ਤ੍ਰਿਪਤ ਬਾਜਵਾ ਨੇ ਕੁਤਬੀਨੰਗਲ ਦੇ ਸਰਬਪੱਖੀ ਵਿਕਾਸ ਦਾ ਦਿੱਤਾ ਭਰੋਸਾ
ਬਟਾਲਾ ਸ਼ਹਿਰ ਦੀ ਹਦੂਦ ਅੰਦਰ ਹਰ ਇਲਾਕੇ ਦਾ ਹੋਵੇਗਾ ਵਿਕਾਸ - ਤ੍ਰਿਪਤ ਬਾਜਵਾ
ਬਟਾਲਾ, 28 ਨਵੰਬਰ ( ਅਸ਼ੋਕ ਜੜੇਵਾਲ ) - ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਸ਼ਹਿਰ ਦੇ ਕੁਤਬੀਨੰਗਲ ਵਿਖੇ ਪਹੁੰਚ ਕੇ ਲੋਕਾਂ ਦੀ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ। ਕੁਤਬੀਨੰਗਲ ਵਾਸੀਆਂ ਨਾਲ ਗੱਲ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਹੀ ਕੁਤਬੀਨੰਗਲ ਦਾ ਵੀ ਵਿਕਾਸ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਕੁਤਬੀਨੰਗਲ ਇਲਾਕੇ ਵਿੱਚ ਸੀਵਰੇਜ ਪਾਇਆ ਜਾਵੇਗਾ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਲਾਕੇ ਦੀ 100 ਫੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਤਬੀਨੰਗਲ ਦੀਆਂ ਸੜਕਾਂ ਅਤੇ ਗਲੀਆਂ ਨਵੀਂ ਬਣਾਈਆਂ ਜਾਣਗੀਆਂ। ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣਾ ਪੰਜਾਬ ਸਰਕਾਰ ਦਾ ਟੀਚਾ ਹੈ ਅਤੇ ਕੁਤਬੀਨੰਗਲ ਵੀ ਵਿਕਾਸ ਪੱਖੋਂ ਪਿੱਛੇ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਹਦੂਦ ਅੰਦਰ ਹਰ ਇਲਾਕੇ ਦਾ ਬਰਾਬਰ ਵਿਕਾਸ ਹੋਵੇਗਾ।ਇਸ ਤੋਂ ਪਹਿਲਾਂ ਕੁਤਬੀਨੰਗਲ ਵਾਸੀਆਂ ਨੇ ਸ. ਬਾਜਵਾ ਨੂੰ ਆਪਣੇ ਇਲਾਕੇ ਦੀ ਮੰਗਾਂ ਅਤੇ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਜਿਸ ’ਤੇ ਸ. ਬਾਜਵਾ ਨੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕੁਤਬੀਨੰਗਲ ਦੀਆਂ ਗਲੀਆਂ ਅਤੇ ਛੱਪੜ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਸ. ਬਾਜਵਾ ਨਾਲ ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਪ੍ਰਗਟ ਸਿੰਘ, ਕਾਕੇ ਸ਼ਾਹ, ਹਰਵਿੰਦਰ ਸਿੰਘ, ਯਾਦਵਿੰਦਰ ਸਿੰਘ, ਰਮੇਸ਼ ਵਰਮਾ, ਰਾਜਾ ਗੁਰਬਖਸ਼ ਸਿੰਘ, ਪੀ.ਏ ਸਿਕੰਦਰ ਸਿੰਘ ਸਮੇਤ ਸ਼ਹਿਰ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।
Pragati media( Ar.Mn) jatin kumar ke sath Ashok jrewal batala ki special covrage.
Cont. No. 9816907313
COMMENTS