ਕੋਵਿਡ-19 ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂੰ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ
ਬਟਾਲਾ, 30 ਮਾਰਚ (ਨੀਰਜ ਸ਼ਰਮਾ ਚੰਦਨ ਮੋਹਨ ) - ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਵਿਭਾਗਾਂ ਵੱਲੋਂ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਸਿਹਤ ਕੇਂਦਰਾਂ ਨੂੰ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਆਗਿਆ ਦਿੱਤੀ ਗਈ ਹੈ।
ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਇਸ ਸਬੰਧ ਵਿਚ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ।
ਉਨਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।ਇਸੇ ਤਰਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।
ਸ. ਅਮਰਦੀਪ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ।ਉਨਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲ ’ਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।
ਉਨਾਂ ਦੱਸਿਆ ਕਿ ਸਾਰੀਆਂ ਪ੍ਰਾਈਵੇਟ ਐਨ.ਏ.ਬੀ.ਐਲ. ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰਸੁਦਾ ਲੈਬਾਰਟਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰਾਂ ਗੁਪਤ ਰੱਖਿਆ ਜਾਵੇ। ਉਨਾਂ ਅੱਗੇ ਕਿਹਾ ਕਿ ਜੇ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਐਪੀਡੈਮਿਕ ਡਿਸੀਜ਼ ਐਕਟ 1895, ਕੋਵਿਡ-19 ਰੈਗੂਲੇਸ਼ਨਜ਼ 2020 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਵੱਧ ਪੈਸੇ ਵਸੂਲਣ ਲਈ ਚੰਡੀਗੜ ਸਥਿਤ ਇੱਕ ਲੈਬਾਰਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਉਲੰਘਣਾ ਲਈ ਅੰਮਿ੍ਰਤਸਰ ਸਥਿਤ ਇੱਕ ਲੈਬ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।ਅਜਿਹੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
[Corona Virus]$type=slider$c=8$l=0$a=0$sn=600
अधिक खबरे देखे .
-
इटली विश्व का पहला देश बन गया है जिसनें एक कोविड-19 से मृत शरीर पर अटोप्सी (पोस्टमार्टम) किया और एक व्यापक जाँच करने के बाद पता लगाया है कि...
-
जौनपुर के लाल को मिली डोगरा बटालियन की कमान। जौनपुर (मड़ियाहूं) भारतीय सेना के अधिकारी कर्नल शैलेन्द्र सिंह सोलंकी को डोगरा रेजिमेंट की पां...
-
રાજસ્થાનના પાલી જિલ્લામાં શુક્રવારે સવારે એક ભીષણ એક્સિડન્ટમાં 4 લોકોનાં મોત થયાં છે. ઓવરટેક દરમિયાન સામેથી આવતા વાહનને જોઈને સ્પીડમાં આવતી ...
-
पकड़े गए गांजे के मामले में मड़ियाहूं पुलिस ने किया खुलासा। (1). विभिन्न 59 बोरियों से कुल 590 किलोग्राम गांजा बरामद (2)- नारकोटिक्स व मड़ि...
-
बीज भंडार की दुकान में विद्युत शार्ट सर्किट से लगी आग। (1)- लाखों का माल जलकर खाक। (2)- अग्निशमन के लोगों ने कड़ी मशक्कत के बाद पाया आग पर...
-
ग्राम पंचायत रिड़ि कुठेड़ा कंटेनमेंट जोन घोषित कोरोना मामले आने के बाद एसडीएम ने दिए निर्देश मुकेश कुमार , संसार पुर टैरेस 26 मार्च: उपमंड...
-
फर्जी आईडी कार्ड के जरिए मृतकों व फर्जी मतदान को लेकर हुआ बवाल। जौनपुर (मड़ियाहूं) स्थानीय विकास खंड रामनगर के प्राथमिक विद्यालय रामनगर-2 ...

COMMENTS