ਅੰਮ੍ਰਿਤਸਰ,21ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਮਹਿਲਾ ਵੈਲਫੇਅਰ ਸੁਸਾਇਟੀ ਦੀ ਇਕ ਜਰੂਰੀ ਮੀਟਿੰਗ ਖੰਡਵਾਲਾ ਵਿੱਖੇ ਹੋਈ। ਜਿਸ ਵਿਚ ਸਰਬਸੰਮਤੀ ਨਾਲ ਸਪਨਾ ਠਾਕੁਰ ਨੂੰ ਮਹਿਲਾ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਚੁਣਿਆ ਗਿਆ। ਇਸ ਮੋਕੇ ਸਪਨਾ ਠਾਕੁਰ ਨੇ ਜਿੱਥੇ ਮਹਿਲਾ ਵੈਲਫੇਅਰ ਸੁਸਾਇਟੀ ਦੀਆਂ ਮੈਬਰਾਂ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ਨੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਸੋਂਪੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਂਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਪਨਾ ਠਾਕੁਰ ਨੇ ਕਿਹਾ ਕਿ ਵਿਸ਼ਵ ਪੱਧਰ ਦੇ ਬਹੁਤ ਹੀ ਵਿਕਸਤ ਤੇ ਪ੍ਰਗਤੀਸ਼ੀਲ ਦੇਸ਼ਾਂ ਵਿੱਚ ਮਹਿਲਾਵਾਂ ਨੂੰ ਹਰੇਕ ਖੇਤਰ ਦੇ ਵਿੱਚ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਪਰ ਭਾਰਤ ਵਿੱਚ ਇਸ ਦਿਸ਼ਾ ਵੱਲ ਮੁਕੰਮਲ ਠੋਸ ਰਣਨੀਤੀ ਤਹਿਤ ਕਦਮ ਪੁੱਟੇ ਜਾਣੇ ਅਜੇ ਬਾਕੀ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਖਾਤਿਰ ਅਤੇ ਭਰੂਣ ਹੱਤਿਆ ਵਰਗੀ ਸਮਾਜਿਕ ਅਲਾਮਤ ਅਤੇ ਧੀਆਂ ਦੇ ਜਨਮ ਲੈਣ ਵਰਗੇ ਹੱਕ ਨੂੰ ਲੈ ਕੇ ਅੱਜ ਵੀ ਮਹਿਲਾ ਸਮਾਜ ਸੇਵੀ ਸੰਸਥਾਵਾਂ ਹਾਅ ਦਾ ਨਾਅਰਾ ਮਾਰਦੀਆਂ ਹਨ। ਉਨ੍ਹਾਂ ਕਿਹਾ ਕਿ ਮਾਸੂਮੀਅਤ ਦੇ ਪੈਮਾਨੇ ਵਿੱਚ ਤਰਾਸ਼ੀਆਂ ਬਾਲੜੀਆਂ ਦੇ ਨਾਲ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਮੁਕੰਮਲ ਤੌਰ ‘ਤੇ ਠੱਲ ਪਾਏ ਜਾਣ ਲਈ ਅਜੇ ਵੀ ਕੋਈ ਕਰੜਾ ਕਾਇਦਾ ਕਾਨੂੰਨ ਹੋਂਦ ਵਿੱਚ ਨਹੀਂ ਆਇਆ। ਸਪਨਾ ਠਾਕੁਰ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਨੂੰ ਆਏ ਵਰ੍ਹੇ ਮਨਾ ਕੇ ਹੀ ਸਾਡੀ ਜ਼ਿੰਮੇਵਾਰੀ ਖਤਮ ਨਹੀਂ ਹੋ ਜਾਂਦੀ, ਬਲਕਿ ਸਾਰਾ ਸਾਲ ਇਸ ਪਾਸੇ ਆਪਣੀ ਸੁਹਿਰਦ ਤੇ ਸੰਜੀਦਾ ਸੋਚ-ਵਿਚਾਰ ਅਤੇ ਅੱਗੇ ਵਿਚਾਰਾਂ ਦਾ ਅਦਾਨ ਪ੍ਰਦਾਨ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਸਾਇਟੀ ਮਹਿਲਾਵਾਂ ਨੂੰ ਹਰ ਪੱਖੋਂ ਇਨਸਾਫ ਦਵਾਉਣ ਲਈ ਵਚਨਬੱਧ ਰਹੇਗੀ। ਇਸ ਮੋਕੇ ਰੀਟਾ (ਬਿਊਟੀ ਪਾਰਲਰ), ਸਰੋਜ ਰਾਣੀ, ਉਰਮਲਾ ਦੇਵੀ, ਪਰਮਜੀਤ ਕੋਰ, ਦਰਸ਼ਨ ਕੋਰ, ਵੀਰਪਾਲ ਕੋਰ, ਲਵਜੋਤ ਕੋਰ ਰੰਧਾਵਾ, ਮੁਨੀਸ਼ ਕੁਮਾਰ ਆਦਿ ਹਾਰਜ਼ ਸਨ।
ਕੈਪਸ਼ਨ: ਨਵਨਿਯੂਕਤ ਪ੍ਰਧਾਨ ਸਪਨਾ ਠਾਕੁਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी गढ़वाल।।बिकासखंड थौलधार के राजकीय इंटर कॉलेज मैडंखाल के छात्र छात्राओं ने आजादी के 75वें अमृत महोत्सव के अवसर पर निकाली बा...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
COMMENTS