ਵਿਰਾਸਤੀ ਦਰਵਾਜ਼ਿਆਂ ਦੀ ਮੁਰੰਮਤ ਉੱਪਰ 20 ਲੱਖ ਰੁਪਏ ਖਰਚ ਕੀਤੇ ਜਾਣਗੇ - ਤ੍ਰਿਪਤ ਬਾਜਵਾ
ਬਟਾਲਾ, 4 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਹੁਣ ਇਸਨੂੰ ਵਿਰਾਸਤੀ ਦਿੱਖ ਦੇਣ ਦੇ ਉਪਰਾਲੇ ਵੀ ਸ਼ੁਰੂ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਬਹੁਤ ਜਲਦੀ ਬਟਾਲਾ ਸ਼ਹਿਰ ਦੇ ਵਿਰਾਸਤੀ ਦਰਵਾਜ਼ਿਆਂ ਦੀ ਮੁਰੰਮਤ ਅਤੇ ਇਨ੍ਹਾਂ ਨੂੰ ਖੂਬਸੂਰਤ ਵਿਰਾਸਤੀ ਦਿੱਖ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਹੋਣ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੀ ਮੁਰੰਮਤ ਅਤੇ ਵਿਰਾਸਤੀ ਦਿੱਖ ਨੂੰ ਨਿਖਾਰਨ ਲਈ ਸੂਬਾ ਸਰਕਾਰ ਵੱਲੋਂ 20 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਰਵਾਜ਼ਿਆਂ ਦੀ ਮੁਰੰਮਤ ਦੇ ਟੈਂਡਰ ਅਲਾਟ ਹੋ ਚੁੱਕੇ ਹਨ ਅਤੇ ਜਲਦੀ ਹੀ ਇਹ ਕੰਮ ਸ਼ੁਰੂ ਹੋ ਜਾਵੇਗਾ।
ਕੈਬਨਿਟ ਮੰਤਰੀ ਸ. ਬਾਜਵਾ ਨੇ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਨਹਿਰੂ ਦਰਵਾਜ਼ੇ (ਤੇਲੀ ਦਰਵਾਜ਼ੇ), ਖਜ਼ੂਰੀ ਦਰਵਾਜ਼ੇ, ਕਪੂਰੀ ਦਰਵਾਜ਼ੇ ਅਤੇ ਅੱਚਲੀ ਦਰਵਾਜ਼ੇ ਦੀ ਮੁਰੰਮਤ ਕਰਨ ਦੇ ਨਾਲ ਖੂਬਸੂਰਤ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਇਤਿਹਾਸਕ ਦਰਵਾਜਾ ਹਾਥੀ ਦਰਵਾਜ਼ਾ ਜੋ ਕਿ ਖਤਮ ਹੋ ਚੁੱਕਾ ਹੈ ਉਸਨੂੰ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਓਹੀ ਹਾਥੀ ਦਰਵਾਜ਼ਾ ਹੈ ਜਿਸਨੂੰ ਬਾਬਾ ਬੰਦਾ ਸਿੰਘ ਬਹਾਦਰ ਨੇ ਸੰਨ 1711 ਅਤੇ 1715 ਵਿੱਚ ਦੋ ਵਾਰ ਫ਼ਤਹਿ ਕਰਕੇ ਬਟਾਲਾ ਸ਼ਹਿਰ ਵਿਚ ਪ੍ਰਵੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਬਟਾਲਾ ਸ਼ਹਿਰ ਵਿਕਾਸ ਕਰਨ ਲਈ ਵਚਨਬੱਧ ਹੈ ਓਥੇ ਇਸ ਪੁਰਾਤਨ ਸ਼ਹਿਰ ਦੀ ਇਤਿਹਾਸਕ ਮਹੱਤਤਾ ਨੂੰ ਵੀ ਉਜਾਗਰ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਰਾਜਾ ਰਾਮਦੇਓ ਭੱਟੀ ਵੱਲੋਂ ਸੰਨ 1465 ਵਿੱਚ ਬਟਾਲਾ ਸ਼ਹਿਰ ਦੀ ਬੁਨਿਆਦ ਰੱਖੀ ਗਈ ਸੀ ਅਤੇ ਕਿਲ੍ਹਾ ਨੁਮਾ ਇਸ ਸ਼ਹਿਰ ਦੇ 12 ਦਰਵਾਜ਼ੇ ਬਣਾਏ ਗਏ ਸਨ। ਇਨ੍ਹਾਂ ਦਰਵਾਜ਼ਿਆਂ ਦੇ ਨਾਮ ਖਜ਼ੂਰੀ ਦਰਵਾਜ਼ਾ (ਇਸ ਗੇਟ ਨੂੰ ਮਹਾਰਾਜਾ ਸ਼ੇਰ ਸਿੰਘ ਦਰਵਾਜ਼ਾ ਵੀ ਕਿਹਾ ਜਾਂਦਾ ਸੀ), ਪੁਰੀਆਂ ਮੋਰੀ ਦਰਵਾਜ਼ਾ, ਪਹਾੜੀ ਦਰਵਾਜ਼ਾ, ਕਪੂਰੀ ਦਰਵਾਜ਼ਾ, ਮੀਆਂ ਦਰਵਾਜ਼ਾ (ਇਸ ਦਰਵਾਜ਼ੇ ਨੂੰ ਨਸੀਰਉੱਲ ਹੱਕ ਦਰਵਾਜ਼ਾ ਵੀ ਕਿਹਾ ਜਾਂਦਾ ਸੀ), ਅੱਚਲੀ ਦਰਵਾਜ਼ਾ, ਹਾਥੀ ਦਰਵਾਜ਼ਾ (ਇਸ ਦਰਵਾਜ਼ੇ ਨੂੰ ਫੀਲੀ ਦਰਵਾਜ਼ਾ ਵੀ ਕਹਿੰਦੇ ਸਨ), ਕਾਜ਼ੀ ਮੋਰੀ ਦਰਵਾਜ਼ਾ, ਠਠਿਆਰੀ ਦਰਵਾਜ਼ਾ, ਭੰਡਾਰੀ ਦਰਵਾਜ਼ਾ, ਓਹਰੀ ਦਰਵਾਜ਼ਾ ਅਤੇ ਤੇਲੀ ਦਰਵਾਜ਼ਾ (ਹੁਣ ਇਸ ਨੂੰ ਸ਼ੇਰਾਂ ਵਾਲਾ ਗੇਟ ਅਤੇ ਨਹਿਰੂ ਗੇਟ ਵੀ ਕਹਿੰਦੇ ਹਨ) ਸਨ। ਇਸ ਸਮੇਂ 12 ਦਰਵਾਜ਼ਿਆਂ ਵਿੱਚੋਂ ਕੇਵਲ ਤੇਲੀ ਦਰਵਾਜ਼ਾ, ਖਜ਼ੂਰੀ ਦਰਵਾਜ਼ਾ, ਅੱਚਲੀ ਦਰਵਾਜ਼ਾ, ਕਪੂਰੀ ਦਰਵਾਜ਼ਾ ਅਤੇ ਭ
[Corona Virus]$type=slider$c=8$l=0$a=0$sn=600
अधिक खबरे देखे .
-
इटली विश्व का पहला देश बन गया है जिसनें एक कोविड-19 से मृत शरीर पर अटोप्सी (पोस्टमार्टम) किया और एक व्यापक जाँच करने के बाद पता लगाया है कि...
-
जौनपुर के लाल को मिली डोगरा बटालियन की कमान। जौनपुर (मड़ियाहूं) भारतीय सेना के अधिकारी कर्नल शैलेन्द्र सिंह सोलंकी को डोगरा रेजिमेंट की पां...
-
રાજસ્થાનના પાલી જિલ્લામાં શુક્રવારે સવારે એક ભીષણ એક્સિડન્ટમાં 4 લોકોનાં મોત થયાં છે. ઓવરટેક દરમિયાન સામેથી આવતા વાહનને જોઈને સ્પીડમાં આવતી ...
-
पकड़े गए गांजे के मामले में मड़ियाहूं पुलिस ने किया खुलासा। (1). विभिन्न 59 बोरियों से कुल 590 किलोग्राम गांजा बरामद (2)- नारकोटिक्स व मड़ि...
-
बीज भंडार की दुकान में विद्युत शार्ट सर्किट से लगी आग। (1)- लाखों का माल जलकर खाक। (2)- अग्निशमन के लोगों ने कड़ी मशक्कत के बाद पाया आग पर...
-
ग्राम पंचायत रिड़ि कुठेड़ा कंटेनमेंट जोन घोषित कोरोना मामले आने के बाद एसडीएम ने दिए निर्देश मुकेश कुमार , संसार पुर टैरेस 26 मार्च: उपमंड...
-
फर्जी आईडी कार्ड के जरिए मृतकों व फर्जी मतदान को लेकर हुआ बवाल। जौनपुर (मड़ियाहूं) स्थानीय विकास खंड रामनगर के प्राथमिक विद्यालय रामनगर-2 ...

COMMENTS