ਵਧੀਆ ਸੇਵਾਵਾਂ ਲਈ ਅਧਿਆਪਕ ਗਗਨਦੀਪ ਸਿੰਘ ਗਣਤੰਤਰ ਦਿਵਸ ਮੌਕੇ ਸਨਮਾਨਿਤ
ਬਟਾਲਾ 30 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਜਸਬੀਰ ਸਿੰਘ)
ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿੱਖੇ 72 ਵਾਂ ਗਣਤੰਤਰ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਸਿੱਖਿਆ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਤੇ ਸਿੱਖਿਆ ਵਿਭਾਗ ਵੱਲੋਂ ਗਗਨਦੀਪ ਸਿੰਘ ਈ.ਟੀ.ਟੀ. ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ 1 ਨੂੰ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੇ ਸ਼ੋਸ਼ਲ ਮੀਡੀਆ ਵਿੱਚ ਪ੍ਰਚਾਰ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਅਧਿਆਪਕ ਗਗਨਦੀਪ ਸਿੰਘ ਨੇ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸੁਰਜੀਤਪਾਲ , ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਤੇ ਉੱਪ ਜ਼ਿਲ੍ਹਾ ਸਿੱਖਿਆ ਸੈਕੰ : ਲਖਵਿੰਦਰ ਸਿੰਘ ਨੇ ਵਧਾਈ ਦਿੱਤੀ। ਜਿਕਰਯੋਗ ਹੈ ਕਿ ਅਧਿਆਪਕ ਗਗਨਦੀਪ ਸਿੰਘ ਅਧਿਆਪਨ ਦੇ ਨਾਲ ਨਾਲ ਜ਼ਿਲ੍ਹਾ ਸ਼ੋਸ਼ਲ ਮੀਡੀਆ ਤੇ ਪ੍ਰਿੰਟ ਕੋਆਰਡੀਨੇਟਰ ਸਿੱਖਿਆ ਵਿਭਾਗ ਗੁਰਦਾਸਪੁਰ ਦੇ ਤੌਰ ਤੇ ਵੀ ਕੰਮ ਕਰ ਰਹੇ ਹਨ।
COMMENTS