ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕਿ੍ਰਆ ਸ਼ੁਰੂ : ਭੁਪਿੰਦਰਪਾਲ ਸਿੰਘ
ਬਟਾਲਾ, 26 ਮਾਰਚ ( ਨੀਰਜ ਸ਼ਰਮਾ ਜਸਬੀਰ ਸਿੰਘ ) - ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕਿ੍ਰਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਮੈਂਬਰ ਸ. ਭੁਪਿੰਦਰਪਾਲ ਸਿੰਘ ਭਗਤੂਪੁਰ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸਤਿਹਾਰ ਜਾਰੀ ਕੀਤੇ ਜਾਣਗੇ।
ਮੈਂਬਰ ਸ. ਭਗਤੂਪੁਰ ਨੇ ਦੱਸਿਆ ਕਿ ਇਸ ਭਰਤੀ ਅਧੀਨ ਜੇਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।
ਸ. ਭੁਪਿੰਦਪਾਲ ਸਿੰਘ ਭਗਤੂਪੁਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸਤਿਹਾਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ’ਤੇ ਹੀ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS