ਬਾਪੂ ਪਿਆਰਾ ਸਿੰਘ ਭਾਟੀਆ ਦੇ ਪਰਿਵਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੇ ਸੰਘਰਸ਼ ਦੀ ਚੜ੍ਹਦੀ ਕਲ੍ਹਾ ਅਤੇ ਕਾਮਯਾਬੀ ਦੀ ਕੀਤੀ ਅਰਦਾਸ।
ਬਟਾਲਾ 6ਦਸੰਬਰ (ਅਸ਼ੋਕ ਜੜੇਵਾਲ)ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਰੇਲਵੇ ਰੋਡ ਕਾਦੀਆਂ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਕਾਦੀਆਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤੇ ਭਾਈ ਬਲਹਾਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ। ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇਤਿਹਾਸ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।ਸਟੇਜ ਸਕੱਤਰ ਦੀ ਭੂਮਿਕਾ ਸ੍ਰ ਦਵਿੰਦਰ ਪਾਲ ਸਿੰਘ ਭਾਟੀਆ ਐਕਸੀਅਨ ਮੰਡੀ ਬੋਰਡ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਨਿਭਾਈ ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਘੱਟ ਗਿਣਤੀ ਵਿੱਚ ਸੰਗਤਾਂ ਨੂੰ ਇੱਕਤਰ ਕਰਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਕੇਤਨ ਰੂਪ ਵਿੱਚ ਮਨਾਇਆ ਗਿਆ ਹੈ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਨੂੰ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ।
ਜਥੇਦਾਰ ਗੋਰਾ ਨੇ ਕਿਹਾ ਕਿ ਸਾਡੇ ਦੇਸ਼ ਦਾ ਕਿਸਾਨ ਕਿਰਤੀ ਹੈ। ਅੱਜ ਕਿਸਾਨ ਆਪਣੇ ਹੱਕ ਵਾਸਤੇ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਹਨ। ਜਥੇਦਾਰ ਗੋਰਾ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਦੀ ਅਤੇ ਭਾਰਤ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਸਮਤ ਬਖਸ਼ਣ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਰਾਗੀ ਜਥੇ, ਕਥਾਵਾਚਕ,ਪਰਿਵਾਰਕ ਮੈਂਬਰਾਂ ਅਤੇ ਪਤਵੰਤਿਆਂ ਨੂੰ ਸਿਰੋਪਾਓ ਦੇ ਸਨਮਾਨਿਤ ਕਰਦਿਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਤੇ ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਗਿਆਨੀ ਚਿਮਨ ਸਿੰਘ,ਸ੍ਰ ਅਮਰੀਕ ਸਿੰਘ ਸਲਹਾਪੁਰ ਸਰਪੰਚ,ਸ੍ਰ ਸੁਖਦੇਵ ਸਿੰਘ ਦਕੋਹਾ, ਡਾਕਟਰ ਗੁਰਮੁੱਖ ਸਿੰਘ ਪ੍ਰਭ ਸਿਮਰਨ ਹਸਪਤਾਲ ਬਟਾਲਾ,ਸ੍ਰ ਜਗਜੀਤ ਸਿੰਘ ਫ਼ਖ਼ਰ,ਸ੍ ਸੁਰਜੀਤ ਸਿੰਘ ਆਰੇ ਵਾਲੇ, ਗਿਆਨੀ ਪ੍ਰੀਤਮ ਸਿੰਘ ਖਾਲਸਾ,ਸ੍ਰ ਸਤਨਾਮ ਸਿੰਘ ਸੰਧੂ,ਸ੍ਰ ਬਲਕਾਰ ਸਿੰਘ ਸੰਧੂ, ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਕੁਲਵੰਤ ਸਿੰਘ ਮੋਤੀ ਭਾਟੀਆ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ,ਸ੍ਰ ਜਗਦੀਸ਼ ਸਿੰਘ ਬੁੱਟਰ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ,ਸ੍ਰ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ,ਸ੍ਰ ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਸਰਬਜੀਤ ਸਿੰਘ ਸਾਹਬੀ,ਸ੍ਰ ਸੁਖਪ੍ਰੀਤ ਸਿੰਘ ਸੈਂਬੀ ਭਾਟੀਆ ਐਮ ਸੀ ਨਗਰ ਕੌਂਸਲ ਕਾਦੀਆਂ, ਬੀਬੀ ਹਰਪਾਲ ਕੌਰ ਭਾਟੀਆ ਐਮ ਸੀ,ਸ੍ਰੀ ਵਿਜੇ ਕੁਮਾਰ ਐਮ ਸੀ,ਸ੍ਰ ਗਗਨਦੀਪ ਸਿੰਘ ਗਿੰਨੀ ਐਮ ਸੀ,ਸ੍ਰੀ ਅਬਦੁੱਲ ਵਾਸੇ ਐਮ ਸੀ,ਸ੍ ਗੁਰਨਾਮ ਸਿੰਘ ਸਾਬਕਾ ਐਮ ਸੀ,ਸ੍ਰ ਕੁਲਜੀਤ ਸਿੰਘ ਬਾਜਵਾ,ਸ੍ਰ ਮਲਕੀਅਤ ਸਿੰਘ ਹੈਪੀ,ਸ੍ਰ ਮਲਵਿੰਦਰ ਸਿੰਘ ਭਾਟੀਆ,ਸ੍ਰ ਸ਼ਿੰਗਾਰਾ ਸਿੰਘ ਸੰਧੂ,ਸ੍ਰ ਅਵਤਾਰ ਸਿੰਘ ਬਸਰਾਵਾਂ,ਸ੍ਰੀ ਵਰਿੰਦਰ ਪ੍ਰਭਾਕਰ,ਸ੍ਰੀ ਵਰਿੰਦਰ ਖੋਸਲਾ,ਸ੍ਰ ਹਰਭਜਨ ਸਿੰਘ ਭਾਟੀਆ,ਸ੍ਰ ਸੁਰਿੰਦਰ ਸਿੰਘ ਮਨੀ,ਸ੍ ਸਤਿੰਦਰ ਪਾਲ ਸਿੰਘ ਭਾਟੀਆ,ਸ੍ਰ ਸਤਨਾਮ ਸਿੰਘ ਭਾਟੀਆ ਕਾਹਨੂੰਵਾਨ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ,ਸ੍ਰ ਅਜੀਤ ਪਾਲ ਸਿੰਘ ਮੋਨੂੰ,ਸ੍ਰ ਰਾਜਪਾਲ ਸਿੰਘ ਟੀਨੂੰ,ਸ੍ਰ ਜਸਪਾਲ ਸਿੰਘ ਨੰਨਾ,ਸ੍ਰ ਭੁਪਿੰਦਰ ਸਿੰਘ ਫੋਜੀ,ਸ੍ਰ ਮਨਿੰਦਰ ਸਿੰਘ ਰਾਜੂ,ਸ੍ਰ ਦਿਲਜੀਤ ਸਿੰਘ ਆਸ਼ੂ,ਸ੍ਰ ਵਰਿੰਦਰ ਸਿੰਘ ਭਾਟੀਆ,ਸ੍ਰੀ ਪੁਨੀਤ ਭੱਲਾ,ਸ੍ਰੀ ਸੰਜੀਵ ਕੁਮਾਰ ਗੁਰਲਾਲ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ,ਸ੍ਰ ਸੁਖਦੇਵ ਸਿੰਘ ਧਾਰੋਵਾਲੀ,ਸ੍ਰ ਤਰਸੇਮ ਸਿੰਘ ਸੇਖਵਾਂ,ਸ੍ਰ ਗੁਰਮੁੱਖ ਸਿੰਘ ਕਾਦੀਆਂ,ਸ੍ਰ ਗੁਰਪ੍ਰੀਤ ਸਿੰਘ ਕੋਠਾ, ਆਦਿ ਸੰਗਤਾਂ ਨਤਮਸਤਕ ਹੋਈਆਂ।
Pragati media ashok kumar batala di report
COMMENTS