ਬਟਾਲਾ, 15 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ ਹੈ, ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਲਗਾਏ ਗਏ ਲੌਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿੱਛਲੇ ਸਾਲ 65.2 ਲੱਖ ਲੋਕਾਂ ਨੇ ਇਨਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ।
ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਲੋਕਾਂ ਨੂੰ ਬਰੂਹਾਂ ਤੇ ਮਿਲ ਰਹੀਆਂ ਮਿਲ ਰਹੀਆਂ ਓਪੀਡੀ ਸੇਵਾਵਾਂ ਤੋਂ ਇਲਾਵਾ ਇਨਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ। ਇਸੇ ਤਰਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਉਨਾਂ ਕਿਹਾ ਕਿ ਇਥੇ ਲਗਭਗ 56.3 ਲੱਖ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ।
ਸ. ਅਮਰਦੀਪ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕਮਿਊਨਿਟੀ ਹੈਲਥ ਅਫਸਰ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਦਿਹਾਤੀ ਅਬਾਦੀਆਂ ਨੂੰ ਮਿਆਰੀ ਓਪੀਡੀ ਅਤੇ ਕੋਵਿਡ-19 ਸਬੰਧੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵਰਦਾਨ ਸਾਬਿਤ ਹੋਈਆਂ ਹਨ। ਉਨਾਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੋਵਿਡ ਸਬੰਧੀ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਘਰਾਂ ਵਿੱਚ ਕੋਵਿਡ ਪ੍ਰਭਾਵਿਤ ਇਕਾਂਤਵਾਸ ਕੀਤੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੁਣ ਸੂਬੇ ਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਇਹ ਸਿਹਤ ਕੇਂਦਰ, ਪੰਜਾਬ ਸਿਹਤ ਪ੍ਰਣਾਲੀ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ ਅਤੇ ਇਨਾਂ ਦੁਆਰਾ ਪੂਰੇ ਸੂਬੇ ਵਿੱਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਤੇਜੀ ਨਾਲ ਹਾਸਿਲ ਕੀਤੇ ਇਸ ਟੀਚੇ ਨਾਲ ਸਾਡਾ ਵਿਸ਼ਵਾਸ ਵਧਿਆ ਹੈ ਕਿ ਅਸੀਂ ਵਿਸ਼ੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ਤੇ ਅੱਗੇ ਵੀ ਪਹੁੰਚਾਉਂਦੇ ਰਹਾਂਗੇ, ਜਿਸ ਤਰਾਂ ਕਿ ਅਸੀਂ ਇਸ ਅਹਿਮ ਪ੍ਰੋਗਰਾਮ ਲਈ ਰੂਪ ਰੇਖਾ ਤਿਆਰ ਕੀਤੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS