ਬਟਾਲਾ, 12 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ)
- ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਰਾਹੁਲ (ਆਈ.ਏ.ਐੱਸ) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਜਰੂਰ ਲਗਵਾਉਣ ਅਤੇ ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਬਿਨਾਂ ਦੇਰੀ ਆਪਣਾ ਟੈਸਟ ਕਰਵਾਉਣ। ਸ੍ਰੀ ਰਾਹੁਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਵਾਲੇ ਵਿਅਕਤੀਆਂ ਦਾ ਕੋਰੋਨਾ ਟੈਸਟ ਜਰੂਰ ਕਰਨ ਅਤੇ ਪੋਜ਼ਟਿਵ ਮਰੀਜ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੇ ਟੈਸਟ ਕੀਤੇ ਜਾਣ ਤਾਂ ਜੋ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਮੂਹ ਮੋਹਤਬਰ ਵਿਅਕਤੀਆਂ, ਕੌਂਸਲਰਾਂ, ਪੰਚਾਂ ਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪ ਖੁਦ ਵੈਕਸੀਨ ਲਗਾਉਣ ਅਤੇ ਦੂਸਰੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਜਿਥੇ ਵੈਕਸੀਨ ਲਗਵਾਉਣੀ ਜਰੂਰੀ ਹੈ, ਉਸਦੇ ਨਾਲ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਵੀ ਜਰੂਰੀ ਹੈ।
ਉਨਾਂ ਅੱਗੇ ਕਿਹਾ ਕਿ ਮੋਜੂਦਾ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਬਿਮਾਰੀ ਦੇ ਕੇਸ ਦਿਨੋ ਦਿਨ ਵੱਧ ਰਹੇ ਹਨ ਅਤੇ ਇਸ ਦੌਰਾਨ ਸਾਵਧਾਨੀਆਂ ਦੀ ਹੋਰ ਸਖਤੀ ਨਾਲ ਪਾਲਣ ਕਰਨ ਦੀ ਜਰੂਰਤ ਹੈ। ਉਨਾਂ ਕਿਹਾ ਕਿ ਕੋਰੋਨਾ ਬਿਮਾਰੀ ਦੇ ਲੱਛਣ ਹੋਣ ’ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਅਤੇ ਤੁਰੰਤ ਆਪਣਾ ਟੈਸਟ ਕਰਾਵਾਉਣਾ ਚਾਹੀਦਾ ਹੈ ਅਤੇ ਰਿਪੋਰਟ ਆਉਣ ਤਕ ਘਰ ਵਿਚ ਏਕਾਂਤਵਾਸ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਜੋ ਕਿ ਬਿਲਕੁਲ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ, ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...

COMMENTS