ਕੋਵਿਡ-19 ਦੇ ਵੱਧਦੇ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਤਿਆਰੀ ਕੀਤੀ - ਚੇਅਰਮੈਨ ਚੀਮਾ
ਸਿਹਤ ਵਿਭਾਗ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ
ਬਟਾਲਾ, 20 ਮਾਰਚ ( ਜਸਬੀਰ ਸਿੰਘ ਨੀਰਜ ਸ਼ਰਮਾ )ਸੂਬੇ ਵਿੱਚ ਕੋਵਿਡ-19 ਦੇ ਵੱਧਦੇ ਖਤਰੇ ਨੂੰ ਦੇਖਦਿਆਂ ਹੋਇਆਂ ਸਿਹਤ ਵਿਭਾਗ ਨੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਨੂੰ 31 ਮਾਰਚ ਤੱਕ ਹਫਤੇ ਦੇ ਸੱਤੇ ਦਿਨ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਟੀਕਾਕਰਨ ਸੇਵਾਵਾਂ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਕੋਵਿਡ-19 ਦਾ ਟਕਾਰਾ ਕਰਨ ਲਈ ਸਿਹਤ ਵਿਭਾਗ ਦੇ ਨਾਲ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਸਰਕਾਰ ਵੱਲੋਂ ਨਿਰਧਾਰਤ ਦਰਾਂ ਉੱਪਰ ਉਨ੍ਹਾਂ ਨੂੰ ਵੀ ਵੱਧ ਤੋਂ ਵੱਧ ਕੋਵਿਡ-19 ਦਾ ਟੀਕਾਕਰਨ ਕਰਨਾ ਚਾਹੀਦਾ ਹੈ।
ਸ. ਚੀਮਾ ਨੇ ਕਿਹਾ ਕਿ ਸਾਰੇ ਮੁੱਢਲੇ ਸਿਹਤ ਕੇਂਦਰਾਂ (ਪੀ.ਐਚ.ਸੀ.) ਅਤੇ ਸਰਕਾਰੀ ਹਸਪਤਾਲਾਂ ਵਿੱਚ ਹਫਤੇ ਦੇ ਸੱਤੇ ਦਿਨ ਟੀਕਾਕਰਨ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਾਰੇ ਫਰੰਟਲਾਈਨ ਵਰਕਰਾਂ ਨੂੰ ਕਵਰ ਕਰਨਾ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਸਰਗਰਮੀਆਂ ਕੀਤੀਆਂ ਜਾਣ। ਉਨਾਂ ਕਿਹਾ ਕਿ ਇਸ ਵਿੱਚ ਉਹ ਸਾਰੇ ਸ਼ਾਮਲ ਕੀਤੇ ਜਾਣ ਜੋ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਦੇ ਹਨ ਜਾਂ ਕਰਫਿਊ ਤੇ ਲੌਕਡਾਊਨ ਦੌਰਾਨ ਕੋਵਿਡ ਡਿਊਟੀਆਂ ਨਿਭਾਉਦੇ ਸਨ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਦਵਾਈਆਂ ਦੇ ਸਟਾਕ ਅਤੇ ਮਨੁੱਖੀ ਸ਼ਕਤੀ ਤੇ ਸਰੋਤਾਂ ਦੀ ਉਪਲੱਬਧਤਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਪੰਜਾਬ ਵਿੱਚ ਕੋਵਿਡ ਦੇ ਕੇਸ ਤੁਲਨਾਤਮਕ ਘੱਟ ਰਹੇ ਹਨ ਅਤੇ ਸੂਬਾ ਕੋਵਿਡ ਕੇਸਾਂ ਦੇ ਮਾਮਲੇ ਵਿੱਚ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਲਗਾਤਾਰ 18ਵੇਂ ਸਥਾਨ ਉਤੇ ਰਿਹਾ ਹੈ। ਉਨਾਂ ਕਿਹਾ ਕਿ ਹਾਲਾਂਕਿ ਮੌਤ ਦਰ ਜ਼ਰੂਰ ਚਿੰਤਾ ਦਾ ਵਿਸ਼ਾ ਰਹੀ ਹੈ ਪਰ ਪੰਜਾਬ ਵਿੱਚ ਪ੍ਰਤੀ ਮਿਲੀਅਨ ਵਸੋਂ ਪਿੱਛੇ 206 ਮੌਤਾਂ ਹੋਈਆਂ ਜਦੋਂ ਕਿ ਪੰਜਾਬ ਦੀ ਤੁਲਨਾ ਵਿੱਚ ਦਿੱਲੀ ਵਿੱਚ 542 ਅਤੇ ਮਹਾਂਰਾਸ਼ਟਰ ਵਿੱਚ 431 ਮੌਤਾਂ ਹੋਈਆਂ ਹਨ।
ਸ. ਚੀਮਾ ਨੇ ਕਿਹਾ ਕਿ ਹਾਲਾਂਕਿ ਇਹ ਚਿੰਤਾ ਦਾ ਵਿਸ਼ਾ ਹੈ ਅਤੇ ਪਿਛਲੇ ਸਾਲ ਦੇ ਅੰਤ ਤੱਕ ਸਮੱਸਿਆ ਨੂੰ ਕੰਟੋਰਲ ਹੇਠ ਲਿਆਉਣ ਤੋਂ ਬਾਅਦ ਸੂਬੇ ਵਿੱਚ ਪਿਛਲੇ ਇਕ ਮਹੀਨੇ ਤੋਂ ਕੇਸਾਂ ਵਿੱਚ ਮੁੜ ਵਾਧਾ ਹੋਇਆ ਹੈ। ਉਨਾਂ ਕਿਹਾ ਕਿ ਰੋਜ਼ਾਨਾ 200 ਕੇਸਾਂ ਅਤੇ ਇਕਹਿਰੀ ਸੰਖਿਆ ਵਿੱਚ ਮੌਤਾਂ ਦੀ ਗਿਣਤੀ ਤੋਂ ਵਧ ਕੇ ਪੰਜਾਬ ਵਿੱਚ ਹੁਣ 2000 ਕੇਸ ਪ੍ਰਤੀ ਦਿਨ ਤੱਕ ਆਉਣ ਲੱਗੇ ਹਨ ਅਤੇ ਮੌਤਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਸ. ਚੀਮਾ ਨੇ ਵਿਸ਼ਵਾਸ ਦਿਵਾਇਆ ਕਿ ਸਿਹਤ ਵਿਭਾਗ ਦੂਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS