ਬੀਬੀ ਜਗੀਰ ਕੌਰ ਬੇਗੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਤੇ ਜਥੇਦਾਰ ਗੋਰਾ ਨੇ ਕੀਤਾ ਭਰਵਾਂ ਸਵਾਗਤ
ਬੀਬੀ ਜਗੀਰ ਕੌਰ ਬੇਗੋਵਾਲ ਨੂੰ ਪ੍ਰਧਾQਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਨ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਸਿਰੋਪਾਓ, ਦੋਸ਼ਾਲਾ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕਰਦੇ ਹੋਏ ਨਾਲ ਸ੍ਰ ਤੇਜਿੰਦਰ ਸਿੰਘ ਪੱਡਾ ਨਿੱਜੀ ਸਕੱਤਰ,ਸ੍ਰ ਗੁਰਤਿੰਦਰ ਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ।
ਬੀਬੀ ਜਗੀਰ ਕੌਰ, ਜਥੇਦਾਰ ਭਿੱਟੇਵੱਡ, ਬਾਬਾ ਬੂਟਾ ਸਿੰਘ ਐਡਵੋਕੇਟ ਸਿਆਲਕਾ ਅਤੇ ਨਵੇਂ ਬਣੇ ਅੰਤਿ੍ੰਗ ਕਮੇਟੀ ਮੈਂਬਰਾਂ ਨੂੰ ਦਿੱਤੀ ਤਹਿ ਦਿਲੋਂ ਵਧਾਈ
।ਬਟਾਲਾ 28 ਨਵੰਬਰ (ਅਸ਼ੋਕ ਜੜੇਵਾਲ )ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਸ੍ਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਬੀਬੀ ਬਾਦਲ ਅਤੇ ਸ੍ਰ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਅਕਾਲੀ ਹਾਈਕਮਾਂਡ ਦਾ ਕੀਤਾ ਤਹਿ ਦਿਲੋਂ ਧੰਨਵਾਦ।ਸਿੱਖਾ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਮੌਕੇ ਬੀਬੀ ਜਗੀਰ ਕੌਰ ਬੇਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਜਗੀਰ ਕੌਰ ਬੇਗੋਵਾਲ ਨੂੰ ਸਿਰੋਪਾਓ, ਦੋਸ਼ਾਲਾ ਅਤੇ ਫੂੱਲਾ ਦਾ ਗੁਲਦਸਤਾ ਦੇ ਕੇ ਸਨਮਾਨਿਤ ਕਰਦਿਆਂ ਤਹਿ ਦਿਲੋਂ ਵਧਾਈ ਦਿੰਦਿਆਂ ਭਰਵਾਂ ਸਵਾਗਤ ਕੀਤਾ।ਜਥੇਦਾਰ ਗੋਰਾ ਨੇ ਇਸ ਮੌਕੇ ਤੇ ਬੀਬੀ ਜਗੀਰ ਕੌਰ ਬੇਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਬਣੇ ਅਹੁਦੇਦਾਰ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ ਨੂੰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਾਬਾ ਬੂਟਾ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਸਤਿੰਦਰ ਸਿੰਘ ਟੋਹੜਾ, ਜਥੇਦਾਰ ਬਲਦੇਵ ਸਿੰਘ ਚੂੰਘਾ ਅਤੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੂੰ ਅੰਤਿ੍ੰਗ ਕਮੇਟੀ ਦੇ ਮੈਂਬਰ ਬਣਾਉਣ ਤੇ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ, ਬੀਬੀ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਅਤੇ ਮਾਝੇ ਦੇ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਸਮੇਤ ਸਮੁੱਚੀ ਅਕਾਲੀ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਤੇ ਸ੍ਰ ਸੁਖਪ੍ਰੀਤ ਸਿੰਘ ਸੈਂਬੀ ਐਮ ਸੀ,ਸ੍ਰ ਅਵਤਾਰ ਸਿੰਘ ਨਿਰਮਾਣ ਪ੍ਰਧਾਨ ਗੁਰਦੁਆਰਾ ਅਕਾਲਗੜ੍ਹ,ਸ੍ਰ ਕਰਤਾਰ ਸਿੰਘ ਬਾਜਵਾ,ਸ੍ਰ ਦਵਿੰਦਰ ਪਾਲ ਸਿੰਘ ਭਾਟੀਆ ਐਕਸੀਅਨ ਮੰਡੀ ਬੋਰਡ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸ੍ਰ ਕਲਵੰਤ ਸਿੰਘ ਐਮ ਸੀ,ਸ੍ਰ ਕਰਤਾਰ ਸਿੰਘ ਪ੍ਰਧਾਨ,ਸ੍ਰ ਬਾਵਾ ਸਿੰਘ, ਸ੍ਰ ਰਜਵੰਤ ਸਿੰਘ ਰੰਧਾਵਾ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਜਗਦੀਸ਼ ਸਿੰਘ ਬੁੱਟਰ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ,ਸ੍ਰ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ,ਸ੍ਰ ਮਲਕੀਤ ਸਿੰਘ ਹੈਪੀ,ਸ੍ਰ ਸ਼ਿੰਗਾਰਾ ਸਿੰਘ ਤਰਖਾਣਾਵਾਲੀ,ਸ੍ਰ ਅਵਤਾਰ ਸਿੰਘ ਬਸਰਾਵਾਂ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਦਮਨਪ੍ਰੀਤ ਸਿੰਘ ਰਾਜਾ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ, ਆਦਿ ਸੰਗਤਾਂ ਨੇ ਬੀਬੀ ਜਗੀਰ ਕੌਰ ਬੇਗੋਵਾਲ ਨੂੰ ਪ੍ਰਧਾਨ ਬਣਨ ਤੇ ਤਹਿ ਦਿਲੋਂ ਵਧਾਈ ਦਿੱਤੀ।
Pragati media Ashok jrewal di report
COMMENTS