ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਹੋਵੇਗੀ - ਵਿਧਾਇਕ ਬਾਜਵਾ
ਬਟਾਲਾ, 3 ਦਸੰਬਰ ( ਅਸ਼ੋਕ ਜੜੇਵਾਲ ) - ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ 1.41 ਕਰੋੜ ਲੋੜਵੰਦਾਂ ਨੂੰ ਸੂਬਾ ਸਰਕਾਰ ਵਲੋਂ ਰਾਸ਼ਨ ਦਿੱਤਾ ਜਾ ਰਿਹਾ ਸੀ ਅਤੇ ਕੁਝ ਵਿਅਕਤੀ ਇਸ ਸਕੀਮ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਗਏ ਸਨ। ਜਿਸਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਟੇਟ ਸਪਾਂਸਰਡ ਸਕੀਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਸਨ ਤਾਂ ਜੋ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਹੋ ਸਕੇ। ਸ. ਬਾਜਵਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਵਿੱਚ ਹੋਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਹੁਣ ਤੱਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ ਸੂਬੇ ਦੇ 92.35 ਫੀਸਦੀ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਹਰੇਕ ਗਰੀਬ ਤੇ ਲੋੜਵੰਦ ਪਰਿਵਾਰ ਤੱਕ ਰਾਸ਼ਨ ਪੁੱਜਦਾ ਕਰੇਗੀ।
Pragati media ashok kumar ki report
COMMENTS