ਸਹਾਇਕ ਫੂਡ ਕਮਿਸ਼ਨਰ ਡਾ. ਪੰਨੂ ਨੇ ਬਟਾਲਾ ਦੀਆਂ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ
ਬਟਾਲਾ, 27 ਨਵੰਬਰ (ਅਸ਼ੋਕ ਜੜੇਵਾਲ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਅੱਜ ਬਟਾਲਾ ਸ਼ਹਿਰ ਵਿਖੇ ਡਾ. ਜੀ.ਐੱਸ. ਪੰਨੂ ਸਹਾਇਕ ਫੂਡ ਕਮਿਸ਼ਨਰ ਵਲੋਂ ਆਪਣੀ ਟੀਮ ਸਮੇਤ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ।
ਜ਼ਿਲ੍ਹਾ ਗੁਰਦਾਸਪੁਰ ਦੇ ਸਹਾਇਕ ਫੂਡ ਕਮਿਸ਼ਨਰ ਡਾ. ਜੀ.ਐੱਸ. ਪੰਨੂ ਨੇ ਦੱਸਿਆ ਕਿ ਅੱਜ ਬਟਾਲਾ ਸ਼ਹਿਰ ਵਿਖੇ ਚੈਕਿੰਗ ਦੌਰਾਨ ਦੁੱਧ, ਘਿਓ, ਪਨੀਰ ਅਤੇ ਦਾਲਾਂ ਆਦਿ ਦੇ ਸੈਂਪਲ ਭਰੇ ਗਏ ਹਨ ਜਿਨ੍ਹਾਂ ਨੂੰ ਜਾਂਚ ਲਈ ਫੂਡ ਲੈਬੋਰਟਰੀ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਸਤੂ ਦੇ ਨਮੂਨੇ ਫੇਲ ਹੋਏ ਤਾਂ ਉਸ ਦੁਕਾਨਦਾਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਪੰਨੂ ਨੇ ਦੁਕਾਨਦਾਰਾਂ ਅਤੇ ਡੇਹਰੀ ਮਾਲਕਾਂ ਨੂੰ ਕਿਹਾ ਕਿ ਉਹ ਚੰਗਾ ਅਤੇ ਮਿਆਰੀ ਸਮਾਨ ਹੀ ਵੇਚਣ। ਉਨ੍ਹਾਂ ਡੇਹਰੀ ਮਾਲਕਾਂ ਨੂੰ ਕਿਹਾ ਕਿ ਸ਼ੁੱਧ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਹੀ ਲੋਕਾਂ ਨੂੰ ਵੇਚੀਆਂ ਜਾਣ। ਉਨ੍ਹਾਂ ਕਿਹਾ ਕਿ ਥੋੜੇ ਜਿਹੇ ਆਰਥਿਕ ਫਾਇਦੇ ਲਈ ਮਿਲਾਵਟੀ ਵਸਤਾਂ ਵੇਚ ਕੇ ਇਨਸਾਨੀ ਜ਼ਿੰਦਗੀ ਨਾਲ ਨਹੀਂ ਖੇਡਣਾ ਚਾਹੀਦਾ। ਉਨ੍ਹਾਂ ਮਿਲਾਵਟਖੋਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਮਿਲਾਵਟ ਦੇ ਗੈਰ-ਕਾਨੂੰਨੀ ਕੰਮ ਤੋਂ ਬਾਜ ਆਉਣ ਨਹੀਂ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਾ. ਪੰਨੂ ਨੇ ਕਿਹਾ ਕਿ ਸਮੂਹ ਦੁਕਾਨਦਾਰ ਸਰਕਾਰ ਕੋਲ ਆਪਣੀ ਰਜਿਸਟਰੇਸ਼ਨ ਜਰੂਰ ਕਰਾਉਣ ਜੋ ਕਿ ਕਾਨੂੰਨੀ ਤੌਰ ’ਤੇ ਜਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੁਕਾਨਦਾਰਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।
Pragati media ashok jrewal btala (punjab)di report
COMMENTS