ਕੋਰੋਨਾ ਕਾਰਨ ਬਟਾਲਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਮੌਤਾਂ ਦੀ ਗਿਣਤੀ ਵਿੱਚ ਵੱਡਾ ਵਾਧਾ
ਬਟਾਲਾ, 10 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਗਵਾ ਕੇ ਜ਼ਿੰਦਗੀ ਨੂੰ ਚੁਣਨਾ ਚਾਹੀਦਾ ਹੈ ਨਾ ਕਿ ਅਫ਼ਵਾਹਾਂ ਵਿੱਚ ਆ ਕੇ ਵੈਕਸੀਨ ਤੋਂ ਪਾਸਾ ਵੱਟ ਕੇ ਆਪਣੀ ਬੇਸ਼ਕੀਮਤੀ ਜਾਨ ਨੂੰ ਖਤਰੇ ਵਿੱਚ ਪਾਇਆ ਜਾਵੇ।
ਡਿਪਟੀ ਕਮਿਸ਼ਨਰ ਅੱਜ ਬਟਾਲਾ ਵਿਖੇ ਸਮਾਜ ਸੇਵੀ ਜਥੇਬੰਦੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਬਟਾਲਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕ ਵੈਕਸੀਨ ਨਹੀਂ ਲਗਵਾ ਰਹੇ ਜਿਸ ਕਾਰਨ ਬਟਾਲਾ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਿਛਲੇ ਦਿਨੀਂ ਕੋਰੋਨਾ ਕਾਰਨ ਜਿੰਨੀਆਂ ਵੀ ਮੌਤਾਂ ਹੋਈਆਂ ਹਨ ਉਨ੍ਹਾਂ ਵਿੱਚ 80 ਫੀਸਦੀ ਬਟਾਲਾ ਸ਼ਹਿਰ ਅਤੇ ਨਾਲ ਲੱਗਦੇ ਇਲਾਕੇ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਬਟਾਲਾ ਸ਼ਹਿਰ ਵਿੱਚ ਇੱਕ 37 ਸਾਲ ਦੀ 7 ਮਹੀਨੇ ਦੀ ਗਰਭਵਤੀ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਜੋ ਕਿ ਬਹੁਤ ਮੰਦਭਾਗੀ ਘਟਨਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਗਵਾ ਕੇ ਜ਼ਿੰਦਗੀ ਨੂੰ ਚੁਣਨਾ ਚਾਹੀਦਾ ਹੈ ਨਾ ਕਿ ਕਿਸੇ ਅਫ਼ਵਾਹ ਵਿੱਚ ਆ ਕੇ ਵੈਕਸੀਨ ਲਗਵਾਉਣ ਤੋਂ ਨਾਂਹ ਕਰਕੇ ਮੌਤ ਨੂੰ ਖੁਦ ਸਹੇੜਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਭਿਆਨਕਤਾ ਨੂੰ ਗੰਭੀਰਤਾ ਨਾਲ ਲੈਂਦਿਆਂ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ, ਆਪਣੇ ਪਰਿਵਾਰ ਅਤੇ ਆਪਣੇ ਸਮਾਜ ਨੂੰ ਬਚਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਉਨ੍ਹਾਂ ਖੁਦ ਵੀ ਵੈਕਸੀਨ ਦੀਆਂ ਦੋਵੇ ਡੋਜ਼ ਲਗਵਾ ਲਈਆਂ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਡੋਜ਼ ਲਗਵਾਉਣ ਤੋਂ ਬਾਅਦ ਉਨ੍ਹਾਂ ਦੀ ਮੈਡੀਕਲ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਉਨ੍ਹਾਂ ਦੇ ਸਰੀਰ ਵਿੱਚ 250 ਤੋਂ ਵੱਧ ਐਂਟੀ ਬਾਡੀਜ਼ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਸਿਹਤ ਵਿਭਾਗ ਵੱਲੋਂ ਮੁਫ਼ਤ ਲਗਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੱਲ ਤੋਂ ਬਟਾਲਾ ਸ਼ਹਿਰ ਵਿੱਚ ਵੈਕਸੀਨ ਲਗਾਉਣ ਦੇ ਕੇਂਦਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਅਤੇ ਸ਼ਹਿਰ ਦੇ ਹਰ ਵਾਰਡ-ਮੁਹੱਲੇ ਵਿੱਚ ਵੈਕਸੀਨ ਦੇ ਕੈਂਪ ਲਗਾਏ ਜਾਣਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਣਗਿਹਲੀ ਬਿਲਕੁਲ ਨਾ ਕਰਨ ਅਤੇ ਅੱਜ ਹੀ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾ ਕੇ ਸੁਰੱਖਿਅਤ ਹੋ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਜਥੇਬੰਦੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨੇਸ਼ਨ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਅਸੀਂ ਸਾਰੇ ਮਿਲ ਕੇ ਕੋਰੋਨਾ ਮਹਾਂਮਾਰੀ ਉੱਪਰ ਕਾਬੂ ਪਾ ਸਕੀਏ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS