ਬਟਾਲਾ, 22 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ) - ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਤੋ ਬਚਾਅ ਸਬੰਧੀ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਅਸੀਂ ਸਾਰੇ ਮਿਲ ਕੇ ਕੋਰੋਨਾ ਉੱਪਰ ਫ਼ਤਹਿ ਹਾਸਲ ਕਰ ਸਕੀਏ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਕਰਨ ਲਈ ਵਚਨਬੱਧ ਹੈ ਅਤੇ ਜਿਸ ਕਿਸੇ ਨੇ ਵੀ ਹਦਾਇਤਾਂ ਦੀ ਉਲੰਘਣਾ ਕੀਤੀ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਚੱਲ ਰਹੀ ਦੂਸਰੀ ਲਹਿਰ ਬਹੁਤ ਭਿਆਨਕ ਹੈ ਅਤੇ ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਐਸ.ਐਸ.ਪੀ ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਜੋ ਵੀ ਵਿਅਕਤੀ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੱਖ-ਵੱਖ ਪੱਧਰ ਤੇ ਕੋਵਿਡ-19 ਵਿਰੁੱਧ ਨਿਯਮਾਂ ਨੂੰ ਲਾਗੂ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਤਾਂ ਜੋ ਜਿਥੇ ਇਕ ਪਾਸੇ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ, ਉਸਦੇ ਨਾਲ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਵਿਰੁੱਧ ਜਿਥੇ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਪੁਲਿਸ ਥਾਣਿਆਂ ਵਿਚ ਮਾਸਕ ਵੀ ਮੁਹੱਈਆ ਕਰਵਾਏ ਗਏ ਹਨ, ਜੋ ਲੋਕਾਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲੇ ਦਾ ਚਲਾਨ ਕਰਨ ਦੇ ਨਾਲ ਉਸਦਾ ਆਰ.ਟੀ.ਪੀ.ਸੀ.ਆਰ ਟੈਸਟ ਵੀ ਕੀਤਾ ਜਾਂਦਾ ਹੈ।
ਐੱਸ.ਐੱਸ.ਪੀ. ਬਟਾਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਲਾਜ਼ਮੀ ਤੌਰ ’ਤੇ ਲਗਾਉਣ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਹੱਥਾਂ ਨੂੰ ਸੈਨਾਟਾਇਜ਼ ਰੱਖਣ ਜਾਂ ਵਾਰ-ਵਾਰ ਸਾਬੁਣ ਨਾਲ ਧੋਣ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਵੀ ਤੇਜ਼ੀ ਨਾਲ ਚੱਲ ਰਹੀ ਹੈ, ਇਸ ਲਈ ਯੋਗ ਵਿਅਕਤੀ ਕੋਵਿਡ-19 ਵੈਕਸੀਨ ਜਰੂਰ ਲਗਵਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
जिला निर्वाचन अधिकारी मयुर दिक्षित व एस एस पी नवनीत सिंह भुल्लर ने किया मतदान कर्मियों को ब्रीफ। टिहरी गढ़वाल।।जिला निर्वाचन अधि...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
ਨਵੇਂ ਦਾਖ਼ਲੇ ਲਈ ਹਰ ਘਰ ਤੱਕ ਪਹੁੰਚ ਬਣਾਈ ਜਾਵੇ:- ਸ੍ਰੀਮਤੀ ਕਮਲਦੀਪ ਕੌਰ। ਪਠਾਨਕੋਟ, 20 ਜਨਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ,ਜਸਬੀਰ ਸ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
अज्ञात चोरों की चारभुजा पुलिस को चुनौती, एक ही रात में 3 मकानों के ताले तोड़े, घरेलू सामान सहित नगदी पर किया हाथ साफ, गर्मी के कारण पीड़ित प...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...

COMMENTS