ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਵਿਧਾਇਕ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

SHARE:

 ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਵਿਧਾਇਕ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ


ਤ੍ਰਿਪਤ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ 6.2 ਕਰੋੜ ਰੁਪਏ ਦੇ ਚੈੱਕ ਵਿਧਾਇਕ ਲਾਡੀ ਨੂੰ ਸੌਂਪੇ


ਅਗਲੇ ਦੋ ਹਫ਼ਤਅਿਾਂ ਵਿੱਚ 15 ਕਰੋੜ ਰੁਪਏ ਦੇ ਹੋਰ ਚੈੱਕ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਦਿੱਤੇ ਜਾਵਗੇ


ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੀ ਅਰੰਭਤਾ ਕਰਵਾਈ



ਵਿਧਾਇਕ ਲਾਡੀ ਨੇ ਹਲਕੇ ਦੇ ਵਿਕਾਸ ਲਈ ਸਰਕਾਰ ਦਾ ਖਜ਼ਾਨਾ ਖੋਲ੍ਹਣ ਲਈ ਮੁੱਖ ਮੰਤਰੀ ਤੇ ਤ੍ਰਿਪਤ ਬਾਜਵਾ ਦਾ ਧੰਨਵਾਦ ਕੀਤਾ

ਬਟਾਲਾ, 28 ਨਵੰਬਰ (ਅਸ਼ੋਕ ਜੜੇਵਾਲ ) - ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਪੂਰਨਤਾ ਸਮਾਗਮ ਮੌਕੇ ਗੁਰੂ ਸਾਹਿਬ ਦੇ ਚਰਨਛੋਹ ਪ੍ਰਾਪਤ ਸਥਾਨ ਸ੍ਰੀ ਅੱਚਲ ਸਾਹਿਬ ਵਿਖੇ ਸੜਕ, ਸਟਰੀਟ ਲਾਈਟ, ਗੁਰੂ ਨਾਨਕ ਪਾਰਕ, ਸੀਵਰੇਜ, ਪਸ਼ੂ ਹਸਪਤਾਲ ਅਤੇ ਹੈਲਥ ਸੈਂਟਰ ਦਾ ਉਦਘਾਟਨ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸ੍ਰੀ ਅਖੰਡ ਪਾਠ ਦੀ ਅਰੰਭਤਾ ਕਰਵਾਈ।

ਇਸ ਮੌਕੇ ਕੁੱਲ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਅਤੇ ਬਟਾਲਾ ਦੀ ਧਰਤੀ ਵੱਡੇ ਭਾਗਾਂ ਵਾਲੀ ਹੈ ਜਿਥੇ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ ਸਨ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਸਾਰੇ ਨਗਰਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿਚੋਂ ਸ੍ਰੀ ਅੱਚਲ ਸਾਹਿਬ (ਚਾਹਲ ਕਲਾਂ) ਵੀ ਇੱਕ ਹੈ। ਸ. ਬਾਜਵਾ ਨੇ ਕਿਹਾ ਸ੍ਰੀ ਅੱਚਲ ਸਾਹਿਬ ਤੋਂ ਵਾਇਆ ਚਾਹਲ ਖੁਰਦ ਇੱਕ ਨਵੀਂ ਸੜਕ ਬਣਾਈ ਜਾਵੇਗੀ ਤਾਂ ਜੋ ਸੰਗਤਾਂ ਨੂੰ ਹੋਰ ਵੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਅਸਥਾਨਾਂ ਦੇ ਵਿਕਾਸ ਵਿੱਚ ਅੱਗੇ ਵੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਇਸੇ ਦੌਰਾਨ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ 6.2 ਕਰੋੜ ਰੁਪਏ ਦੇ ਚੈੱਕ ਭੇਂਟ ਕਰਦਿਆਂ ਕਿਹਾ ਕਿ ਇਸ ਹਲਕੇ ਨੂੰ ਵੀ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਸ. ਬਾਜਵਾ ਨੇ ਕਿਹਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ ਅਗਲੇ ਦੋ ਹਫ਼ਤਿਆਂ ਦੇ  ਅੰਦਰ 15 ਕਰੋੜ ਰੁਪਏ ਦੇ ਹੋਰ ਚੈੱਕ ਦਿੱਤੇ ਜਾਣਗੇ। ਉਨ੍ਹਾਂ ਹਾਜ਼ਰ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਇਹ ਪੈਸਾ ਪੰਜਾਬ ਦੇ ਲੋਕਾਂ ਦੀ ਮਿਹਨਤ ਦਾ ਪੈਸਾ ਹੈ ਅਤੇ ਇਸਨੂੰ ਪੂਰੀ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਉੱਪਰ ਖਰਚਿਆ ਜਾਵੇ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਚੈੱਕ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਹਲਕਾ ਦਹਾਕਿਆਂ ਤੋਂ ਵਿਕਾਸ ਪੱਖੋਂ ਪੱਛੜਿਆ ਹੋਇਆ ਸੀ ਅਤੇ ਜਿਵੇਂ ਪੰਜਾਬ ਸਰਕਾਰ ਨੇ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਹਨ, ਉਹ ਦਾਅਵੇ ਨਾਲ ਕਹਿੰਦੇ ਹਨ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਚਾਹਲ, ਸੁਖਦੀਪ ਸਿੰਘ ਤੇਜਾ, ਬਾਊ ਗੁਲਸ਼ਨ ਮਾਰਬਲ ਵਾਲੇ, ਰਾਜਪ੍ਰੀਤ ਸਿੰਘ ਢਿਲੋਂ, ਮੰਨੂ ਭਿੰਡਰ, ਪੀ.ਏ. ਸਿਕੰਦਰ ਸਿੰਘ, ਕੇਵਲ ਸਿੰਘ ਚਾਹਲ, ਨੰਬਰਦਾਰ ਸੁਖਵਿੰਦਰ ਸਿੰਘ, ਸਰਪੰਚ ਡਾ ਸੁੱਖ ਨੱਤ, ਸਰਪੰਚ ਸੁਖਦੇਵ ਸਿੰਘ ਨਸੀਰਪੁਰ, ਸਰਪੰਚ ਰਵਿੰਦਰ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਤਰਸੇਮ ਸਿੰਘ ਫੁਲਕੇ, ਸਰਪੰਚ ਸਰਬਜੀਤ ਸਿੰਘ ਜਾਹਦਪੁਰ, ਸਰਪੰਚ ਬਲਰਾਜ ਸਿੰਘ ਜੈਤੋ ਸਰਜਾ, ਸਰਪੰਚ ਬਲਵਿੰਦਰ ਸਿੰਘ ਫੁਲਕੇ ਖੁਰਦ, ਜਗਜੋਤ ਸਿੰਘ ਪੁਰੀਆਂ, ਡਾਇਰੈਕਟਰ ਜਗਜੀਤ ਸਿੰਘ ਅੰਮੋਨੰਗਲ, ਸਰਪੰਚ ਅਜੀਤ ਸਿੰਘ ਅਮਨਗੜ੍ਹ, ਡਾਇਰੈਕਟਰ ਸਰਬਜੀਤ ਸਿੰਘ,  ਸੈਕਟਰੀ ਇਕਬਾਲ ਸਿੰਘ, ਸੈਕਟਰੀ ਮਨਜਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਮਾਹਲ ਰਾਜਾ ਸਰਪੰਚ ਬਹਾਦਰ ਹੁਸੈਨ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਤਰਲੋਕ ਸਿੰਘ ਕੋਟਲਾ ਆਦਿ ਹਾਜ਼ਰ ਸਨ।    


      Pragati media reporter Ashok jrewal ki report

COMMENTS

नाम

05,163,07,27,08,61,19,126,21,405,27,10,30,1260,59,600,60,2,61,3,62,5,63,1,64,3,65,2,66,2,70,191,72,2,फिटनस,8,andra,5,Big Story,33,Bihar,71,Bollywood,8,Breaking News,23,business,6,Chhattisgarh,137,coronavirus,154,crime,20,Delhi,20,education,11,food news,8,Gadgets,1,Gujarat,70,haryana,28,himachal pradesh,627,jaunpur,547,Jharkhand,1095,jyotish,16,law,1,Lockdown,202,madhya pradesh,452,maharashtra,14,maharastra,117,New Delhi,24,News,52,poem,1,politics,26,Pragati Media,3190,punjab,689,rajasthan,330,Real story,2,Religion,11,tecnology,10,Uttar Pradesh,1197,Uttrakhand,23,West Bengal,2,
ltr
item
Pragati Media : Hindi News, Breaking News, All India News: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਵਿਧਾਇਕ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਵਿਧਾਇਕ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਵਿਧਾਇਕ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
https://1.bp.blogspot.com/-QeXOg4fA03g/X8KLVWPylQI/AAAAAAAAZbI/E4qiu88shn00ZK0zyrxjTX4yF5J1K57XACLcBGAsYHQ/w400-h393/IMG-20201128-WA0022.jpg
https://1.bp.blogspot.com/-QeXOg4fA03g/X8KLVWPylQI/AAAAAAAAZbI/E4qiu88shn00ZK0zyrxjTX4yF5J1K57XACLcBGAsYHQ/s72-w400-c-h393/IMG-20201128-WA0022.jpg
Pragati Media : Hindi News, Breaking News, All India News
https://www.pragatimedia.org/2020/11/Cabinet-mantri-tripat-bajwa-atey-vidhayak-ladi-valon-sh-achal-de-vakh-vakh-vikas-karjan-da-udhghatan.html
https://www.pragatimedia.org/
https://www.pragatimedia.org/
https://www.pragatimedia.org/2020/11/Cabinet-mantri-tripat-bajwa-atey-vidhayak-ladi-valon-sh-achal-de-vakh-vakh-vikas-karjan-da-udhghatan.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy