ਬਟਾਲਾ, 27 ਅਪ੍ਰੈਲ ( ਨੀਰਜ ਸ਼ਰਮਾ/ਜਸਬੀਰ ਸਿੰਘ/ਵਿਨੋਦ ਸ਼ਰਮਾ) - ਮਹਾਂਮਾਰੀ ਦੇ ਇਨਾਂ ਚੁਣੌਤੀ ਭਰੇ ਹਾਲਾਤਾਂ ਦਮਿਆਨ ਤਕਰੀਬਨ 1,80,461 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਾਡੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਂਮਾਰੀ ਨਾਲ ਇਸ ਜੰਗ ’ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਇਕਾਂਤਵਾਸ ਵਿੱਚ ਰਹਿਣ ਦਾ ਵਿਕਲਪ ਚੁਣਨ। ਉਨਾਂ ਕਿਹਾ ਕਿ ਹੁਣ ਤੱਕ 2,21,833 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਨਾਂ ਵਿਚੋਂ 98 ਫੀਸਦੀ ਨੇ ਟੈਲੀਫੋਨ ’ਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ ਅਤੇ ਹੁਣ ਤੱਕ ਕੇਵਲ 2,331 ਮਰੀਜ਼ਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਹਰੇਕ ਬਲਾਕ ਵਿੱਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਕੀਤੀ ਗਈ ਹੈ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 1,90,000 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ, ਦੀ ਖ਼ਰੀਦ ਕੀਤੀ ਗਈ ਹੈ ਅਤੇ ਉਨਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿੱਚ ਹੀ ਵਿਚ ਵੰਡਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ 38,169 ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਲੋੜਵੰਦ ਮਰੀਜ਼ਾਂ ਨੂੰ ਫੂਡ ਕਿੱਟਾਂ ਤੋਂ ਇਲਾਵਾ 10,000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...

COMMENTS