ਸਾਕਾ ਸ੍ਰੀ ਨਨਕਾਣਾ ਸਾਹਿਬ ਦੇ
ਮੁੱਖ ਸਮਾਗਮ ਭਲਕੇ 21 ਫ਼ਰਵਰੀ ਨੂੰ
ਬਟਾਲਾ 20 ਫਰਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਜਸਬੀਰ ਸਿੰਘ/ਵਿੱਕੀ /ਪੱਡਾ)ਸੌ ਸਾਲਾ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਗੋਧਰਪੁਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਤਹਿਤ ਭਲਕੇ 21 ਫ਼ਰਵਰੀ ਨੂੰ ਮੁੱਖ ਸਮਾਗਮ ਹੋਵੇਗਾ। ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਅੱਜ ਇਸਤਰੀ ਸੰਮੇਲਨ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਾਕੇ ਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਕੌਮੀ ਪੱਧਰ ਦਾ ਮੁੱਖ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਦਮਦਮੀ ਟਕਸਾਲ ਦੇ ਮੁਖੀ, ਵੱਖ-ਵੱਖ ਸੰਪਰਦਾਵਾਂ ਦੇ ਪ੍ਰਤੀਨਿਧ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ। ਉਨ੍ਹਾਂ ਦਸਿਆ ਕਿ ਇਸ ਮੁੱਖ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਵੱੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਨਗਰ ਗੋਧਰਪੁਰ ਦੀਆਂ ਸੰਗਤਾਂ ਵੱਲੋਂ ਸਾਰੇ ਸਮਾਗਮਾਂ ਦੌਰਾਨ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।
COMMENTS