ਬਟਾਲਾ, 7 ਅਪ੍ਰੈਲ ( ਨੀਰਜ ਸ਼ਰਮਾ ਬਲਵੰਤ ਸਿੰਘ ਭਗਤ) - ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਰਾਜ ਭਰ ਵਿੱਚ 45 ਸਾਲ ਤੋਂ ਵੱਧ ਉਮਰ ਵਾਲੇ 655000 ਵਿਅਕਤੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ ਲਗਭਗ 7000 ਵਿਅਕਤੀਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਉੱਚ ਜੋਖਮ ਵਾਲੀ ਆਬਾਦੀ ਵਾਲੇ ਖੇਤਰਾਂ ਵਿਚ ਟੀਕਾਕਰਨ ਮੁਹਿੰਮ ਨੂੰ ਅੱਗੇ ਵਧਾਉਣ ਲਈ, ਪੰਜਾਬ ਸਰਕਾਰ ਨੇ ਜ਼ਿਆਦਾ ਪਾਜ਼ੇਟਿਵ ਕੇਸਾਂ ਅਤੇ ਘੱਟ ਟੈਸਟਿੰਗ ਵਾਲੇ ਖੇਤਰਾਂ ਵਿੱਚ ਜ਼ਿਲਾ੍ਹ ਪੱਧਰ ’ਤੇ ਟੀਕਾਕਰਨ ਅਤੇ ਟੈਸਟਿੰਗ ਦਾ ਟੀਚਾ ਮਿੱਥਿਆ ਹੈ।
ਨਮੂਨੇ ਲੈਣ ਅਤੇ ਟੈਸਟ ਦੇ ਨਤੀਜਿਆਂ ਵਿਚ ਸਮਾਂ ਘਟਾਉਣ ਦੀ ਜਰੂਰਤ ਬਾਰੇ ਦੱਸਦਿਆਂ ਸ. ਚੀਮਾ ਨੇ ਕਿਹਾ ਕਿ ਸਮੇਂ ਦੇ ਵੱਧ ਅੰਤਰਾਲ ਨਾਲ ਲਾਗ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ, ਇਸ ਲਈ ਸਾਰੇ ਜ਼ਿਲ੍ਹਿਆਂ ਵੱਲੋਂ ਨਿਰਧਾਰਤ ਲੈਬਾਂ ਵਿਚ ਰੋਜ਼ਾਨਾ ਘੱਟੋ ਘੱਟ 3 ਵਾਰ ਨਮੂਨੇ ਭੇਜੇ ਜਾਂਦੇ ਹਨ। ਉਨਾਂ ਕਿਹਾ ਕਿ ਨਿੱਜੀ ਲੈਬਾਂ ਦੀ ਸਥਿਤੀ ਅਤੇ ਕਾਰਗੁਜਾਰੀ ਦੀ ਸਮੀਖਿਆ ਕਰਨ ਅਤੇ ਕੋਵਿਡ ਟੈਸਟਿੰਗ ਨੂੰ ਵਧਾਏ ਜਾਣ ਦੀ ਸਖਤ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਦਿਸਾ ਨਿਰਦੇਸਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿਖੇ ਦੋ ਸ਼ਿਫਟਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 7 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ ਅਤੇ ਹਰੇਕ ਸ਼ਿਫਟ ਲਈ ਵੱਖਰਾ ਸਟਾਫ ਤਾਇਨਾਤ ਕੀਤਾ ਗਿਆ ਹੈ। ਉਨਾਂ ਕਿਹਾ ਕਿ 5 ਅਪ੍ਰੈਲ ਤੋਂ ਸੂਬੇ ਭਰ ਵਿਚ ਕੁੱਲ 2342 ਟੀਕਾਕਰਨ ਕੇਂਦਰ ਕਾਰਜਸ਼ੀਲ ਹਨ।
ਸੂਬੇ ਵਿਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 27 ਫਰਵਰੀ ਤੋਂ 5 ਮਾਰਚ ਤਕ 2.9 ਫ਼ੀਸਦੀ ਪਾਜ਼ੇਟਿਵ ਦਰ ਦਰਜ ਕੀਤੀ ਗਈ ਜੋ 27 ਮਾਰਚ ਤੋਂ 2 ਅਪ੍ਰੈਲ ਤੱਕ ਤੇਜੀ ਨਾਲ ਵਧ ਕੇ 7.9 ਫ਼ੀਸਦੀ ਹੋ ਗਈ। ਉਨਾਂ ਕਿਹਾ ਕਿ ਕੇਸਾਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਿਹਾ ਹੈ ਕਿਉਂਕਿ ਪਿੰਡਾਂ ਵਿੱਚ ਮੌਤਾਂ ਦੀ ਵੱਡੀ ਗਿਣਤੀ ਦਰਜ ਕੀਤੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਕਿਸੇ ਨੂੰ ਕੋਰੋਨਾਵਾਇਰਸ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਬਿਨਾਂ ਕਿਸੇ ਦੇਰੀ ਤੋਂ ਆਪਣਾ ਟੈਸਟ ਕਰਵਾਉਣ ਤਾਂ ਜੋ ਪਾਜ਼ੇਟਿਵ ਪਾਏ ਜਾਣ ’ਤੇ ਉਹਨਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾ ਸਕੇ ਜਾਂ ਕੋਵਿਡ ਕੇਅਰ ਹਸਪਤਾਲ ਵਿਖੇ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
[Corona Virus]$type=slider$c=8$l=0$a=0$sn=600
अधिक खबरे देखे .
-
इटली विश्व का पहला देश बन गया है जिसनें एक कोविड-19 से मृत शरीर पर अटोप्सी (पोस्टमार्टम) किया और एक व्यापक जाँच करने के बाद पता लगाया है कि...
-
जौनपुर के लाल को मिली डोगरा बटालियन की कमान। जौनपुर (मड़ियाहूं) भारतीय सेना के अधिकारी कर्नल शैलेन्द्र सिंह सोलंकी को डोगरा रेजिमेंट की पां...
-
રાજસ્થાનના પાલી જિલ્લામાં શુક્રવારે સવારે એક ભીષણ એક્સિડન્ટમાં 4 લોકોનાં મોત થયાં છે. ઓવરટેક દરમિયાન સામેથી આવતા વાહનને જોઈને સ્પીડમાં આવતી ...
-
पकड़े गए गांजे के मामले में मड़ियाहूं पुलिस ने किया खुलासा। (1). विभिन्न 59 बोरियों से कुल 590 किलोग्राम गांजा बरामद (2)- नारकोटिक्स व मड़ि...
-
बीज भंडार की दुकान में विद्युत शार्ट सर्किट से लगी आग। (1)- लाखों का माल जलकर खाक। (2)- अग्निशमन के लोगों ने कड़ी मशक्कत के बाद पाया आग पर...
-
ग्राम पंचायत रिड़ि कुठेड़ा कंटेनमेंट जोन घोषित कोरोना मामले आने के बाद एसडीएम ने दिए निर्देश मुकेश कुमार , संसार पुर टैरेस 26 मार्च: उपमंड...
-
सिवनी में बाघ ने किया बुजुर्ग का शिकार: जंगल में महुआ बीनने बीनने गया था, घात लगाकर बाघ ने हमला किया, मौके पर मौत; ग्रामीणों ने जताया आक्र...

COMMENTS