ਸਰਬੱਤ ਦਾਨਿੱਝਰ, ਪ੍ਰਧਾਨ ਰਵਿੰਦਰ ਸਿੰਘ ਮਠਾ ਭਲਾ ਟਰੱਸਟ ਵਲੋਂ ਚੇਅਰਮੈਨ ਡਾ. ਰੂ ਤੇ ਐਸ. ਆਈ. ਗੁਰਿੰਦਰ ਸਿੰਘ ਲੋਡ਼ਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡਦੇ ਹੋਏ।
ਬਟਾਲਾ, 27 ਫਰਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਜਸਬੀਰ ਸਿੰਘ) = ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਦੁਬਈ ਦੇ ਉੱਘੇ ਸਿੱਖ ਸਰਦਾਰ ਸਮਾਜ ਸੇਵੀ ਸ਼ਖ਼ਸੀਅਤ ਡਾ. ਐੱਸ. ਪੀ. ਸਿੰਘ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਤੇ ਇਨਸਾਨੀਅਤ ਦੇ ਭਲੇ ਲਈ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਅਗਵਾਈ ਹੇਠ ਸ਼ਿਵ ਬਟਾਲਵੀਂ ਆਡੀਟੋਰੀਅਮ ਵਿਖੇ ਜ਼ਿਲ੍ਹੇ ਦੀਆਂ ਲੋੜਵੰਦ, ਵਿਧਵਾ ਔਰਤਾਂ, ਅੰਗਹੀਣਾਂ ਅਤੇ ਬੇਸਹਾਰਾ ਲੋਕਾਂ ਨੂੰ ਪੈਨਸ਼ਨਾਂ ਦੇਣ ਦੇ ਲਈ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਟ੍ਰੈਫਿਕ ਪੁਲਿਸ ਬਟਾਲਾ ਦੇ ਸਬ ਇੰਸਪੈਕਟਰ ਗੁਰਿੰਦਰ ਸਿੰਘ, ਏ.ਐਸ.ਆਈ.
ਰਣਜੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਗੁਰਨਾਮ ਸਿੰਘ ਅਤੇ ਐਚ. ਸੀ. ਹਰਮਨਪ੍ਰੀਤ ਸਿੰਘ ਤੋਂ ਇਲਾਵਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਹਰਮਿੰਦਰ ਸਿੰਘ ਅਤੇ ਸਕੱਤਰ ਰੋਹਿਤ ਕੁਮਾਰ ਵੱਲੋਂ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਚੇਅਰਮੈਨ ਡਾ. ਨਿੱਝਰ ਨੇ ਕਿਹਾ ਕਿ ਆਪਣੀ ਨੇਕ ਕਿਰਤ ਕਮਾਈ ਦਾ ਵੱਡਾ ਹਿੱਸਾ ਲੋੜਵੰਦ, ਬੇਸਹਾਰਾ, ਦੀਨ ਦੁਖੀਆਂ ਦੇ ਉੱਪਰ ਖ਼ਰਚ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੂਰੇ ਸੰਸਾਰ ਦੇ ਵਿੱਚ ਇਕ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਹਰ ਖੇਤਰ ਦੇ ਵਿੱਚ ਬਹੁਤ ਵੱਡੇ ਤੇ ਨੇਕ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਇਨਸਾਨੀਅਤ ਦੀਆਂ ਕਦਰਾਂ, ਕੀਮਤਾਂ ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਪੈਨਸ਼ਨ ਦੇ ਚੈੱਕ ਪ੍ਰਾਪਤ ਕਰਨ ਵਾਲਿਆਂ ਨੇ ਡਾ. ਓਬਰਾਏ ਦਾ ਧੰਨਵਾਦ ਵੀ ਕੀਤਾ।
COMMENTS