ਬਾਬਾ ਨੌਨਿਹਾਲ ਸਿੰਘ ਚੀਚਾ ਨੇ ਸ਼ਹੀਦ ਬਾਬਾ ਨੌਧ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸੰਗਤਾਂ ਨੂੰ ਵੱਧ-ਚੜ੍ਹ ਕੇ ਪਹੁੰਚਣ ਦੀ ਕੀਤੀ ਅਪੀਲ
ਅਮ੍ਰਿੰਤਸਰ, 1 ਫਰਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਮੁੱਖ ਸੇਵਾਦਾਰ ਬਾਬਾ ਨੌਨਿਹਾਲ ਸਿੰਘ ਚੀਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਬਾਬਾ ਨੌਧ ਸਿੰਘ ਜੀ ਦਾ 359ਵਾਂ ਜਨਮ ਦਿਹਾੜਾ ਮਿਤੀ 15 ਫਰਵਰੀ ਤੋਂ 21 ਫਰਵਰੀ ਤੱਕ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾਂ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਿਤੀ 15 ਫਰਵਰੀ ਨੂੰ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜ੍ਹੀ ਆਰੰਭ ਹੋਵੇਗੀ ਅਤੇ ਮਿਤੀ 21 ਫਰਵਰੀ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਬਾਬਾ ਨੌਨਿਹਾਲ ਸਿੰਘ ਚੀਚਾ ਨੇ ਅੱਗੇ ਕਿਹਾ ਕਿ ਇਸ ਮੋਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਨਿਹੰਗ ਜਥੇਬੰਦੀਆਂ, ਸੰਤ ਮਹਾਪੁਰਸ਼, ਨਿਰਮਲੇ ਸਾਧੂ, ਸੰਤ ਮਹਾਂਪੁਰਸ਼ ਜਥੇਬੰਦੀਆਂ, ਉਦਾਸੀ ਸਾਧੂ ਸੰਤ ਮਹਾਪੁਰਸ਼ ਜਥੇਬੰਦੀਆਂ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂ ਉਚੇੇਚੇ ਤੌਰ ‘ਤੇ ਪਹੁੰਚ ਕੇ ਗੁਰੂ ਚਰਨਾਂ ‘ਚ ਹਾਜ਼ਰੀ ਭਰਨਗੇ। ਉਨ੍ਹਾਂ ਕਿਹਾ ਕਿ ਇਸ ਮੋਕੇ ਸਮੂਹ ਪਿੰਡ ਚੀਚਾ ਦੇ ਨੋਜ਼ਵਾਨਾਂ ਵੱਲੋਂ ਕਬੱਡੀ ਦੇ ਮੈਚ ਕਰਵਾਏ ਜਾਣਗੇ। ਅਖੀਰ ਵਿਚ ਬਾਬਾ ਨੌਨਿਹਾਲ ਸਿੰਘ ਚੀਚਾ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਾਬਾ ਜੀ ਦੇ ਜਨਮ ਦਿਹਾੜੇ ‘ਤੇ ਵੱਧ-ਚੜ੍ਹ ਕੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਕੈਪਸ਼ਨ: ਬਾਬਾ ਨੌਨਿਹਾਲ ਸਿੰਘ ਜੀ ਚੀਚਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
COMMENTS