ਮਾਂ ਬੋਲੀ ਪੰਜਾਬੀ ਵਿਕਾਸ ਮੰਚ ਵੱਲੋਂ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ
ਬਟਾਲਾ 1ਦਸੰਬਰ (ਅਸ਼ੋਕ ਜੜੇਵਾਲ ) ਅੱਜ ਮਾਂ ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਦੇ ਪ੍ਰਧਾਨ ਜਤਿੰਦਰ ਭਨੋਟ, ਜਨਰਲ ਸਕੱਤਰ ਕੁਲਦੀਪ ਸਿੰਘ ਹੰਸਪਾਲ ਅਤੇ ਸੰਯੋਜਕ ਗੁਰਪ੍ਰੀਤ ਸਿੰਘ ਰੰਗੀਲਪੁਰ ਨੇ ਮੀਟਿੰਗ ਉਪਰੰਤ ਲਿਖਤੀ ਪ੍ਰੈੱਸ ਨੋਟ ਜ਼ਾਰੀ ਕਰਦਿਆਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ । ਉਹਨਾਂ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ ( ਰਜਿ . ) ਦੇ ਝੰਡੇ ਹੇਠ ਸਾਰੇ ਲੇਖਕ ਭਾਈਚਾਰੇ ਨੇ ਕਿਸਾਨਾਂ ਦੇ ਹੱਕ ਵਿੱਚ ਲਿਖਣ ਦੇ ਨਾਲ-ਨਾਲ ਉਹਨਾਂ ਦੇ ਸੰਘਰਸ਼ ਵਿੱਚ ਵੀ ਉਹਨਾਂ ਦੇ ਨਾਲ ਪਿੰਡ-ਪਿੰਡ, ਸ਼ਹਿਰ-ਸ਼ਹਿਰ ਵਿੱਚ ਹਿੱਸਾ ਲਿਆ ਹੈ । ਇਸ ਲਈ ਉਹਨਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਅੱਗੇ ਵੀ ਪੰਜਾਬ ਦਾ ਹਰ ਲੇਖਕ, ਬੁੱਧੀਜੀਵੀ ਕਿਸਾਨਾਂ ਦੇ ਨਾਲ ਖੜ੍ਹਾ ਹੈ । ਉਹਨਾਂ ਲੋਕਤੰਤਰ ਦੇ ਚੌਥੇ ਥੰਮ ਵੱਲੋਂ ਨਿਭਾਈ ਜਾ ਰਹੀ ਸਾਰਥਿਕ ਭੂਮਿਕਾ ਕਰਕੇ ਪੰਜਾਬ ਅਤੇ ਦੇਸ਼ ਦੇ ਸਮੁੱਚੇ ਮੀਡੀਆ ਦਾ ਧੰਨਵਾਦ ਕੀਤਾ । ਪਰ ਨਾਲ ਹੀ ਉਹਨਾਂ ਕਿਸਾਨਾਂ ਦੇ ਸੰਘਰਸ਼ ਪ੍ਰਤੀ ਦੇਸ਼ ਨੂੰ ਗੁੰਮਰਾਹ ਕਰਨ ਵਾਲੇ ਕੁਝ ਸ਼ਰਾਰਤੀ ਅਨਸਰਾਂ ਦੀ ਨਿਖੇਧੀ ਵੀ ਕੀਤੀ । ਇਸ ਮੋਕੇ ਮੰਚ ਦੇ ਆਗੂਆਂ ਵੱਲੋਂ 6 ਦਸੰਬਰ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵੱਲੋਂ ਕਰਵਾਏ ਜਾ ਰਹੇ ਪ੍ਰਿੰ. ਸੁਜਾਨ ਸਿੰਘ ਯਾਦਗਾਰੀ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ । ਇਸ ਮੋਕੇ ਵਿਜੇ ਅਗਨੀਹੋਤਰੀ, ਨਿਸ਼ਾਨ ਸਿੰਘ ਜੋੜਾ ਸਿੰਘਾਂ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ, ਦੀਪਕ, ਕੁਲਵੰਤ ਸਿੰਘ, ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ
pragati media Ashok jrewal di report
COMMENTS