ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ
ਗਣਤੰਤਰ ਦਿਵਸ ਮੌਕੇ ਬਟਾਲਾ ਵਿਖੇ ਐੱਸ.ਡੀ.ਐੱਮ. ਬਲਵਿੰਦਰ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ
ਬਟਾਲਾ, 25 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ) - ਬਟਾਲਾ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਥਾਨਕ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਤਹਿਸੀਲਦਾਰ ਬਟਾਲਾ ਸ. ਜਸਕਰਨਜੀਤ ਸਿੰਘ ਵੱਲੋਂ ਕੀਤਾ ਗਿਆ।ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਸ. ਜਸਕਰਨਜੀਤ ਸਿੰਘ ਨੇ ਪਹਿਲਾਂ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਤਹਿਸੀਲਦਾਰ ਬਟਾਲਾ ਨੇ ਦੱਸਿਆ ਕਿ ਬਟਾਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਅਦਾ ਕਰਨਗੇ। ਉਨਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੋਵਿਡ-19 ਤੋਂ ਬਚਣ ਦੀਆਂ ਸਾਵਧਾਨੀਆਂ ਦਾ ਵਿਸ਼ੇਸ਼ ਤੌਰ ’ਤੇ ਪਾਲਣ ਕੀਤਾ ਜਾਵੇਗਾ।
COMMENTS