ਸਮੁੱਚੀ ਸਿੱਖ ਕੌਮ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਉੱਪਰ ਹਮੇਸ਼ਾਂ ਮਾਣ ਰਹੇਗਾ - ਇੰਦਰਜੀਤ ਸਿੰਘ ਹਰਪੁਰਾ
ਰਾਮਗੜ੍ਹੀਆ ਕੌਮ ਦੇ ਆਗੂ ਦਲਜੀਤ ਸਿੰਘ ਬਮਰਾਹ ਨੇ ਸ੍ਰੀ ਹਰਗੋਬਿੰਦਪੁਰ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿੱਚ ਚੌਂਕ ਬਣਾਉਣ ਦੀ ਕੀਤੀ ਮੰਗ
ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਦਾ ਨਾਮ ਰੱਖਣ ਦਾ ਭਰੋਸਾ ਦਿੱਤਾ
ਸ੍ਰੀ ਹਰਗੋਬਿੰਦਪੁਰ, 20 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ) - ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੀ 218ਵੀਂ ਬਰਸੀ ਮੌਕੇ ਅੱਜ ਸ੍ਰੀਹਰਗੋਬਿੰਦਪੁਰ ਵਿਖੇ ਯਾਦ ਕੀਤਾ ਗਿਆ। ਸ੍ਰੀ ਹਰਗੋਬਿੰਦਪੁਰ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਦੇ ਸਾਹਮਣੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਸਵਾਮੀਪਾਲ ਖੋਸਲਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ, ਬਲਵਿੰਦਰ ਸਿੰਘ ਨਾਭਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਗੁਰਦਾਸਪੁਰ, ਮੋਹਨ ਲਾਲ ਕਾਲੀਆ ਅਤੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਦੇ ਨੁਮਾਇੰਦੇ ਅਤੇ ਰਾਮਗੜ੍ਹੀਆ ਕੌਮ ਦੇ ਆਗੂ ਸਰਪੰਚ ਦਲਜੀਤ ਸਿੰਘ ਬਮਰਾਹ ਪਿੰਡ ਚੂਹੇਵਾਲ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਇੰਦਰਜੀਤ ਸਿੰਘ ਹਰਪੁਰਾ, ਪ੍ਰੋਫੈਸਰ ਜਸਬੀਰ ਸਿੰਘ, ਅਨੁਰਾਗ ਮਹਿਤਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਕਰਨ ਕਾਲੀਆ ਡਾਇਰੈਕਟਰ ਮਾਰਕਿਟ ਕਮੇਟੀ, ਜੱਸ ਮਾੜੀ ਬੁੱਚੀਆਂ, ਹਰਦੀਪ ਸਿੰਘ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਆਪਣਾ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਕੌਮ ਦੀ ਉਹ ਮਹਾਨ ਹਸਤੀ ਸਨ ਜਿਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨਾਲ ਇਤਿਹਾਸ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਭਾਂਵੇ ਦਿੱਲੀ ਤਖਤ ਫ਼ਤਹਿ ਕਰਨ ਦਾ ਕਾਰਨਾਮਾ ਸੀ ਜਾਂ ਜ਼ਾਲਮਾਂ ਨਾਲ ਟੱਕਰ ਲੈਣ ਦੀ ਗੱਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਹਮੇਸ਼ਾਂ ਅੱਗੇ ਹੋ ਕੇ ਕੌਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਆਪਣੀ ਰਾਜਧਾਨੀ ਬਣਾਇਆ ਸੀ ਅਤੇ ਸੰਨ 1803 ਵਿੱਚ ਇਥੇ ਹੀ ਉਨ੍ਹਾਂ ਦਾ ਅਕਾਲ ਚਲਾਣਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਇਸ ਮਹਾਨ ਯੋਧੇ ਉੱਪਰ ਹਮੇਸ਼ਾਂ ਮਾਣ ਰਹੇਗਾ।
ਇਸੇ ਦੌਰਾਨ ਰਾਮਗੜ੍ਹੀਆ ਕੌਮ ਦੇ ਆਗੂ ਸਰਪੰਚ ਦਲਜੀਤ ਸਿੰਘ ਬਮਰਾਹ ਪਿੰਡ ਚੂਹੇਵਾਲ ਨੇ ਪੰਜਾਬ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਬਟਾਲਾ ਵੱਲੋਂ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਕੋਲੋਂ ਮੰਗ ਕੀਤੀ ਕਿ ਸ੍ਰੀ ਹਰਗੋਬਿੰਦਪੁਰ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿੱਚ ਚੌਂਕ ਦਾ ਨਾਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀਆਂ ਸ੍ਰੀ ਹਰਗੋਬਿੰਦਪੁਰ ਵਿੱਚ ਹੋਰ ਯਾਦਗਾਰਾਂ ਦੀ ਸੰਭਾਲ ਵੀ ਕੀਤੀ ਜਾਵੇ।
ਇਸ ਮੌਕੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਰਾਜਧਾਨੀ ਰਹੇ ਸ਼ਹਿਰ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇੱਕ ਮਹੱਤਵਪੂਰਨ ਚੌਂਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ਉੱਪਰ ਰੱਖਿਆ ਜਾਵੇਗਾ। ਪ੍ਰਧਾਨ ਪੰਨੂ ਨੇ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਹਰਗੋਬਿੰਦਪੁਰ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਨਿਖਾਰਨ ਲਈ ਨਗਰ ਕੌਂਸਲ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS