11ਜਨਵਰੀ(ਆਸੋਕ ਜੜੇਵਾਲ ਨੀਰਜ ਸ਼ਰਮਾ)ਲੋਹੜੀ ਦਾ ਤਿਉਹਾਰ ਆ ਰਿਹਾ ਹੈ ਅਤੇ ਨੌਜਵਾਨਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਪਰ ਉਥੇ ਦੂਜੇ ਪਾਸੇ ਮਨੁੱਖੀ ਅਤੇ ਪਸ਼ੂ ਪੰਛੀਆਂ ਦੀ ਜਾਨ ਲੈਣ ਵਾਲੀ ਚਾਈਨਾ ਡੋਰ ਦੀ ਵਿਕਰੀ ਵੀ ਪੂਰੇ ਜੋਰਾਂ ’ਤੇ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਰਾਜ ਕੁਮਾਰ ਐਮ ਸੀ ਫੈਜਪੁਰਾ
ਨੇ ਕੀਤਾ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਸ਼ਰੇਆਮ ਹੋ ਰਹੀ ਹੈ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਲੋਕਾਂ ਨੂੰ ਚਾਈਨਾਂ ਦੀਆਂ ਵਸਤਾਂ ਦਾ ਬਾਈਕਾਟ ਕਰਨ ਲਈ ਕਿਹਾ ਜਾ ਰਿਹਾ ਹੈ ਪਰ ਉਥੇ ਦੂਜੇ ਪਾਸੇ ਕੁੱਝ ਦੁਕਾਨਦਾਰ ਚਾਈਨਾ ਡੋਰ ਦੀ ਸ਼ਰੇਆਮ ਵਿਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਇਸ ਡੋਰ ਨਾਲ ਕਈ ਅਨਮੋਲ ਮਨੁੱਖੀ ਜਾਨਾਂ ਗਈਆਂ ਅਤੇ ਨਾਲ ਹੀ ਕਈ ਜੀਵ ਵੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਦੀ ਮਿਲੀ ਭੁਗਤ ਦੇ ਨਾਲ ਚਾਈਨਾ ਡੋਰ ਦੀ ਵਿਕਰੀ ਹੋ ਰਹੀ ਹੈ। ਰਾਜ ਕੁਮਾਰ ਐਮ ਸੀ ਫੈਜਪੁਰਾ ਨੇ ਕਿਹਾ ਕਿ ਪ੍ਰਸ਼ਾਸਨ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰੇ ।
COMMENTS