ਸਿਵਲ ਹਸਪਤਾਲ ਬਟਾਲਾ ਵਿੱਚ ਕੋਵਿਡ-19 ਦੀ ਵੈਕਸੀਨੇਸ਼ਨ ਜਾਰੀ
ਅੱਜ ਬਟਾਲਾ ਵਿਖੇ 80 ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਦੇ ਟੀਕੇ ਲਗਾਏ ਗਏ
ਬਟਾਲਾ, 16 ਫਰਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਜਸਬੀਰ ਸਿੰਘ /ਵਿੱਕੀ / ਪੱਡਾ - ਕੋਰੋਨਾ ਵਾਇਰਸ ਉੱਪਰ ਫ਼ਤਹਿ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਹਿ ਤਹਿਤ ਸਿਹਤ ਅਮਲੇ ਅਤੇ ਫਰੰਟ ਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਅੱਜ ਬਟਾਲਾ ਦੇ ਸਿਵਲ ਹਸਪਤਾਲ ਵਿੱਚ 80 ਫਰੰਟ ਲਾਈਨ ਵਰਕਰਾਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦੇ ਟੀਕੇ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਮਲੇ ਤੋਂ ਬਾਅਦ ਹੁਣ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਵਿੱਚ 16 ਜਨਵਰੀ ਤੋਂ ਵੈਕਸੀਨੇਸ਼ਨ ਚੱਲ ਰਹੀ ਹੈ ਅਤੇ ਅੱਜ ਤੱਕ ਕਿਸੇ ਵੀ ਵਿਅਕਤੀ ਉੱਪਰ ਵੈਕਸੀਨ ਦਾ ਮਾੜਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਸਬੰਧੀ ਕਿਸੇ ਤਰਾਂ ਦਾ ਵਹਿਮ ਨਹੀਂ ਕਰਨਾ ਚਾਹੀਦਾ।
ਡਾ. ਭੱਲਾ ਨੇ ਕਿਹਾ ਕਿ ਫਰੰਟ ਲਾਈਨ ਵਰਕਰਾਂ ਤੋਂ ਬਾਅਦ ਇਹ ਵੈਕਸੀਨ ਆਮ ਲੋਕਾਂ ਨੂੰ ਲਗਾਈ ਜਾਵੇਗੀ ਅਤੇ ਜਿਨ੍ਹਾਂ ਚਿਰ ਇਹ ਵੈਕਸੀਨ ਨਹੀਂ ਲੱਗਦੀ ਉਨ੍ਹਾਂ ਚਿਰ ਹਰ ਕਿਸੇ ਨੂੰ ਕੋਵਿਡ-19 ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨੀ ਚਾਹੀਦੀ ਹੈ।
COMMENTS