ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਬਣਿਆ ਵਰਦਾਨ
ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਹਾਸਲ ਕਰਨ ਵਿਚ ਸਹਾਇਤਾ ਕੀਤੀ : ਚੇਅਰਮੈਨ ਬਾਜਵਾ
ਬਟਾਲਾ, 1 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਹਰਿੰਦਰ ਪ੍ਰਸ਼ਾਦ) - ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ। ਕਾਂਗਰਸ ਪਾਰਟੀ ਦੀ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਯਤਨ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 15.07 ਲੱਖ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 1 ਲੱਖ ਅਸਾਮੀਆਂ ’ਤੇ ਭਰਤੀ ਕੀਤੀ ਜਾਵੇਗੀ ਜਿਸਦੀ ਮਨਜ਼ੂਰੀ ਪੰਜਾਬ ਮੰਤਰੀ ਪ੍ਰੀਸ਼ਦ ਨੇ ਦੇ ਦਿੱਤੀ ਹੈ। ਚੇਅਰਮੈਨ ਬਾਜਵਾ ਨੇ ਦੱਸਿਆ ਕਿ ਰੋਜ਼ਗਾਰ ਉੱਤਪਤੀ ਵਿਭਾਗ ਨੇ ਸਾਲ 2020 ਵਿਚ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਸ ਵਿਚ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਆਨਲਾਈਨ ਇੰਟਰੈਕਟਿਵ ਡਿਜੀਟਲ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਇਸ ਪੋਰਟਲ ’ਤੇ ਹੁਣ ਤੱਕ 1042640 ਨੌਕਰੀਆਂ ਦੀ ਭਾਲ ਕਰਨ ਵਾਲੇ ਅਤੇ 7754 ਰੁਜ਼ਗਾਰ ਦੇਣ ਵਾਲੇ ਰਜਿਸਟਰ ਹਨ। ਹੁਣ ਤੱਕ ਪੋਰਟਲ ਰਾਹੀਂ ਬੇਰੁਜ਼ਗਾਰਾਂ ਲਈ 3,75,250 ਸਰਕਾਰੀ ਅਤੇ 2,91,867 ਪ੍ਰਾਈਵੇਟ ਨੌਕਰੀਆਂ ਉਪਲਬਧ ਕਰਵਾਈਆਂ ਗਈਆਂ ਹਨ।ਚੇਅਰਮੈਨ ਬਾਜਵਾ ਨੇ ਕਿਹਾ ਕਿ ਜਦੋਂ ਕੋਵਿਡ ਮਹਾਂਮਾਰੀ ਦੇ ਕਾਰਨ ਦੁਨੀਆ ਭਰ ਵਿਚ ਬੇਰੁਜਗਾਰੀ ਫੈਲ ਰਹੀ ਸੀ ਉਦੋਂ ਪੰਜਾਬ ਸਰਕਾਰ ਨੇ ਸਤੰਬਰ 2020 ਵਿੱਚ 6ਵਾਂ ਸੂਬਾ ਪੱਧਰੀ ਮੈਗਾ ਰੋਜਗਾਰ ਮੇਲਾ ਵਰਚੁਅਲੀ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਆਯੋਜਿਤ ਕਰਵਾਇਆ। ਇਸ ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿੱਚ ਵੱਡੀਆਂ ਨੌਕਰੀਆਂ ਸਮੇਤ 1.50 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਲਗਭਗ 92,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਅਕਤੂਬਰ, ਨਵੰਬਰ ਅਤੇ ਦਸੰਬਰ 2020 ਵਿੱਚ ਸੂਬਾ ਪੱਧਰੀ ਸਵੈ-ਰੁਜਗਾਰ / ਉੱਦਮਤਾ ਵਿਕਾਸ / ਲੋਨ ਮੇਲੇ ਆਯੋਜਿਤ ਕਰਵਾਏ ਗਏ ਤਾਂ ਜੋ ਨੌਜਵਾਨਾਂ ਨੂੰ ਉਨਾਂ ਦੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹੂਲਤ ਦਿੱਤੀ ਜਾ ਸਕੇ। ਜਿਸ ਦਾ ਨਤੀਜਾ ਅਗਲੇ ਵਰੇ ਦੀ ਸ਼ੁਰੂਆਤ ਵਿਚ ਸਪਸਟ ਹੋ ਜਾਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿੱਚ 1,04,400 ਨੌਜਵਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।ਚੇਅਰਮੈਨ ਰਵੀਨੰਦਨ ਬਾਜਵਾ ਨੇ ਦੱਸਿਆ ਕਿ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਵਿੱਚ ਵਿਦੇਸ਼ੀ ਸਿੱਖਿਆ ਅਤੇ ਪਲੇਸਮੈਂਟ ਸੈੱਲ ਸੁਰੂ ਕੀਤਾ ਗਿਆ ਹੈ। ਨੌਜਵਾਨਾਂ ਨੂੰ ਵਰਕ ਵੀਜੇ ’ਤੇ ਵਿਦੇਸ਼ ਭੇਜਣ ਲਈ ਭਾਰਤ ਸਰਕਾਰ ਤੋਂ ਲੋੜੀਂਦਾ ਲਾਇਸੈਂਸ ਲਿਆ ਗਿਆ ਹੈ। ਵਿਦੇਸਾਂ ਵਿੱਚ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਜਾਪਾਨੀ ਭਾਸ਼ਾ ਸਿਖਲਾਈ ਪ੍ਰੋਗਰਾਮ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸਦਾ ਉਦੇਸ 50 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣਾ ਹੈ ਜੋ ਇੱਛੁਕ ਉਮੀਦਵਾਰਾਂ (1000 ਉਮੀਦਵਾਰਾਂ ਦਾ ਟੀਚਾ) ਨੂੰ ਸਿਖਲਾਈ ਦੇਣਗੇ। ਇਸ ਸਮੇਂ 50 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ (86 ਘੰਟਿਆਂ ਦੀ ਸਿਖਲਾਈ ਪੂਰੀ ਹੋ ਚੁੱਕੀ ਹੈ, 114 ਘੰਟੇ ਦੀ ਸਿਖਲਾਈ ਬਾਕੀ ਹੈ ਜੋ ਸੰਭਾਵਤ ਤੌਰ ’ਤੇ ਅਪ੍ਰੈਲ 2021 ਤੱਕ ਮੁਕੰਮਲ ਹੋ ਜਾਵੇਗੀ)।
Pragati media ashok jrewal di report
Any quarry:-9816907313
🙏🙏🙏🙏🙏🙏🙏🙏🙏🙏🙏🙏🙏
COMMENTS