ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਚੰਡੀਗੜ੍ਹ ਤੋਂ ਆਏ ਉੱਚ ਅਧਿਕਾਰੀਆਂ ਨੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ
ਕੈਬਨਿਟ ਮੰਤਰੀ ਸ. ਬਾਜਵਾ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ
ਚੀਫ ਇੰਜੀਨੀਅਰ ਹਰ ਪੰਦਰਾਂ ਦਿਨਾਂ ਬਾਅਦ ਬਟਾਲਾ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਮੌਕੇ ’ਤੇ ਲੈਣਗੇ ਜਾਇਜਾ
ਬਟਾਲਾ, 27 ਮਾਰਚ (ਨੀਰਜ਼ ਸ਼ਰਮਾ ਚੰਦਨ ਮੋਹਨ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪ੍ਰਿੰਸੀਪਲ ਸੈਕਟਰੀ ਸਥਾਨਕ ਸਰਕਾਰਾਂ ਸ੍ਰੀ ਏ.ਕੇ. ਸਿਨਹਾ, ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਕੁਮਾਰ ਸ਼ਰਮਾਂ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਅਮੁਰਤ ਯੋਜਨਾ ਤਹਿਤ ਪੈ ਰਹੇ ਸੀਵਰੇਜ ਅਤੇ ਐੱਸ.ਟੀ.ਪੀ. ਦੇ ਨਿਰਮਾਣ ਦਾ ਜਾਇਜਾ ਲਿਆ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਬਾਜਵਾ ਵੱਲੋਂ ਸਥਾਨਕ ਪੁਲਿਸ ਲਾਈਨ ਵਿਖੇ ਚੰਡੀਗੜ੍ਹ ਤੋਂ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਬਟਾਲਾ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਟਾਲਾ ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਪੈ ਰਹੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਪ੍ਰੋਜੈਕਟ ਨੂੰ ਜਲਦੀ ਨੇਪਰੇ ਚਾੜਿਆ ਜਾਵੇ ਅਤੇ ਨਾਲ ਹੀ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਵੀ ਸਮਾਂ ਰਹਿੰਦਿਆਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖਾਸ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ। ਸ. ਬਾਜਵਾ ਨੇ ਕਿਹਾ ਕਿ ਹੰਸਲੀ ਨਾਲੇ ਵਿੱਚ ਸੀਵਰੇਜ ਦੀ ਨਿਕਾਸੀ ਨੂੰ ਰੋਕਿਆ ਜਾਵੇ ਅਤੇ ਜਿਥੇ ਕਿਤੇ ਵੀ ਨਵਾਂ ਸੀਵਰੇਜ ਪੈਣ ਵਾਲਾ ਹੈ ਉਥੇ ਸੀਵਰੇਜ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਸ਼ਹਿਰ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਸ. ਤ੍ਰਿਪਤ ਬਾਜਵਾ ਨੇ ਚੰਡੀਗੜ੍ਹ ਤੋਂ ਆਏ ਉੱਚ ਅਧਿਕਾਰੀਆਂ ਨੂੰ ਬਟਾਲਾ ਸਥਿਤ ਜਲ ਮਹਿਲ ਦੇ ਤਲਾਬ ਨੂੰ ਵੀ ਦਿਖਾਇਆ ਅਤੇ ਹਦਾਇਤ ਕੀਤੀ ਇਸ ਇਤਿਹਾਸਕ ਸਥਾਨ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਪੱਧਰ ’ਤੇ ਜੋ ਵੀ ਕਾਰਵਾਈ ਕੀਤੀ ਜਾਣੀ ਹੈ ਉਸ ਨੂੰ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਥਾਨ ਬਟਾਲਾ ਵਾਸੀਆਂ ਲਈ ਸਭ ਤੋਂ ਵਧੀਆ ਸੈਰਗਾਹ ਬਣ ਸਕਦਾ ਹੈ।
ਬਟਾਲਾ ਸ਼ਹਿਰ ਦਾ ਦੌਰਾ ਕਰਨ ਉਪਰੰਤ ਸਥਾਨਕ ਸਰਕਾਰਾਂ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਏ.ਕੇ. ਸਿਨਹਾ ਨੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਭਰੋਸਾ ਦਿੱਤਾ ਕਿ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮੁਰਤ ਯੋਜਨਾ ਯੋਜਨਾ ਤਹਿਤ ਪੈ ਰਹੇ ਸੀਵਰੇਜ ਅਤੇ ਜਲ ਸਪਲਾਈ ਦੇ ਪ੍ਰੋਜੈਕਟ ਨੂੰ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸਦੇ ਨਾਲ ਹੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ 31 ਦਸੰਬਰ ਤੱਕ ਇਹ ਵੀ ਮੁਕੰਮਲ ਹੋ ਜਾਵੇਗਾ। ਸ੍ਰੀ ਸਿਨਹਾ ਨੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੀਫ ਇੰਜੀਨੀਅਰ ਸ. ਹਰਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਹਰ 15 ਦਿਨਾਂ ਬਾਅਦ ਖੁਦ ਬਟਾਲਾ ਸ਼ਹਿਰ ਪਹੁੰਚ ਕੇ ਵਾਟਰ ਸਪਲਾਈ ਅਤੇ ਸੀਵਰੇਜ ਦੇ ਕੰਮ ਦੀ ਨਿਗਰਾਨੀ ਕਰਨਗੇ ਅਤੇ ਇਸਦੀ ਰਿਪੋਰਟ ਮੰਤਰੀ ਸਾਹਿਬ ਤੇ ਉਨ੍ਹਾਂ ਨੂੰ ਦੇਣਗੇ। ਉਨ੍ਹਾਂ ਸ਼ਹਿਰ ਦੀ ਸਫ਼ਾਈ ਲਈ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ।
ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਕੁਮਾਰ ਸ਼ਰਮਾਂ ਨੇ ਕੈਬਨਿਟ ਮੰਤਰੀ ਸ. ਬਾਜਵਾ ਨੂੰ ਦੱਸਿਆ ਕਿ ਬਟਾਲਾ ਸ਼ਹਿਰ ਦੇ ਸੀਵਰੇਜ ਦੀ ਸਫਾਈ ਲਈ ਨਗਰ ਨਿਗਮ ਬਟਾਲਾ ਨੂੰ ਸੁਪਰ ਸ਼ੱਕਰ ਮਸ਼ੀਨ ਲੈ ਕੇ ਦਿੱਤੀ ਜਾ ਰਹੀ ਅਤੇ ਇਸਦੇ ਨਾਲ ਹੀ ਸੀਵਰੇਜ ਦੀ ਸਫ਼ਾਈ ਲਈ ਤਿੰਨ ਹੋਰ ਛੋਟੀਆਂ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਸ. ਬਾਜਵਾ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਸੀਵਰੇਜ ਪਾਉਣ ਦੇ ਨਾਲ ਪੁਰਾਣੇ ਸੀਵਰੇਜ ਵਿੱਚ ਵੀ ਨਿਕਾਸੀ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਸ. ਬਾਜਵਾ ਅਤੇ ਉੱਚ ਅਧਿਕਾਰੀਆਂ ਵੱਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਕਮਿਸ਼ਨਰ ਨਗਰ ਨਿਗਮ ਸ. ਬਲਜਿੰਦਰ ਸਿੰਘ, ਸੀਵਰੇਜ ਬੋਰਡ ਦੇ ਚੀਫ ਇੰਜੀਨੀਅਰ ਸ. ਹਰਿੰਦਰ ਸਿੰਘ, ਤਹਿਸੀਲਦੀਰ ਬਟਾਲਾ ਜਸਕਰਨਜੀਤ ਸਿੰਘ, ਐੱਮ.ਸੀ. ਸ. ਸੁਖਦੀਪ ਸਿੰਘ ਤੇਜਾ, ਐੱਮ.ਸੀ. ਸੁਨੀਲ ਸਰੀਨ, ਐੱਮ.ਸੀ. ਚੱਠਾ, ਗੌਤਮ ਸੇਠ ਗੁੱਡੂ, ਸਿਕੰਦਰ ਸਿੰਘ ਪੀ.ਏ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
[Corona Virus]$type=slider$c=8$l=0$a=0$sn=600
अधिक खबरे देखे .
-
इटली विश्व का पहला देश बन गया है जिसनें एक कोविड-19 से मृत शरीर पर अटोप्सी (पोस्टमार्टम) किया और एक व्यापक जाँच करने के बाद पता लगाया है कि...
-
जौनपुर के लाल को मिली डोगरा बटालियन की कमान। जौनपुर (मड़ियाहूं) भारतीय सेना के अधिकारी कर्नल शैलेन्द्र सिंह सोलंकी को डोगरा रेजिमेंट की पां...
-
રાજસ્થાનના પાલી જિલ્લામાં શુક્રવારે સવારે એક ભીષણ એક્સિડન્ટમાં 4 લોકોનાં મોત થયાં છે. ઓવરટેક દરમિયાન સામેથી આવતા વાહનને જોઈને સ્પીડમાં આવતી ...
-
पकड़े गए गांजे के मामले में मड़ियाहूं पुलिस ने किया खुलासा। (1). विभिन्न 59 बोरियों से कुल 590 किलोग्राम गांजा बरामद (2)- नारकोटिक्स व मड़ि...
-
बीज भंडार की दुकान में विद्युत शार्ट सर्किट से लगी आग। (1)- लाखों का माल जलकर खाक। (2)- अग्निशमन के लोगों ने कड़ी मशक्कत के बाद पाया आग पर...
-
ग्राम पंचायत रिड़ि कुठेड़ा कंटेनमेंट जोन घोषित कोरोना मामले आने के बाद एसडीएम ने दिए निर्देश मुकेश कुमार , संसार पुर टैरेस 26 मार्च: उपमंड...
-
सिवनी में बाघ ने किया बुजुर्ग का शिकार: जंगल में महुआ बीनने बीनने गया था, घात लगाकर बाघ ने हमला किया, मौके पर मौत; ग्रामीणों ने जताया आक्र...

COMMENTS