ਕੋਰੋਨਾ ਵਾਇਰਸ ਨਾਲ ਪੀੜਤ 7933 ਵਿਅਕਤੀ ਨੇ ਫ਼ਤਿਹ ਹਾਸਲ ਕੀਤੀ - ਡਿਪਟੀ ਕਮਿਸ਼ਨਰ
ਬਟਾਲਾ, 15 ਫਰਵਰੀ ( ਨੀਰਜ ਸ਼ਰਮ ਜਸਬੀਰ ਸਿੰਘ) ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਉੱਪਰ ਫ਼ਤਹਿ ਹਾਸਲ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਹੁਣ ਤੱਕ 7933 ਵਿਅਕਤੀ ਕੋਰੋਨਾ ਉੱਪਰ ਫ਼ਤਹਿ ਹਾਸਲ ਕਰਕੇ ਨੌ-ਬਰ-ਨੌ ਹੋ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 355462 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ ਹੈ, ਜਿਸ ਵਿਚੋਂ 346731 ਮਰੀਜ਼ਾਂ ਦੇ ਟੈਸਟ ਨੈਗਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 4277 ਵਿਅਕਤੀਆਂ ਦੀ ਰਿਪੋਰਟ ਪੋਜਟਿਵ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ 1206 ਪੋਜ਼ਟਿਵ ਮਰੀਜ਼ਾਂ ਦੀ ਟੈਸਟਿੰਗ ਦੂਸਰੇ ਜ਼ਿਲ੍ਹਿਆਂ ਵਿੱਚ ਹੋਈ ਹੈ। 97 ਟਰੂਨੈਟ ਰਾਹੀ ਟੈਸਟ ਕੀਤੇ ਪੋਜਟਿਵ ਮਰੀਜ, 2706 ਐਂਟੀਜਨ ਟੈਸਟ ਰਾਹੀਂ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ। ਇਸ ਤਰਾਂ ਕੁਲ 8286 ਪੋਜ਼ਟਿਵ ਮਰੀਜ਼ ਹਨ ਅਤੇ 1651 ਸੈਂਪਲਿੰਗ ਦੀ ਰਿਪੋਰਟ ਪੈਡਿੰਗ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 24 ਪੀੜਤ ਹੋਰ ਜ਼ਿਲ੍ਹਿਆਂ ਵਿਚ ਅਤੇ ਸੈਂਟਰਲ ਜੇਲ ਵਿਖੇ 2 ਪੀੜਤ ਦਾਖਲ ਹਨ। ਉਨ੍ਹਾਂ ਦੱਸਿਆ ਕਿ 49 ਪੀੜਤਾਂ ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7933 ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀਆਂ ਨੇ ਫ਼ਤਿਹ ਹਾਸਿਲ ਕਰ ਲਈ ਹੈ, ਇਨਾਂ ਵਿਚ 7917 ਪੀੜਤ ਠੀਕ ਹੋਏ ਹਨ ਅਤੇ 16 ਪੀੜਤਾਂ ਨੂੰ ਡਿਸਚਾਰਜ ਕਰਕੇ ਹੋਮ ਏਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 73 ਕੇਸ ਅਜੇ ਵੀ ਐਕਟਿਵ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਲ੍ਹੇ ਅੰਦਰ ਕੋਰੋਨਾ ਨਾਲ ਕੁਲ 278 ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕੋਵਿਡ-19 ਵੈਕਸੀਨ ਦੇ ਪਹਿਲੇ ਪੜਾਅ ਵਿਚ ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਫਰੰਟ ਲਾਈਨ ਵਾਰੀਅਰਜ਼ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਖੁਦ ਵੀ ਵੈਕਸੀਨ ਲਗਵਾਈ ਹੈ ਅਤੇ ਇਹ ਪੂਰੀ ਤਰਾਂ ਸੁਰੱਖਿਅਤ ਹੈ।
COMMENTS