ਕੋਰੋਨਾ ਵਾਇਰਸ ਤੋਂ ਬਚਣ ਲਈ ਸ਼ੋਸਲ ਡਿਸਟੈਂਸ ਮੈਨਟੇਨ ਰੱਖਿਆ ਜਾਵੇ ਅਤੇ ਮਾਸਕ ਲਾਜਮੀ ਤੌਰ ’ਤੇ ਪਹਿਨਿਆ ਜਾਵੇ - ਡਾ. ਭੱਲਾ
ਬਟਾਲਾ, 1 ਦਸੰਬਰ(ਅਸ਼ੋਕ ਜੜੇਵਾਲ ) - ਕੋਰੋਨਾ ਵਾਇਰਸ ਦੀ ਬਿਮਾਰੀ ਦਾ ਜੇਕਰ ਜਲਦੀ ਨਾਲ ਪਤਾ ਲੱਗ ਜਾਵੇ ਤਾਂ ਮਾਹਿਰ ਡਾਕਟਰਾਂ ਦੇ ਇਲਾਜ ਤੇ ਸਲਾਹ ਨਾਲ ਇਸ ਬਿਮਾਰੀ ਉੱਪਰ ਫ਼ਤਹਿ ਪਾਈ ਜਾ ਸਕਦੀ ਹੈ। ਕੋਰੋਨਾ ਦੀ ਬਿਮਾਰੀ ਓਦੋਂ ਜਿਆਦਾ ਖਤਰਨਾਕ ਹੋ ਜਾਂਦੀ ਹੈ ਜਦੋਂ ਇਸਦਾ ਪਤਾ ਬਹੁਤ ਦੇਰ ਬਾਅਦ ਲੱਗਦਾ ਹੈ ਅਤੇ ਉਸ ਸਮੇਂ ਫਿਰ ਮਰੀਜ਼ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ। ਜੇਕਰ ਕਿਸੇ ਨੂੰ ਵੀ ਹਲਕਾ ਗਲਾ ਖਰਾਬ, ਬੁਖਾਰ, ਖਾਂਸੀ, ਸਰੀਰਕ ਦਰਦ ਅਤੇ ਸਾਧਾਰਨ ਕਮਜੋਰੀ ਦੇ ਲੱਛਣ ਦਿਖਾਈ ਦੇਣ ਤਾਂ ਫੋਰਨ ਆਪਣਾ ਕੋਵਿਡ-19 ਟੈਸਟ ਕਰਾਉਣਾ ਚਾਹੀਦਾ ਹੈ।
ਕੋਵਿਡ-19 ਟੈਸਟ ਕਰਾਉਣ ਦੀ ਅਪੀਲ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਕਿਹਾ ਕਿ ਸਮੇਂ ਸਿਰ ਕੋਵਿਡ-19 ਦੀ ਜਾਂਚ ਕਰਾਉਣਾ ਜਿਥੇ ਮਰੀਜ਼ ਦੀ ਜਾਨ ਨੂੰ ਬਚਾਉਂਦਾ ਹੈ ਇਸ ਨਾਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾ ਹੈ। ਡਾ. ਭੱਲਾ ਨੇ ਕਿਹਾ ਕਿ ਕੋਰੋਨਾ ਰੋਗ ਦੇ ਫੈਲਾਅ ਨੂੰ ਰੋਕਣ ਲਈ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ, ਸ਼ੋਸਲ ਡਿਸਟੈਂਸ ਮੈਨਟੇਨ ਰੱਖਿਆ ਜਾਵੇ ਅਤੇ ਮਾਸਕ ਲਾਜਮੀ ਤੌਰ ’ਤੇ ਪਹਿਨਿਆ ਜਾਵੇ।ਡਾ. ਭੱਲਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਸ਼ਰੂਆਤੀ ਲੱਛਣ ਹੋਣ ਤਾਂ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ, ਜਿੱਥੇ ਕੋਰੋਨਾ ਰੋਗ ਟੈਸਟ (ਆਰ.ਟੀ.ਅਸੀ.ਪੀ.ਆਰ ਅਤੇ ਰੈਪਿਡ ਐਂਟੀਜਨ ਟੈਸਟ) ਮੁਫ਼ਤ ਕੀਤੇ ਜਾਂਦੇ ਹਨ ਅਤੇ ਸਰਕਾਰ ਵੱਲੋਂ ਪ੍ਰਾਪਤ ਗਾਈਡ ਲਾਈਨਜ਼ ਅਨੁਸਾਰ ਟਰੂਨੈਟ ਟੈਸਟ ਵੀ ਉਪਲੱਬਧ ਹੈ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਏਕਾਂਤਵਾਸ ਹੋ ਸਕਦਾ ਹੈ। ਟੈਸਟ ਪਾਜ਼ਟਿਵ ਹੋਣ ਤੇ ਸਮੁੱਚਾ ਇਲਾਜ਼ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ।
Pragati media Ashok kumar di report
COMMENTS