ਨਗਰ ਕੌਂਸਲ ਚੋਣਾਂ ਦੇ ਸਬੰਧ ਚ ਬਿਕਰਮ ਮਜੀਠੀਆ ਨਾਲ ਹਲਕਾ ਕਾਦੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਕੀਤੀ ਵਿਸ਼ੇਸ਼ ਮੁਲਾਕਾਤ।
ਬਿਕਰਮ ਮਜੀਠੀਆ ਨੇ ਨਗਰ ਕੌਂਸਲ ਕਾਦੀਆਂ ਵਾਸਤੇ ਜਥੇਦਾਰ ਗੋਰਾ ਤੇ ਸ੍ਰ ਮਾਹਲ ਨੂੰ ਅਤੇ ਧਾਰੀਵਾਲ ਵਾਸਤੇ ਸ੍ਰ ਕਾਕੀ, ਜਫਰਵਾਲ, ਬੀਬੀ ਜਿੰਦੜ ਦੀ ਕਮੇਟੀ ਬਣਾ ਕੇ ਉਮਮੀਦਵਾਰਾਂ ਦੀ ਚੋਣ ਕਰਕੇ ਭੇਜਣ ਦੀ ਜ਼ਿੰਮੇਵਾਰੀ ਸੌਂਪੀ।
ਬਟਾਲਾ 25 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ)ਵਿਧਾਨ ਸਭਾ ਹਲਕਾ ਕਾਦੀਆਂ ਦੀ ਪੰਜ ਮੈਂਬਰੀ ਕਮੇਟੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ,ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ,ਸ੍ਰ ਗੁਰਇਕਬਾਲ ਸਿੰਘ ਮਾਹਲ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਬੀਬੀ ਸ਼ਰਨਜੀਤ ਕੌਰ ਜਿੰਦੜ ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਦੇ ਵਫ਼ਦ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੀ ਨਗਰ ਕੌਂਸਲ ਦੀਆਂ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਆਬਜ਼ਰਵਰ ਸ੍ਰ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਮੌਕੇ ਤੇ ਸ੍ਰ ਹਰਮੀਤ ਸਿੰਘ ਸੰਧੂ ਸਹਾਇਕ ਅਬਜਰਵਰ ਜ਼ਿਲ੍ਹਾ ਗੁਰਦਾਸਪੁਰ ਅਤੇ ਸ੍ਰ ਵਿਰਸਾ ਸਿੰਘ ਵਲਟੋਹਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਾਜ਼ਰ ਸਨ। ਇਸ ਮੌਕੇ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਬਜ਼ਰਵਰ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਦੋ ਸ਼ਹਿਰ ਕਾਦੀਆਂ ਅਤੇ ਧਾਰੀਵਾਲ ਵਿੱਚ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਜਥੇਦਾਰ ਗੋਰਾ,ਸ੍ਰ ਮਾਹਲ,ਸ੍ਰ ਕਾਕੀ, ਜਥੇਦਾਰ ਜਫਰਵਾਲ ਅਤੇ ਬੀਬੀ ਜਿੰਦੜ ਨਾਲ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਜ਼ਰੂਰੀ ਵਿਚਾਰਾਂ ਕਰਕੇ ਸਾਰੀਆਂ ਵਾਰਡਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਖ਼ੜੇ ਕਰਕੇ ਚੋਣਾਂ ਲੜਣ ਦਾ ਐਲਾਨ ਕੀਤਾ।
ਸ੍ਰ ਮਜੀਠੀਆ ਨੇ ਕਾਦੀਆਂ ਅਤੇ ਧਾਰੀਵਾਲ ਦੋਨਾਂ ਸ਼ਹਿਰਾਂ ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਾਸਤੇ ਉਮੀਦਵਾਰ ਦੀ ਚੋਣ ਕਰਨ ਲਈ ਦੋ ਵੱਖ-ਵੱਖ ਕਮੇਟੀਆਂ ਬਣਾਈਆਂ ਜਿੰਨਾ ਚ ਕਾਦੀਆਂ ਨਗਰ ਕੌਂਸਲ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ੍ਰ ਗੁਰਇਕਬਾਲ ਸਿੰਘ ਮਾਹਲ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਅਤੇ ਧਾਰੀਵਾਲ ਨਗਰ ਕੌਂਸਲ ਵਾਸਤੇ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਤੇ ਬੀਬੀ ਸ਼ਰਨਜੀਤ ਕੌਰ ਜਿੰਦੜ ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਨੂੰ ਉਮੀਦਵਾਰਾਂ ਦੀ ਚੋਣ ਕਰਕੇ ਭੇਜਣ ਦੀ ਜ਼ਿੰਮੇਵਾਰੀ ਸੌਂਪੀ ਗਈ।ਸ੍ਰ ਮਜੀਠੀਆ ਨੇ ਕਿਹਾ ਕਿ ਕਾਦੀਆਂ ਅਤੇ ਧਾਰੀਵਾਲ ਵਾਸਤੇ ਬਣਾਈਆਂ ਕਮੇਟੀ ਮੈਂਬਰਾਂ ਦੀ ਸਿਫਾਰਸ਼ ਤੇ ਭੇਜੇ ਜਾਣ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਚੋਣ ਵਾਸਤੇ ਉਮੀਦਵਾਰ ਐਲਾਨੇ ਜਾਣਗੇ।
COMMENTS