ਮਨਰੇਗਾ ਯੋਜਨਾ ਤਹਿਤ ਹੋਏ ਵਿਕਾਸ ਕਾਰਜਾਂ ਨੇ ਪਿੰਡਾਂ ਦੀ ਨੁਹਾਰ ਬਦਲੀ - ਚੇਅਰਮੈਨ ਬਾਜਵਾ
ਬਟਾਲਾ, 4 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ) ਮਨਰੇਗਾ ਸਕੀਮ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਜਿਥੇ ਬਹੁਤ ਵੱਡੀ ਪੱਧਰ ’ਤੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ ਓਥੇ ਇਸ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਵੀ ਹੋਇਆ ਹੈ। ਪਿਛਲੇ ਸਾਲ ਦੌਰਾਨ ਮਨਰੇਗਾ ਤਹਿਤ 70 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਭਰ ਵਿਚ ਪਹਿਲੇ ਸਥਾਨ ’ਤੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਅੰਦਰ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ ਦੀ ਉਸਾਰੀ, ਕੈਟਲ ਸ਼ੈੱਡ, ਪਲਾਂਟੇਸ਼ਨ ਆਦਿ ਦੇ ਵਿਕਾਸ ਕੰਮ ਕਰਵਾਏ ਗਏ ਹਨ। ਚੇਅਰਮੈਨ ਬਾਜਵਾ ਨੇ ਕਿਹਾ ਕਿ ਸਮਾਰਟ ਵਿਲੇਜ਼ ਸਕੀਮ ਤਹਿਤ ਵਿੱਤੀ ਸਾਲ 2019-20 ਦੌਰਾਨ ਜ਼ਿਲ੍ਹੇ ਅੰਦਰ 1105 ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਗਲੀਆਂ ਨਾਲੀਆਂ ਦੀ ਉਸਾਰੀ, ਫਿਰਨੀਆਂ ਦੀ ਉਸਾਰੀ, ਸਕੂਲਾਂ ਦੀ ਇਮਾਰਤ ਦੀ ਉਸਾਰੀ ਆਦਿ ਦੇ ਕੰਮਾਂ ਉੱਪਰ 59.73 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਇੱਕ ਵੱਡੀ ਸਮੱਸਿਆ ਸੀ ਅਤੇ ਮਨਰੇਗਾ ਤਹਿਤ ਥਾਪਰ ਮਾਡਲ ਅਧੀਨ ਛੱਪੜਾਂ ਦਾ ਨਵੀਨੀਕਰਨ ਕਰਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਅਜਿਹਾ ਵਿਕਾਸ ਨਹੀਂ ਹੋਇਆ ਸੀ।ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2020-21 ਦੌਰਾਨ ਜ਼ਿਲ੍ਹੇ ਅੰਦਰ 4298 ਵਿਕਾਸ ਕਾਰਜ ਕਰਨ ਲਈ 306.77 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
Pragati media ashok jrewal batala di report.
Any quairy pls cont. 👇👇👇👇👇👇
9816907313, 8360921958
COMMENTS