ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਉੱਪਰ ਫ਼ਤਹਿ ਹਾਸਲ ਕਰਨ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੋਵਿਡ-19 ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਤੇ ਉਪਲੱਬਧ ਹੋਵੇਗੀ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ, ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰ੍ਹਾਂ ਮੁਫਤ ਅਤੇ ਸੁਰੱਖਿਅਤ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ `selfregistration.cowin.gov.in` ਜਾਂ ਆਰੋਗਿਆ ਸੇਤੂ ਐਪ ’ਤੇ ਰਜਿਸਟਰ ਕਰ ਸਕਦਾ ਹੈ।
ਸ. ਲਾਡੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਜਰੂਰ ਕਰਵਾਉਣ ਕਿਉਂਕਿ ਇਸ ਖਤਰਨਾਕ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣ ਦੀ ਅਪੀਲ ਵੀ ਕੀਤੀ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी गढ़वाल।।बिकासखंड थौलधार के राजकीय इंटर कॉलेज मैडंखाल के छात्र छात्राओं ने आजादी के 75वें अमृत महोत्सव के अवसर पर निकाली बा...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
COMMENTS