ਬਟਾਲਾ, 12 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ )- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਣਕ ਦੀ ਵਾਢੀ ਦੇ ਸੀਜ਼ਨ ਵਿੱਚ ਲੱਗੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਖਰੀਦ ਏਜੰਸੀਆਂ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਜਾਰੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ ਅਤੇ ਮਾਰਕੀਟ ਕਮੇਟੀਆਂ, ਖਰੀਦ ਏਜੰਸੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਵਾਉਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ `ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਹੀ, ਸਮੇਂ ਸਿਰ ਅਤੇ ਪ੍ਰਮਾਣਿਕ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ “ਕੋਵਾ ਐਪ” ਡਾਊਨਲੋਡ ਕਰਨ ਲਈ ਸਲਾਹ ਦਿੱਤੀ ਜਾਂਦੀ ਹੈ ਅਤੇ ਵਾਢੀ ਦੌਰਾਨ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਆਪਣਾ ਕੋਵਿਡ-19 ਦਾ ਟੈਸਟ ਕਰਾਉਣਾ ਚਾਹੀਦਾ ਹੈ ਅਤੇ ਲੋੜ ਪੈਣ ’ਤੇ ਹੈਲਪਲਾਈਨ ਨੰਬਰ 104 `ਤੇ ਸੰਪਰਕ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਕੰਬਾਈਨ ਓਪਰੇਟਰ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਕਾਮਿਆਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਹਾਂਮਾਰੀ ਦੌਰਾਨ ਢੁੱਕਵੀਂ ਸਮਾਜਕ ਦੂਰੀ ਬਣਾ ਕੇ ਰੱਖਣਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਅਤੇ ਉਸ ਦੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦੂਜੇ ਨੂੰ ਮਿਲਣ ਸਮੇਂ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਗਲੇ ਨਾ ਮਿਲਣ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਆਪਣੀਆਂ ਦਫਤਰੀ ਥਾਂਵਾਂ ਦੀ ਸਾਂਭ-ਸੰਭਾਲ ਅਤੇ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਉਣਗੀਆਂ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਵਿਸਥਾਰਤ ਐਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਦੇ ਹੋਏ ਪੂਰੇ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਕਣਕ ਦੀ ਖਰੀਦ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS