ਬਟਾਲਾ 4 ਮਾਰਚ (ਅਸ਼ੋਕ ਜੜੇਵਾਲ ਨੀਰਜ ਸ਼ਰਮਾ ਡਾ ਬਲਜੀਤ ਸਿੰਘ ਢਡਿਆਲਾ) ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲਾ ਗੁਰਦਾਸਪੁਰ ਵਲੋਂ ਮੀਟਿੰਗ ਕਰਕੇ ਮਸਾਨੀਆਂ ਸਕੂਲ ਦੇ ਪ੍ਰਿੰਸੀਪਲ ਤੇ ਗੂੰਡਾ ਅਨਸਰਾਂ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਸਖਤ ਨਿਖੇਧੀ ਕੀਤੀ ਗਈ। ਇਹ ਮੀਟਿੰਗ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਕੀਤੀ। ਇਸ ਮੋਕੇ ਗੁਰਦਿਆਲ ਚੰਦ ਅਤੇ ਉਪਕਾਰ
ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸਾਸਨ ਨੂੰ ਸਖਤ ਸੁਰੱਖਿਆ ਪ੍ਰਬੰਧ ਕਰਨੇ ਚਾਹੀਦੇ ਹਨ। ਖਾਸ ਕਰਕੇ ਲੜਕੀਆਂ ਦੇ ਸਕੂਲਾਂ ਦੇ ਨੇੜੇ ਪੁਲਿਸ ਦੀ ਖਾਸ ਪਟਰੋਲਿੰਗ ਦਾ ਪ੍ਰਬੰਧ ਕੀਤਾ ਜਾਵੇ। ਪ੍ਰਿੰਸੀਪਲ ਤੇ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਸਜਾ ਦਿਵਾ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾਂ ਜੋ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਮੋਕੇ ਸੁਖਜਿੰਦਰ ਸਿੰਘ, ਵਰਗਿਸ਼ ਸਲਾਮਤ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ ਬਾਠ, ਜਸਪਾਲ ਸਿੰਘ, ਜਾਮੀਤਰਾਜ, ਮਨੋਹਰ ਲਾਲ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
COMMENTS