ਕਾਦੀਆਂ ਧਾਰੀਵਾਲ ਨਗਰ ਕੌਂਸਲ ਚੋਣਾਂ ਵਾਸਤੇ ਜਥੇਦਾਰ ਗੋਰਾ,ਮਾਹਲ, ਕਾਕੀ, ਜਫਰਵਾਲ ਤੇ ਬੀਬੀ ਜਿੰਦੜ ਨੇ ਬਿਕਰਮ ਮਜੀਠੀਆ ਨੂੰ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਸੋਂਪੀ
ਕਾਦੀਆਂ ਧਾਰੀਵਾਲ ਨਗਰ ਕੌਂਸਲ ਚੋਣਾਂ ਵਾਸਤੇ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਜਾਵੇਗਾ ਜਲਦ ਐਲਾਨ - ਬਿਕਰਮ ਮਜੀਠੀਆ
ਸਾਰੀਆਂ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੋਣਾਂ ਲੜੇਗਾ
ਬਟਾਲਾ 30 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ) ਵਿਧਾਨ ਸਭਾ ਹਲਕਾ ਕਾਦੀਆਂ ਦੇ ਦੋ ਸ਼ਹਿਰਾਂ ਕਾਦੀਆਂ ਧਾਰੀਵਾਲ ਦੇ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਬਜ਼ਰਵਰ ਸ੍ਰ ਬਿਕਰਮ ਸਿੰਘ ਮਜੀਠੀਆ ਵੱਲੋਂ ਕਾਦੀਆਂ ਨਗਰ ਕੌਂਸਲ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਬਣਾਈ ਗਈ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਗੁਰਇਕਬਾਲ ਸਿੰਘ ਮਾਹਲ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਧਾਰੀਵਾਲ ਨਗਰ ਕੌਂਸਲ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਬਣਾਈ ਗਈ ਕਮੇਟੀ ਮੈਂਬਰ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਬੀਬੀ ਸ਼ਰਨਜੀਤ ਕੌਰ ਜਿੰਦੜ ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਨੇ ਸਰਬਸੰਮਤੀ ਨਾਲ ਕਾਦੀਆਂ ਧਾਰੀਵਾਲ ਨਗਰ ਕੌਂਸਲ ਚੋਣਾਂ ਵਾਸਤੇ ਮਾਝੇ ਦੇ ਜਰਨੈਲ ਜ਼ਿਲ੍ਹਾ ਗੁਰਦਾਸਪੁਰ ਦੇ ਆਬਜ਼ਰਵਰ ਸ੍ਰ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਸੋਂਪੀ।ਇਸ ਮੌਕੇ ਤੇ ਸ੍ਰ ਕੁਲਵੰਤ ਸਿੰਘ ਜਿੰਦੜ ਹਾਜ਼ਰ ਸਨ।ਸ੍ ਬਿਕਰਮ ਸਿੰਘ ਮਜੀਠੀਆ ਨੇ ਜਥੇਦਾਰ ਗੋਰਾ,ਸ੍ਰ ਮਾਹਲ,ਸ੍ਰ ਕਾਕੀ, ਜਥੇਦਾਰ ਜਫਰਵਾਲ ਅਤੇ ਬੀਬੀ ਜਿੰਦੜ ਦੇ ਨਾਲ ਸਮੁੱਚੇ ਉਮੀਦਵਾਰਾਂ ਅਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਜ਼ਰੂਰੀ ਵਿਚਾਰਾਂ ਕੀਤੀਆਂ।ਸ੍ਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇੱਕ ਦੋ ਦਿਨਾਂ ਵਿੱਚ ਕਾਦੀਆਂ ਧਾਰੀਵਾਲ ਨਗਰ ਕੌਂਸਲ ਚੋਣਾਂ ਵਾਸਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ।ਸ੍ਰ ਮਜੀਠੀਆ ਨੇ ਕਿਹਾ ਕਿ ਕਾਦੀਆਂ ਧਾਰੀਵਾਲ ਨਗਰ ਕੌਂਸਲ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਵਾਰਡਾਂ ਵਿੱਚ ਚੋਣਾਂ ਲੜਨਗੇ।
COMMENTS