ਨਹਿਰੀ ਪਟਵਾਰ ਯੂਨੀਅਨ ਨੇ ਵਿਧਾਇਕ ਭਲਾਈਪੁਰ ਨੂੰ ਦਿੱਤਾ ਮੰਗ ਪੱਤਰ
ਅਮ੍ਰਿੰਤਸਰ,16 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ) - ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਰੈਵੀਨਿਊ ਸਟਾਫ ਦੇ ਸਾਥੀਆਂ,ਕਲੈਰੀਕਲ ਸਟਾਫ ਅਤੇ ਦਰਜਾ ਚਾਰ ਕਰਮਚਾਰੀਆ ਵੱਲੋ ਸਾਂਝੇ ਤੌਰ ਤੇ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਬਾਬਾ ਬਕਾਲਾ ਸਾਹਿਬ ਹਲਕੇ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਗਿਆ। ਹਲਕਾ ਵਿਧਾਇਕ ਨੇ ਇੱਸ ਮੰਗ ਪੱਤਰ ਦੀਆਂ ਮੰਗਾਂ ਨੂੰ ਜਾਇਜ ਦੱਸਦਿਆਂ ਇਹਨਾਂ ਨੂੰ ਮੁੱਖ ਮੰਤਰੀ ਪੰਜਾਬ ਅੱਗੇ ਰੱਖਣ ਦਾ ਭਰੋਸਾ ਦਿਤਾ ।ਇੱਸ ਮੌਕੇ ਉਕਤ ਸੂਬਾਈ ਆਗੂ ਕ੍ਰਿਪਾਲ ਸਿੰਘ ਪੰਨੂ ਅਤੇ ਉਨ੍ਹਾਂ ਦੇ ਨਾਲ ਵਫਦ ਵਿੱਚ ਗੁਰਨਿਸਾਨ ਸਿੰਘ,ਨਿਰਮਲ ਸਿੰਘ,ਹਰਜਿੰਦਰ ਸਿੰਘ,ਗੁਰਪ੍ਰੀਤ ਸਿੰਘ ਪੱਡਾ,ਗੁਰਦੇਵ ਸਿੰਘ,ਰਣਜੀਤ ਸਿੰਘ,ਪ੍ਰਿਤਪਾਲ ਸਿੰਘ,ਬਲਦੇਵ
ਸਿੰਘ,ਰਮਨ ਪਰਮਾਰ,ਕਲੈਰੀਕਲ ਸਟਾਫ ਵੱਲੋਂ ਸਰਬਜੀਤ ਸਿੰਘ ਰਈਆ,ਹਰਪ੍ਰੀਤ ਸਿੰਘ ਸੰਧੂ, ਦਰਜਾਚਾਰ ਸਟਾਫ ਵੱਲੋਂ ਸਵਰਨ ਸਿੰਘ,ਅਮਰੀਕ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਅਦਾਰਿਆਂ ਅੰਦਰ ਮੁਲਾਜਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਜਵੀਜਾਂ ਬੰਦ ਕੀਤੀਆਂ ਜਾਣ, ਮੁਲਾਜਮਾਂ ਦੀ ਭਰਤੀ ਸਮੇਂ ਕੇਂਦਰ ਨਾਲੋਂ ਵੱਧ ਤਨਖਾਹ ਸਕੇਲ ਦੇਣ ਦਾ ਨੋਟੀਫੀਕੇਸ਼ਨ ਵਾਪਿਸ ਲਿਆ ਜਾਵੇ, ਮੋਬਾਈਲ ਭੱਤੇ ਵਿਚ ਕਟੋਤੀ ਕਰਨ ਵਾਲਾ ਪੱਤਰ ਵਾਪਿਸ਼ ਲਿਆ ਜਾਵੇ, ਤਿੰਨ ਸਾਲਾਂ ਤੋਂ ਲਟਕਾਈ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਹਰੇਕ ਤਰਾਂ ਦੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ ,ਮਹਿੰਗਾਈ ਭੱਤੇ ਦੀਆਂ ਪੰਜ ਬਕਾਇਆ ਕਿਸ਼ਤਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ, ਬੱਝਵਾਂ ਮੈਡੀਕਲ ਭੱਤਾ 2000 ਰੁਪੈ ਕੀਤਾ ਜਾਵੇ, ਮਹਿੰਗਾਈ ਭੱਤੇ ਦਾ 133 ਮਹੀਨੇ ਦਾ ਬਕਾਇਆ ਯਕਮੁਸਤ ਤੁਰੰਤ ਨਕਦ ਜਾਰੀ ਕੀਤਾ ਜਾਵੇ, ਆਸ਼ਾ ਵਰਕਰ ਮਿਡ ਡੇ ਮੀਲ ਅਤੇ ਆਂਗਨਵਾੜੀ ਵਰਕਰਾਂ ਘੱਟੋ ਘੱਟ ਵੇਤਨ ਐਕਟ ਲਾਗੂ ਕਰਕੇ 18000 ਰੁਪੈ ਤਨਖਾਹ ਲਾਗੂ ਕੀਤੀ ਜਾਵੇ, ਸਲਾਨਾ 2400 ਲਗਾਇਆ ਜਜੀਆ ਟੈਕਸ ਵਾਪਿਸ ਲਿਆ ਜਾਵੇ,ਪੈਨਸ਼ਨ ਦੁਹਰਾਈ ਦੀਆਂ ਪਾਵਰਾਂ ਡੀ ਡੀ ਓ ਪੱਧਰ ਤੇ ਦਿੱਤੀਆਂ ਜਾਣ, ਗਰੈਚੁਟੀ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਕੀਤੀ ਜਾਵੇ।
ਫੋਟੋ ਕੈਪਸ਼ਨ-: ਵਿਧਾਇਕ ਬਾਬਾ ਬਕਾਲਾ ਸਾਹਿਬ ਸੰਤੋਖ ਸਿੰਘ ਭਲਾਈਪੁਰ ਨੂੰ ਮੰਗ ਪੱਤਰ ਦੇਂਦੇ ਹੋਏ ਮੁਲਾਜਮ ਆਗੂ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
COMMENTS