ਪੰਜਾਬ ਸਰਕਾਰ ਨੇ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ : ਵਿਧਾਇਕ ਲਾਡੀ
ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ
ਬਟਾਲਾ, 1 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਹਰਿੰਦਰ ਪ੍ਰਸ਼ਾਦ) - ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ 2020-21 ਵਿੱਚ ਨਵੰਬਰ ਮਹੀਨੇ ਤੱਕ ਕੁੱਲ 25,54,473 ਲਾਭਪਾਤਰੀਆਂ ਨੂੰ 1695.93 ਕਰੋੜ ਰੁਪਏ ਦੀ ਵਿੱਤੀ ਇਮਦਾਦ ਮੁਹੱਈਆ ਕਰਵਾਈ ਹੈ। ਇਨਾਂ ਵਿੱਚ ਬੁਢਾਪਾ ਪੈਨਸਨ, ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸਾਮਲ ਹੈ।ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਰੇਕ ਵਰਗ ਨੂੰ ਪੈਨਸਨਾਂ ਤੇ ਹੋਰ ਵਿੱਤੀ ਸਹਾਇਤਾ ਸਮੇਂ ਸਿਰ ਮੁਹੱਈਆ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸਾਰੇ ਪੈਨਸਨਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ, ਜਿਸ ਤਹਿਤ ਮਾਰਚ 2020 ਤੋਂ ਨਵੰਬਰ ਤੱਕ ਬੁਢਾਪਾ ਪੈਨਸਨਾਂ ਦੇ 17,21,521 ਲਾਭਪਾਤਰੀਆਂ ਨੂੰ 1141.67 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਵਿਧਵਾ ਅਤੇ ਨਿਆਸਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਤਹਿਤ 4,73,832 ਲਾਭਪਾਤਰੀਆਂ ਨੂੰ 313.32 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਆਸਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਤਹਿਤ ਮਾਰਚ ਤੋਂ ਨਵੰਬਰ 2020 ਤੱਕ 1,56,169 ਲਾਭਪਾਤਰੀਆਂ ਨੂੰ 104.12 ਕਰੋੜ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਤਹਿਤ 2,02,951 ਲਾਭਪਾਤਰੀਆਂ ਨੂੰ 136.82 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਤਾਂ ਕਿ ਉਹ ਮਾਣ-ਸਤਿਕਾਰ ਨਾਲ ਜੀਵਨ ਬਸਰ ਕਰ ਸਕਣ। ਉਨਾਂ ਦੱਸਿਆ ਕਿ ਇਸੇ ਤਰਾਂ ਵਿਭਾਗ ਵੱਲੋਂ ਤੇਜਾਬ ਹਮਲੇ ਦੀਆਂ ਪੀੜਤ ਔਰਤਾਂ ਨੂੰ ਵੀ ਹਰ ਮਹੀਨੇ ਅੱਠ ਹਜਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ।ਸ. ਲਾਡੀ ਨੇ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹੇ ਨਾਲ ਸਬੰਧਤ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਮਿਲ ਕੇ ਆਪਣੇ ਫਾਰਮ ਭਰਨ ਤਾਂ ਜੋ ਉਨਾਂ ਨੂੰ ਸਰਕਾਰੀ ਤੌਰ ਉਤੇ ਮਿਲਦੀ ਵਿੱਤੀ ਸਹਾਇਤਾ ਦਿੱਤੀ ਜਾ ਸਕੇ ਅਤੇ ਉਨਾਂ ਨੂੰ ਕਿਸੇ ਵੀ ਤਰਾਂ ਦੀ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Ashok jrewal batala di report
Pragati media jatin kumar contact any quarry:-9816907313
🙏🙏🙏🙏🙏🙏🙏🙏🙏🙏🙏🙏🙏🙏
COMMENTS