ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਬਟਾਲਾ ਸ਼ਹਿਰ ਦੇ ਸਰਕਾਰੀ ਸਕੂਲ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸਮਾਰਟ ਕਲਾਸ ਰੂਮਸ ਦਾ ਉਦਘਾਟਨ ਕੀਤਾ
ਬਟਾਲਾ ਸ਼ਹਿਰ ਦੇ ਇਸ ਪੁਰਾਤਨ ਸਕੂਲ ਦੀ ਇਮਾਰਤ ਨੂੰ ਹੈਰੀਟੇਜ਼ ਦੇ ਤੌਰ ’ਤੇ ਸੁਰੱਖਿਅਤ ਕੀਤਾ ਜਾਵੇਗਾ - ਤ੍ਰਿਪਤ ਬਾਜਵਾ
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਬਟਾਲਾ ਵਿੱਚ ਮੈਡੀਕਲ ਅਤੇ ਨਾਨ ਮੈਡੀਕਲ ਗਰੁੱਪ ਸ਼ੁਰੂ ਕੀਤੇ ਜਾਣਗੇ
ਬਟਾਲਾ, 19 ਮਾਰਚ ( ਵਿਨੋਦ ਮਿਹਰਾ, ਅਸ਼ੋਕ ਜੜੇਵਾਲ) ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਸਭ ਤੋਂ ਪੁਰਾਣੇ ਸਕੂਲਾਂ ਵਿਚੋਂ ਇੱਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) (ਜਿਸਦਾ ਪਹਿਲਾ ਨਾਮ ਐੱਮ.ਬੀ. ਹਾਈ ਸਕੂਲ ਸੀ) ਨੂੰ ਵਿਰਾਸਤੀ ਸਕੂਲ ਵਜੋਂ ਸੰਭਾਲ ਕੇ ਇਸਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਨੇੜੇ ਸ੍ਰੀ ਕੰਧ ਸਾਹਿਬ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ 6 ਸਮਾਰਟ ਕਾਲਸ ਰੂਮਸ ਦਾ ਉਦਘਾਟਨ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ।
ਸ. ਬਾਜਵਾ ਨੇ ਕਿਹਾ ਕਿ ਸਿੱਖਿਆ ਦੇ ਪਸਾਰ ਵਿੱਚ ਇਸ ਸਕੂਲ ਦੀ ਬਟਾਲਾ ਸ਼ਹਿਰ ਨੂੰ ਬਹੁਤ ਵੱਡੀ ਦੇਣ ਹੈ ਅਤੇ ਇਸ ਸਕੂਲ ਤੋਂ ਪੜ੍ਹ ਕੇ ਵਿਦਿਆਰਥੀਆਂ ਨੇ ਬਹੁਤ ਉੱਚੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਬਟਾਲਾ ਸ਼ਹਿਰ ਦੇ ਸਭ ਤੋਂ ਪੁਰਾਣੇ ਸਕੂਲਾਂ ਵਿਚੋਂ ਇੱਕ ਹੈ ਅਤੇ ਇਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਪਰਜ਼ਰਵ ਕੀਤਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਸਕੂਲ ਵਿੱਚ ਮੈਡੀਕਲ ਅਤੇ ਨਾਨ ਮੈਡੀਕਲ ਪੜ੍ਹਾਈ ਦੇ ਗਰੁੱਪ ਵੀ ਸ਼ੁਰੂ ਕੀਤੇ ਜਾਣਗੇ ਤਾਂ ਵਿਦਿਆਰਥੀਆਂ ਨੂੰ ਇਸਦਾ ਲਾਭ ਮਿਲ ਸਕੇ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਕੇ ਸਿੱਖਿਆ ਦੇ ਮਿਆਰ ਨੂੰ ਬਹੁਤ ਉੱਚਾ ਚੁੱਕਿਆ ਹੈ। ਇਹੀ ਕਾਰਨ ਹੈ ਕਿ ਹੁਣ ਨਿੱਜੀ ਸਕੂਲਾਂ ਦੇ ਬੱਚੇ ਸਰਕਾਰੀ ਸਕੂਲਾਂ ਅੰਦਰ ਦਾਖਲਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਹਰ ਉਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਜੋ ਉਨ੍ਹਾਂ ਨੂੰ ਮੁਕਾਬਲੇਬਾਜ਼ੀ ਦੇ ਇਸ ਦੌਰ ਅੱਗੇ ਵੱਧਣ ਲਈ ਜਰੂਰੀ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਹਰਦੀਪ ਸਿੰਘ ਨੇ ਕੈਬਨਿਟ ਮੰਤਰੀ ਸ. ਬਾਜਵਾ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ। ਪ੍ਰਿੰਸੀਪਲ ਸ੍ਰੀ ਅਨਿਲ ਸ਼ਰਮਾਂ ਨੇ ਸਕੂਲ ਦੀਆਂ ਪ੍ਰਾਪਤੀਆਂ ਉੱਪਰ ਚਾਨਣਾ ਪਾਇਆ ਅਤੇ ਸਕੂਲ ਦੀਆਂ ਮੰਗਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ।
ਇਸ ਮੌਕੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਦੀਪ ਸਿੰਘ, ਪ੍ਰਿੰਸੀਪਲ ਅਨਿਲ ਸ਼ਰਮਾਂ, ਐੱਮ.ਸੀ. ਸੁਖਦੀਪ ਸਿੰਘ ਤੇਜਾ, ਮਾਸਟਰ ਕੁਲਦੀਪ ਰਾਜ ਸ਼ਰਮਾਂ, ਭਾਰਤ ਭੂਸ਼ਨ ਅਗਰਵਾਲ, ਐੱਮ.ਸੀ. ਸੁਨੀਲ ਸਰੀਨ, ਸਕੂਲ ਮੈਨਜਮੈਂਟ ਕਮੇਟੀ ਦੀ ਚੇਅਰਪਰਸਨ ਸੁਨੀਤਾ ਰਾਣੀ, ਗੌਤਮ ਸੇਠ ਗੁੱਡੂ, ਰਾਣੂ ਸੇਖੜੀ, ਐੱਮ.ਸੀ. ਕਸਤੂਰੀ ਲਾਲ, ਐੱਮ.ਸੀ. ਸਾਬਕਾ ਡਿਪਟੀ ਡੀ.ਈ.ਓ. ਭਾਰਤ ਭੂਸ਼ਨ, ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਪ੍ਰਿੰਸੀਪਲ ਡਾ. ਜਤਿੰਦਰ ਮਹਾਜਨ, ਪ੍ਰਿੰਸੀਪਲ ਬਲਵਿੰਦਰ ਕੌਰ, ਪ੍ਰਿੰਸੀਪਲ ਘੁਮਾਣ ਸਕੂਲ ਸੁਨੀਤਾ ਸ਼ਰਮਾ, ਪ੍ਰਿੰਸੀਪਲ ਰੰਗੜ ਨੰਗਲ ਸ੍ਰੀਮਤੀ ਰੇਨੂ, ਪ੍ਰਿੰਸੀਪਲ ਦਿਆਲਗੜ੍ਹ ਕਮਲੇਸ਼ ਕੌਰ, ਪ੍ਰਿੰਸੀਪਲ ਮਸਾਣੀਆ ਰਾਕੇਸ਼ ਕੁਮਾਰ, ਨੀਤੂ ਯਾਦਵ, ਰਾਜੇਸ਼ ਸੋਨੀ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਜਸਮੀਤ ਬਾਜਵਾ, ਪਰਮਜੀਤ ਕੌਰ, ਸਿਕੰਦਰ ਸਿੰਘ ਪੀ.ਏ, ਰਾਜਾ ਗੁਰਬਖਸ਼ ਸਿੰਘ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।
COMMENTS