ਬਟਾਲਾ 27 ਫਰਵਰੀ ( ਅਸ਼ੋਕ ਜੜੇਵਾਲ ਨੀਰਜ ਸ਼ਰਮਾ ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੀ ਇਕਾਈ ਬਟਾਲਾ ਵੱਲੋਂ 28 ਫਰਵਰੀ ਨੂੰ ਪਟਿਆਲਾ ਵਿਖੇ ਇੱਕ ਜਨਵਰੀ 2004 ਤੋਂ ਬਾਅਦ ਬੰਦ ਹੋ ਚੁੱਕੀ ਪੁਰਾਣੀ ਪੈੰਨਸ਼ਨ ਬਹਾਲ ਕਰਵਾਉਣ ਲਈ ਰੈਲੀ ਰੱਖੀ ਗਈ ਹੈ। ਆਗੂਆਂ ਆਰ.ਐੱਸ., ਜੋਗਿੰਦਰ ਪਾਲ, ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਕੋ-ਕਨਵੀਨਰ ਗੁਰਪ੍ਰੀਤ ਸਿੰਘ ਰੰਗੀਲਪੁਰ ਨੇ ਦੱਸਿਆ ਕਿ ਹਰ ਜਿਲੇ ਵਿੱਚ 28 ਫਰਵਰੀ ਦੀ ਰੈਲੀ ਨੂੰ ਲੈ ਕੇ ਹਰ ਐਨ.ਪੀ.ਐਸ. ਮੁਲਾਜ਼ਮ ਪੱਬਾਂ ਭਾਰ ਹਨ । ਇਸ ਰੈਲੀ ਨੂੰ ਅਧਿਆਪਕ ਜੱਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪੰਜਾਬ ਦੀਆਂ ਵੱਖ ਵੱਖ ਜੱਥੇਬੰਦੀਆਂ ਇਸ ਰੈਲੀ ਦੇ ਸਬੰਧ ਵਿੱਚ ਮੁਲਾਜਮਾਂ ਨੂੰ
ਸੁਨੇਹੇ ਲਾ ਰਹੇ ਹਨ। ਆਗੂਆਂ ਨੇ ਸਪਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਪੁਰਾਣੀ ਪੈੰਨਸ਼ਨ ਦੀ ਮੰਗ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦੇ ਬਾਵਜੂਦ ਵੀ ਟਾਲ ਮਟੋਲ ਕਰਕੇ ਸਮਾਂ ਲੰਘਾਇਆ ਜਾ ਰਿਹਾ ਹੈ। ਗੈਰ ਵਿੱਤੀ ਮੰਗ ਹੋਣ ਦੇ ਬਾਵਜੂਦ ਸਰਕਾਰ ਦੁਆਰਾ ਇਸ ਮੰਗ ਨੂੰ ਅਣਗੌਲਿਆਂ ਕੀਤਾ ਜਾਣਾ ਸ਼ਰਮਨਾਕ ਹੈ। ਜੇ ਸਰਕਾਰ ਜਲਦ ਕੋਈ ਹੱਲ ਨਹੀਂ ਕਰਦੀ ਤਾਂ ਸਰਕਾਰ ਲਈ ਆਉਣ ਵਾਲਾ ਸਮਾਂ ਮੁਸ਼ਕਲਾਂ ਭਰਿਆ ਹੋਵੇਗਾ। ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜਮਾਂ ਉੱਤੇ ਸਰਕਾਰ ਦਾ ਇਕ ਹੋਰ ਮਾਰੂ ਵਾਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਇਕ ਹੋਰ ਮਾਰੂ ਵਾਰ ਕੀਤਾ ਜਿਸ ਅਧੀਨ 1/4/2019 ਤੋਂ NPS ਦੇ CPF ਵਿੱਚ ਸਰਕਾਰ ਦਾ ਹਿੱਸਾ ਕਰਮਚਾਰੀ ਦੀ ਮੁਢਲੀ ਤਨਖਾਹ ਦਾ 14% ਕਰ ਦਿੱਤਾ ਗਿਆ ਹੈ। ਜਦੋਂ ਕੇ ਕਰਮਚਾਰੀ ਦਾ ਹਿੱਸਾ 10% ਹੀ ਹੈ। ਪਹਿਲਾਂ ਸਰਕਾਰ ਦੇ ਸਾਰੇ ਹਿੱਸੇ ਨੂੰ ਕਰਮਚਾਰੀ ਦੀ ਕੁੱਲ ਟੈਕਸਯੋਗ ਆਮਦਨ ਵਿਚੋਂ ਘਟਾ ਦਿੱਤਾ ਜਾਂਦਾ ਸੀ। ਪਰ ਨਵੇਂ ਨੋਟੀਫਿਕੇਸ਼ਨ ਅਨੁਸਾਰ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦਾ ਤਾਂ ਸਾਰਾ 14% ਹੀ ਟੈਕਸ ਤੋਂ ਛੋਟ ਹੈ, ਪਰ ਪੰਜਾਬ ਸਰਕਾਰ ਦੇ ਨਵੇਂ ਤੁਗਲਕੀ ਫਰਮਾਨ ਅਨੁਸਾਰ ਸਰਕਾਰ ਵਲੋਂ ਪੈਨਸ਼ਨ ਫੰਡ ਵਿੱਚ ਆਪਣੇ 14% ਹਿੱਸੇ ਵਿੱਚੋਂ ਕੇਵਲ 10% ਹੀ ਟੈਕਸ ਤੋਂ ਛੋਟ ਦਿੱਤੀ ਗਈ ਹੈ ਜਦਕਿ ਬਾਕੀ 4% ਟੈਕਸ ਯੋਗ ਕੁੱਲ ਆਮਦਨ ਵਿੱਚ ਜੋੜਿਆ ਜਾਵੇਗਾ ਇਹ ਕੇਵਲ ਐਨ .ਪੀ .ਐਸ. ਅਧੀਨ ਆਉਂਦੇ ਸਮੂਹ ਕਰਮਚਾਰੀਆਂ ਨਾਲ ਕੇਵਲ ਪੱਖਪਾਤ ਹੀ ਨਹੀਂ ਸਗੋਂ ਘੋਰ ਬੇਇਨਸਾਫ਼ੀ ਵੀ ਹੈ। ਜਿਸ ਦਾ ਜਵਾਬ 28 ਫਰਵਰੀ ਦੀ ਰੋਹ ਭਰਪੂਰ ਪਟਿਆਲਾ ਰੈਲੀ ਨਾਲ ਦਿੱਤਾ ਜਾਵੇਗਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਫਰਮਾਨ ਮੁਲਾਜ਼ਮਾਂ ਵਿਰੋਧੀ ਹੈ ਇਕ ਤਾਂ ਮੁਲਾਜ਼ਮਾਂ ਕੋਲੋਂ ਪੁਰਾਣੀ ਪੈਨਸ਼ਨ ਖੋ ਲਈ ਹੈ। ਇਸ ਤੋਂ ਇਲਾਵਾ ਸਰਕਾਰ ਉਸ ਰਕਮ ਉੱਪਰ ਮੁਲਾਜ਼ਮਾਂ ਤੋਂ ਟੈਕਸ ਲੈ ਰਹੀ ਹੈ ਜੋ ਉਹਨਾਂ ਨੂੰ ਅਜੇ ਮਿਲਣੀ ਨਹੀਂ। ਸਰਕਾਰ ਦੀਆਂ ਇਹਨਾਂ ਮਾਰੂ ਨੀਤੀਆਂ ਖਿਲਾਫ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ 28 ਫਰਵਰੀ ਨੂੰ ਪਟਿਆਲਾ ਵਿਖੇ ਬਹੁਤ ਭਰਵੀਂ ਰੈਲੀ ਕੀਤੀ ਜਾਵੇਗੀ। ਇਸ ਮੋਕੇ ਬਸੰਤ ਲਾਲ, ਰਵਿੰਦਰ ਸਿੰਘ, ਅਜੇ ਕੁਮਾਰ, ਗਗਨਦੀਪ ਸਿੰਘ, ਸਰਬਜੀਤ ਸਿੰਘ, ਸੰਦੇਸ਼ ਕੁਮਾਰ ਆਦਿ ਹਾਜ਼ਰ ਸਨ ।
COMMENTS