ਨਗਰ ਕੌਂਸਲ ਭਦੌੜ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਸਿਆਸੀ ਪਾਰਟੀ ਦੇ ਕਈ ਨਾਮੀ ਚਿਹਰੇ ਉੱਭਰ ਕੇ ਸਾਹਮਣੇ ਆਏ ਉੱਥੇ ਹਮੇਸ਼ਾ ਸਿਆਸੀ ਫ਼ਿਜ਼ਾ ਵਿਚ ਅੱਗੇ ਰਹਿਣ ਵਾਲੇ ਆਗੂਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ | ਨਤੀਜਿਆਂ ਨੂੰ ਲੈ ਕੇ ਸਵੇਰ ਤੋਂ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਹੋਏ ਸਨ | ਨਗਰ ਕੌਂਸਲ ਦੀ 13 ਸੀਟਾਂ ਲਈ ਆਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੂੰ 6 ਸੀਟਾਂ, ਸ਼ੋ੍ਰਮਣੀ ਅਕਾਲੀ ਦਲ ਨੂੰ 3 ਅਤੇ ਟਰੈਕਟਰ ਦੇ ਚੋਣ ਨਿਸ਼ਾਨ ਉਪਰ ਚੋਣਾਂ ਲੜੇ ਆਜ਼ਾਦ ਉਮੀਦਵਾਰਾਂ ਦੇ ਹਿੱਸੇ ਵਿਚ 4 ਸੀਟਾਂ ਆਈਆਂ ਹਨ |
ਜੇਕਰ ਗੱਲ ਜਿੱਤ ਹਾਰ ਨਤੀਜਿਆਂ ਦੀ ਕੀਤੀ ਜਾਵੇ ਤਾਂ ਵਾਰਡ ਨੰਬਰ 1 ਵਿਚੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਮੇਲ ਕੌਰ ਨੇ 387 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅੰਗਰੇਜ਼ ਕੌਰ ਨੇ 279 ਵੋਟਾਂ ਹਾਸਲ ਕੀਤੀਆ | ਵਾਰਡ ਨੰਬਰ 2 ਵਿਚੋਂ ਸ਼੍ਰੋਮਣੀ ਅਕਾਲੀ ਦਲ ਲਾਭ ਸਿੰਘ ਨੇ 384 ਵੋਟਾਂ ਹਾਸਲ ਕਰਨ ਕੇ ਜਿੱਤ ਪ੍ਰਾਪਤ ਕੀਤੀ ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਨੂੰ 264 ਵੋਟਾਂ ਹਾਸਲ ਕੀਤੀਆਂ | ਵਾਰਡ ਨੰਬਰ 3 ਵਿਚੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਮਨਜੀਤ ਕੌਰ ਨੇ 540 ਵੋਟਾਂ ਹਾਸਲ ਕਰ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਉੱਥੇ ਵਿਰੋਧੀ ਆਜ਼ਾਦ ਉਮੀਦਵਾਰ ਸੀਮਾ ਰਾਣੀ ਨੇ 196 ਵੋਟਾਂ ਹੀ ਪਈਆਂ | ਵਾਰਡ ਨੰਬਰ 4 ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਜੱਗੀ ਨੇ 499 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਆਜ਼ਾਦ ਉਮੀਦਵਾਰ ਅਸ਼ੋਕ ਕੁਮਾਰ ਨੂੰ 301 ਵੋਟਾਂ ਮਿਲੀਆਂ | ਵਾਰਡ ਨੰਬਰ 5 ਵਿਚੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਨੇ 211 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਆਜ਼ਾਦ ਉਮੀਦਵਾਰ ਹਰਜਿੰਦਰ ਕੌਰ ਨੂੰ 191 ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਮੀਤ ਕੌਰ ਨੂੰ ਸਿਰਫ਼ 38 ਵੋਟਾਂ ਹੀ ਮਿਲੀਆ | ਵਾਰਡ ਨੰਬਰ 6 ਵਿਚੋਂ ਆਜ਼ਾਦ ਉਮੀਦਵਾਰ ਗੁਰਪਾਲ ਸਿੰਘ ਮੋਟੂ ਨੇ 452 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਰਨੈਲ ਸਿੰਘ 322 ਵੋਟਾਂ ਮਿਲੀਆਂ ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਰੂਪ ਸਿੰਘ ਸਿਰਫ਼ 37 ਵੋਟਾਂ ਹੀ ਮਿਲੀਆਂ | ਵਾਰਡ ਨੰਬਰ 7 ਵਿਚੋਂ ਆਜ਼ਾਦ ਉਮੀਦਵਾਰ ਰਾਜ ਰਾਣੀ ਨੇ 449 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਕਾਂਗਰਸ ਪਾਰਟੀ ਸਾਬਕਾ ਕੌਂਸਲਰ ਉਮੀਦਵਾਰ ਦਿਆਲੋ ਕੌਰ ਨੂੰ 409 ਵੋਟਾਂ ਮਿਲੀਆਂ | ਵਾਰਡ ਨੰਬਰ 8 ਵਿਚੋਂ ਆਜ਼ਾਦ ਉਮੀਦਵਾਰ ਮੁਨੀਸ਼ ਗਰਗ ਆੜ੍ਹਤੀਆ ਨੇ ਇਨ੍ਹਾਂ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਦੇ ਹੋਏ 706 ਵੋਟਾਂ ਹਾਸਲ ਕੀਤੀਆ ਜਦਕਿ ਕਾਂਗਰਸ ਪਾਰਟੀ ਉਮੀਦਵਾਰ ਰਾਜਵੀਰ ਸਿੰਗਲਾ ਨੂੰ 195 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਕੁਮਾਰ 37 ਵੋਟਾਂ ਹੀ ਮਿਲੀਆ | ਵਾਰਡ ਨੰਬਰ 9 ਵਿਚੋਂ ਆਮ ਆਦਮੀ ਪਾਰਟੀ ਦੀ ਪੱਖੀ ਆਜ਼ਾਦ ਉਮੀਦਵਾਰ ਕਰਮਜੀਤ ਕੌਰ ਨੇ 315 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਜਦਕਿ ਕਾਂਗਰਸ ਦੀ ਉਮੀਦਵਾਰ ਸਾਬਕਾ ਕੌਂਸਲਰ ਨਸੀਬ ਕੌਰ ਨੂੰ 239 ਵੋਟਾਂ ਮਿਲੀਆਂ | ਵਾਰਡ ਨੰਬਰ 10 ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਕੀਲ ਸਿੰਘ ਨੇ 268 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਤਮਾ ਸਿੰਘ 224 ਵੋਟਾਂ ਮਿਲੀਆਂ | ਵਾਰਡ ਨੰਬਰ 11 ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਚਰਨ ਸਿੰਘ ਪੰਮਾ ਨੇ 455 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਆਜ਼ਾਦ ਉਮੀਦਵਾਰ ਰਜਿੰਦਰ ਕੌਰ ਨੂੰ 234 ਵੋਟਾਂ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਦੀਪ ਸਿੰਘ 119 ਵੋਟਾਂ ਮਿਲੀਆਂ | ਵਾਰਡ ਨੰਬਰ 12 ਅੰਦਰ ਹੋਏ ਫਸਵੇਂ ਮੁਕਾਬਲੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨਾਹਰ ਸਿੰਘ ਔਲਖ ਨੇ 352 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਕੌਂਸਲਰ ਜਸਵੀਰ ਸਿੰਘ ਧੰਮੀ ਨੂੰ 334 ਵੋਟਾਂ ਮਿਲੀਆਂ | ਵਾਰਡ ਨੰਬਰ 13 ਵਿਚੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਦੀਪ ਕੌਰ ਧੰਮੀ ਨੇ ਵੀ ਫਸਵੇਂ ਮੁਕਾਬਲੇ ਵਿਚ 528 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਉੱਥੇ ਕਾਂਗਰਸ ਪਾਰਟੀ ਦੀ ਉਮੀਦਵਾਰ ਸਾਬਕਾ ਨਗਰ ਕੌਂਸਲ ਪ੍ਰਧਾਨ ਚਰਨਜੀਤ ਕੌਰ ਨੇ 504 ਵੋਟਾਂ ਹਾਸਲ ਕੀਤੀਆਂ |
COMMENTS