ਪਾਖਰਪੁਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ,30 ਨਵੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਸੰਗਤਾਂ ਵੱਲੋਂ ਅੰਮ੍ਰਿਤ ਵੇਲੇ ਕੁਝ ਦਿਨ ਤੋਂ ਪਹਿਲਾਂ ਪ੍ਰਭਾਤ ਫੇਰੀਆਂ ਦੁਆਰਾ ਗੁਰੂ ਜਸ ਗਾਇਨ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂਦੁਆਰਾ ਗੋਬਿੰਦਗੜ੍ਹ ਸਾਹਿਬ ਅਤੇ ਲਹਿੰਦੀ ਪੱਤੀ ਗੁਰਦੁਆਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਗਏ ਸਨ। ਅੱਜ ਉਨ੍ਹਾਂ ਦੀ ਸਮਾਪਤੀ ਉਪਰੰਤ ਭੋਗ ਪਾਏ ਗਏ।
ਰਾਗੀ ਸਿੰਘਾਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਦੁਆਰਾ ਲਹਿੰਦੀ ਪੱਤੀ ਦੇ ਬਾਂਬਾ ਰਤਨ ਸਿੰਘ ਜੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਅਧਾਰਿਤ ਕਥਾ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਵੱਲੋਂ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਤਸਵੀਰ ਕੈਪਸਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ ਤੇ ਹਾਜ਼ਰ ਸੰਗਤਾਂ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
COMMENTS