ਸਾਲ 2021 ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੂੰ ਟੂਰਿਸਟ ਹੱਬ ਬਣਾਉਣ ਲਈ ਕੀਤੇ ਜਾਣਗੇ ਉਪਰਾਲੇ - ਡੀ.ਸੀ.
ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਡਾਇਰੈਕਟਰੀ ਤਿਆਰ ਕੀਤੀ ਜਾਵੇਗੀ
ਬਟਾਲਾ, 1 ਜਨਵਰੀ ( ਅਸ਼ੋਕ ਜੜੇਵਾਲ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਨਾਲ ਸਬੰਧਤ ਮਹੱਤਵਪੂਰਨ ਸਥਾਨਾਂ ਨੂੰ ਸ਼ੈਰ-ਸਪਾਟੇ ਦੇ ਨਕਸ਼ੇ ਉੱਪਰ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਵੱਧ ਤੋਂ ਵੱਧ ਯਾਤਰੂਆਂ ਨੂੰ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਵੱਲ ਆਕਰਸ਼ਤ ਕਰਨ ਲਈ ਵਿਸ਼ੇਸ਼ ਪਲਾਨ ਉਲੀਕਿਆ ਜਾ ਰਿਹਾ ਹੈ ਜਿਸਨੂੰ ਸਾਲ 2021 ਵਿੱਚ ਲਾਗੂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ, ਧਾਰਮਿਕ, ਕਲਚਰਲ ਅਤੇ ਮਹੱਤਵਪੂਰਨ ਸਥਾਨਾਂ ਦੀ ਜਾਣਕਾਰੀ ਦੇਣ ਲਈ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਡਾਇਰੈਕਟਰੀ ਨੂੰ ਤਿਆਰ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸ੍ਰੀਮਤੀ ਫੁੱਲਾ ਅੱਤਰੀ, ਪ੍ਰੋਫੈਸਰ ਇਤਿਹਾਸ ਵਿਭਾਗ, ਸਰਕਾਰੀ ਕਾਲਜ ਗੁਰਦਾਸਪੁਰ ਨੂੰ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਕਮੇਟੀ ਵਿੱਚ ਸ੍ਰੀਮਤੀ ਚੇਤਨਾ ਬਜਾਜ, ਪ੍ਰੋਫੈਸਰ ਅੰਗਰੇਜ਼ੀ, ਸਰਕਾਰੀ ਕਾਲਜ ਗੁਰਦਾਸਪੁਰ, ਸ. ਇੰਦਰਜੀਤ ਸਿੰਘ ਹਰਪੁਰਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ, ਸ. ਹਰਜਿੰਦਰ ਸਿੰਘ ਕਲਸੀ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਅਤੇ ਸਟੈਨੋ ਟਾਈਪਿਸਟ, ਦਫ਼ਤਰ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਗੁਰਦਾਸਪੁਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਰਾਤਨ ਇਤਿਹਾਸ ਦੀ ਪਹਿਚਾਣ ਕਰਕੇ ਉਸ ਸਬੰਧੀ ਲੋੜੀਂਦਾ ਡਿਟੇਲ ਡਰਾਫਟ 20 ਦਿਨਾਂ ਦੇ ਅੰਦਰ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਡਾਇਰੈਕਟਰੀ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋਵੇਗੀ ਅਤੇ ਯਾਤਰੂ ਇਸ ਤੋਂ ਬਹੁਤ ਲਾਭ ਉਠਾਉਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੈਰੀਟੇਜ਼ ਸੁਸਾਇਟੀ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸ ਉੱਪਰ ਇੱਕ ਕਿਤਾਬ ਵੀ ਲਿਖੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਜੋ ਇਤਿਹਾਸਕ ਤੇ ਧਾਰਮਿਕ ਸਥਾਨਾਂ ਦਾ ਇਕ ਸਮੁੇਲ ਹੈ ਅਤੇ ਜ਼ਿਲ੍ਹੇ ਨੂੰ ਟੂਰਿਸਟ ਹੱਬ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵੀ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਜੋ ਟੂਰਿਸਟ ਆਉਂਦੇ ਹਨ, ਉਨਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਵੱਲ ਆਰਕਸ਼ਕ ਕੀਤਾ ਜਾਵੇਗਾ।
Pragati media Ashok jrewal batala di report
Any quarry :-9816907313
🙏🙏🙏🙏🙏🙏🙏🙏🙏🙏🙏🙏🙏🙏🙏
COMMENTS