਾਂ ਵਿੱਚ ਐਲਈਡੀ ਦੀ ਸਹਾਇਤਾ ਨਾਲ ਇ-ਕੰਟੈਨਟ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ। ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇੰਗਲਿਸ਼ ਮਾਧਿਅਮ ਸ਼ੁਰੂ ਹੋ ਗਿਆ ਹੈ ਮਾਪੇ ਆਪਣੀ ਮਰਜ਼ੀ ਨਾਲ ਆਪਣੇ ਬੱਚੇ ਦਾ ਇੰਗਲਿਸ਼ ਜਾਂ ਪੰਜਾਬੀ ਮਾਧਿਅਮ ਵਿੱਚ ਆਪਣੇ ਨੇੜੇ ਦੇ ਸਰਕਾਰੀ ਸਕੂਲ ਵਿੱਚ ਆਪਣੇ ਬੱਚੇ ਦਾ ਦਾਖਲਾ ਕਰਵਾ ਸਕਦੇ ਹਨ। ਸਮਾਰਟ ਸਕੂਲ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਸੰਜੀਵ ਮਨੀ ਨੇ ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ, ਸਪ੍ਰਸ ਮਿਆਰੀ, ਸਪ੍ਰਸ ਢਾਕੀ, ਸਪ੍ਰਸ ਨਾਜੋਚੱਕ, ਸਪ੍ਰਸ ਕੋਠੇ ਪੰਡਤਾਂ ਨੂੰ ਰੰਗੀਨ ਫਰਨੀਚਰ ਪ੍ਰਾਪਤ ਹੋ ਗਿਆ ਹੈ ਅਤੇ ਇੱਕ ਹਫ਼ਤੇ ਵਿੱਚ ਜ਼ਿਲ੍ਹੇ ਦੇ ਬਾਕੀ ਸਕੂਲਾਂ ਵਿੱਚ ਫਰਨੀਚਰ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਭ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜੀਨੀਅਰ ਸੰਜੀਵ ਗੌਤਮ ਜੀ ਦੀ ਅਗਵਾਈ ਵਿੱਚ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਲੜੀ ਵਿੱਚ ਇੱਕ ਛੋਟੀ ਜਿਹੀ ਕੋਸ਼ਿਸ਼ ਹੈ। ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬੱਚਿਆਂ ਦੇ ਮਾਪੇ, ਸਮੂਹ ਅਧਿਆਪਕ ਵਰਗ ਵੱਲੋਂ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦਾ ਸਕੂਲਾਂ ਨੂੰ ਫ਼ਰਨੀਚਰ ਭੇਜਣ ਲਈ ਧੰਨਵਾਦ ਕੀਤਾ ਗਿਆ ਹੈ। ਇਸ ਮੌਕੇ ਤੇ ਜ਼ਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਹਾਜ਼ਰ ਸਨ।
ਫੋਟੋ ਕੈਪਸਨ:- ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜਿਆ ਗਿਆ ਰੰਗੀਨ ਫਰਨੀਚਰ।

COMMENTS