ਲਿਪ ਨੇ ਕਿਸਾਨਾਂ ਦੇ ਹੱਕ ਚ ਖੜ੍ਹ ਕੇ ਪੰਜਾਬ ਦੇ ਸਪੂਤ ਹੋਣ ਦਾ ਸਬੂਤ ਦਿੱਤਾ: ਵਿਜੇ ਤ੍ਰੇਹਨ
(26 ਨਵੰਬਰ 2020,ਅਸ਼ੋਕ ਜੜੇਵਾਲ )ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਕਿਸਾਨਾਂ ਦੇ ਸੰਘਰਸ਼ ਦਿੱਲੀ ਚਲੋ ਦੇ ਸੰਦਰਭ ਚ ਦਿੱਤੀ ਹਮਾਇਤ ਅਤੇ ਬੈਂਸ ਭਰਾਵਾਂ ਵੱਲੋਂ ਵੱਡੀ ਗਿਣਤੀ ਚ ਕਿਸਾਨਾਂ ਦੇ ਨਾਲ ਦਿੱਲੀ ਵੱਲ ਕੂਚ ਕਰਨ ਨਾਲ ਉਨ੍ਹਾਂ ਨੇ ਪੰਜਾਬ ਨੂੰ ਬਚਾਉਣ ਦਾ ਵੱਡਾ ਜੋ ਕਦਮ ਚੁੱਕਿਆ ਸ਼ਲਾਘਾਯੋਗ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਹਲਕਾ ਬਟਾਲਾ ਦੇ ਇੰਚਾਰਜ ਵਿਜੇ ਤ੍ਰੇਹਨ ਨੇ ਸਾਥੀਆਂ ਸਮੇਤ ਦਿੱਲੀ ਵੱਲ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।ਪ੍ਰਧਾਨ ਵਿਜੇ ਤ੍ਰੇਹਨ ਨੇ ਕਿਹਾ ਕਿ ਬੈਂਸ ਭਰਾ ਹਮੇਸ਼ਾਂ ਹੀ ਲੋਕ ਹਿੱਤਾਂ ਲਈ ਲੜਾਈ ਲੜਦੇ ਆ ਰਹੇ ਹਨ ਅਤੇ ਹੁਣ ਕਿਸਾਨਾਂ ਦੇ ਹੱਕ ਚ ਖੜ੍ਹੇ ਹੋ ਕੇ ਉਹਨਾਂ ਪੰਜਾਬ ਦੇ ਅਸਲੀ ਸਪੂਤ ਹੋਣ ਦਾ ਸਬੂਤ ਦਿੱਤਾ ਹੈ ।ਪ੍ਰਧਾਨ ਵਿਜੇ ਤ੍ਰੇਹਨ ਨੇ ਕਿਹਾ ਕਿ ਹਲਕਾ ਬਟਾਲਾ ਚੋਂ ਵੱਡੀ ਗਿਣਤੀ ਚ ਦਿੱਲੀ ਵੱਲ ਰਵਾਨਾ ਹੋਏ ਹਾਂ ਅਤੇ ਜਦ ਤੱਕ ਕਿਸਾਨਾਂ ਦਾ ਸੰਘਰਸ਼ ਚੱਲਦਾ ਰਹੇਗਾ ਉਹ ਉਨ੍ਹਾਂ ਨਾਲ ਖੜ੍ਹੇ ਰਹਿਣਗੇ ।ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਦਾ ਫ਼ਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਚ ਮੋਢੇ ਨਾਲ ਮੋਢਾ ਜੋਡ਼ ਕੇ ਸ਼ਾਮਲ ਹੋਣ ।ਇਸ ਮੌਕੇ ਉਨ੍ਹਾਂ ਨਾਲ ਬਟਾਲਾ ਸ਼ਹਿਰੀ ਦੇ ਪ੍ਰਧਾਨ ਸ਼ਮੀ ਕਪੂਰ, ਬਟਾਲਾ ਸਿਵਲ ਮੰਡਲ ਦੇ ਪ੍ਰਧਾਨ ਭਗਵੰਤ ਸਿੰਘ,ਜ਼ੋਰਾਵਰ ਸਿੰਘ ਸੀਨੀਅਰ ਮੀਤ ਪ੍ਰਧਾਨ ,ਭੁਪਿੰਦਰ ਸਿੰਘ ਕਿਲਾ ਟੇਕ ਸਿੰਘ, ਬਲਵਿੰਦਰ ਸਿੰਘ ਕਿਲਾ ਟੇਕ ਸਿੰਘ, ਰਵਿੰਦਰ ਕੁਮਾਰ ,ਮੋਹਿਤ ਕੁਮਾਰ, ਹੰਸਰਾਜ, ਸਨੀ ਕੁਮਾਰ, ਵਿਪਨ ਕੁਮਾਰ, ਲਹਿਰ ਮਸੀਹ ਆਦਿ ਹਾਜ਼ਰ ਸਨ।
Pragati media reporter ashok jrewal ki report
COMMENTS