ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ
ਬਟਾਲਾ, 17 ਮਾਰਚ ( ਨੀਰਜ ਸ਼ਰਮਾ ਜਸਬੀਰ ਸਿੰਘ ) ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਮੂਹ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਤੋਂ ਬਚਣ ਲਈ ਹਰ ਵਿਅਕਤੀ ਸਾਵਧਾਨੀਆਂ ਦੀ ਪਾਲਣਾ ਕਰੇ। ਉਨਾਂ ਕਿਹਾ ਕਿ ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੀ ਇਹ ਦੂਸਰੀ ਲਹਿਰ ਪਹਿਲਾਂ ਨਾਲੋਂ ਵੀ ਘਾਤਕ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੋਰੋਨਾ ਤੋਂ ਪੀੜਤ ਮਰੀਜ਼ ਬੜੀ ਜਲਦੀ ਆਪਣੀ ਜਾਨ ਗੁਵਾ ਰਹੇ ਹਨ ਜੋ ਕਿ ਚਿੰਤਾਜਨਕ ਹੈ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਕੋਵਿਡ-19 ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਤੋਂ ਬਚਣ ਲਈ ਜੋ ਵੀ ਸਾਵਧਾਨੀਆਂ ਹਨ ਉਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ ਅਤੇ ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਉਨਾਂ ਕਿਹਾ ਕਿ ਇਨਾਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਐੱਸ.ਡੀ.ਐੱਮ. ਬਟਾਲਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੋਰੋਨਾ ਦੀ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮਰੀਜ਼ਾਂ ਦਾ ਜਲਦੀ ਪਤਾ ਲਗਾ ਕੇ ਇਸਦੇ ਪਸਾਰ ਨੂੰ ਰੋਕਿਆ ਜਾ ਸਕੇ।
COMMENTS