ਬਟਾਲਾ, 1 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ਡਾ ਬਲਜੀਤ ਸਿੰਘ ਢਡਿਆਲਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੀ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਸਲਾਹਾਂ ਦੀ ਪਾਲਣਾ ਜਰੂਰ ਕਰਨ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਦੀ ਉਮਰ ਦੇ ਸਾਰੇ ਵਿਅਕਤੀ ਹੁਣ ਇੱਕ ਅਪ੍ਰੈਲ ਤੋਂ ਕੋਵਿਡ-19 ਵੈਕਸੀਨ ਲਗਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੁਝ ਹਫ਼ਤਿਆਂ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਰੋਜ਼ਾਨਾ 120-125 ਕੇਸ ਪਾਜਟਿਵ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਤਾਂ ਵਿੱਚ ਹਰ ਕਿਸੇ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਅਕਤੀ ਕੋਵਿਡ ਪਾਜਟਿਵ ਆ ਰਹੇ ਹਨ ਉਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਨ ਦੇ ਨਾਲ ਉਨ੍ਹਾਂ ਦੇ ਸੰਪਰਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਟੈਸਟ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ ਅਤੇ ਜੋ ਵਿਅਕਤੀ ਮਾਸਕ ਤੋਂ ਬਿਨ੍ਹਾਂ ਬਾਹਰ ਜਾਵੇਗਾ ਉਸ ਦਾ ਪੁਲਿਸ ਵੱਲੋਂ ਚਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਨ ਦੇ ਨਾਲ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਤਾ ਜਾਵੇ। ਉਨ੍ਹਾਂ ਸਾਰੇ ਵਪਾਰਿਕ ਅਦਾਰਿਆਂ, ਬੈਂਕਾਂ, ਦਫ਼ਤਰਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਮਾਸਕ ਤੋਂ ਕਿਸੇ ਵਿਅਕਤੀ ਨੂੰ ਅੰਦਰ ਨਾ ਆਉਣ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੇ ਖਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਐਕਸਨ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੇ ਯੋਜਨਾਬੱਧ ਢੰਗ ਨਾਲ ਕੋਵਿਡ-19 ਉੱਪਰ ਫ਼ਤਹਿ ਹਾਸਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਪਰ ਕੋਰੋਨਾ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜਿਥੇ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਵਾਲੀਆਂ ਟੀਮਾਂ ਨੂੰ ਹੋਰ ਵੀ ਵਧਾਇਆ ਜਾਵੇਗਾ
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS