ਕਿਸਾਨਾਂ ਦੀ ਕਣਕ ਖਰੀਦਣ ਦੇ ਨਾਲ ਉਨ੍ਹਾਂ ਨੂੰ ਵੈਕਸੀਨ ਲਗਾ ਕੇ ਕੋਰੋਨਾ ਮਹਾਂਮਾਰੀ ਤੋਂ ਕੀਤਾ ਜਾ ਰਿਹਾ ਸੁਰੱਖਿਅਤ
ਬਟਾਲਾ, 18 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਨਿਰੰਤਰ ਜਾਰੀ ਹੈ ਅਤੇ ਕਿਸਾਨ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ। ਇਨ੍ਹੀ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਬਟਾਲਾ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਪੂਰੇ ਜ਼ੋਰਾਂ ’ਤੇ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਦੌਰਾਨ ਕੋਵਿਡ-19 ਮਹਾਂਮਾਰੀ ਤੋਂ ਬਚਣ ਦੀਆਂ ਹਦਾਇਤਾਂ ਪਾਲਣਾ ਕੀਤੀ ਜਾ ਰਹੀ ਹੈ।
ਮਾਰਕਿਟ ਕਮੇਟੀ ਬਟਾਲਾ ਦੇ ਸਕੱਤਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਬਟਾਲਾ ਦਾਣਾ ਮੰਡੀ ਅਤੇ ਮਾਰਕਿਟ ਕਮੇਟੀ ਬਟਾਲਾ ਦੇ ਅਧੀਨ ਆਉਂਦੀਆਂ ਹੋਰ ਦਾਣਾਂ ਮੰਡੀਆਂ ਵਿੱਚ 8642 ਮੀਟ੍ਰਿਕ ਟਨ ਕਣਕ ਦੀ ਫਸਲ ਆ ਚੁੱਕੀ ਹੈ ਜਿਸ ਵਿੱਚੋਂ 7421 ਮੀਟ੍ਰਿਕ ਟਨ ਕਣਕ ਸਰਕਾਰ ਦੀਆਂ ਵੱਖ-ਵੱਖ ਖਰੀਦੇ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਮੰਡੀ ਵਿੱਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦੇ ਚੱਲਦਿਆਂ ਮੰਡੀ ਵਿੱਚ ਭੀੜ ਨਾ ਪਵੇ ਇਸ ਲਈ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਜਾਰੀ ਕੀਤੇ ਪਾਸ ਦੀ ਤਰੀਕ ਅਨੁਸਾਰ ਹੀ ਆਪਣੀ ਫਸਲ ਲਿਆ ਰਹੇ ਹਨ।
ਸਕੱਤਰ ਬਿਕਰਮਜੀਤ ਸਿੰਘ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਸੈਨੇਟਾਈਜ਼ਰ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਅਤੇ ਮੰਡੀ ਵਿੱਚ ਮਾਸਕ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਨੇ ਸਿਹਤ ਵਿਭਾਗ ਨਾਲ ਮਿਲ ਕੇ ਵੈਕਸੀਨ ਲਗਾਉਣ ਦਾ ਵਿਸ਼ੇਸ਼ ਕੈਂਪ ਵੀ ਲਗਾਇਆ ਹੋਇਆ ਹੈ ਜਿਥੇ 45 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬਿਜਲੀ, ਛਾਂ, ਪਾਣੀ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਪਿੰਡ ਸ਼ੰਕਰਪੁਰ ਤੋਂ ਬਟਾਲਾ ਮੰਡੀ ਵਿੱਚ ਕਣਕ ਵੇਚਣ ਆਏ ਕਿਸਾਨ ਸੂਬਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਵਿੱਚ ਕਣਕ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਉਸਦੀ ਫਸਲ ਬਿਨ੍ਹਾਂ ਕਿਸੇ ਮੁਸ਼ਕਿਲ ਦੇ ਵਿੱਕ ਗਈ ਹੈ। ਉਸਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਸਨੂੰ ਮੁਫ਼ਤ ਵਿੱਚ ਕੋਰੋਨਾ ਵੈਕਸੀਨ ਵੀ ਲਗਾਈ ਗਈ ਹੈ। ਪਿੰਡ ਹਰਪੁਰਾ ਦੇ ਕਿਸਾਨ ਸੁਖਦੇਵ ਸਿੰਘ ਨੇ ਵੀ ਮੰਡੀ ਵਿੱਚ ਕਣਕ ਦੀ ਚੱਲ ਰਹੀ ਖਰੀਦ ਉੱਪਰ ਤਸੱਲੀ ਜ਼ਾਹਰ ਕੀਤੀ ਹੈ। ਉਸਨੇ ਦੱਸਿਆ ਕਿ ਜਦੋਂ ਉਹ ਆਪਣੀ ਫਸਲ ਨੂੰ ਮੰਡੀ ਵਿੱਚ ਲੈ ਕੇ ਆਇਆ ਤਾਂ ਉਸਦੀ ਢੇਰੀ ਨੂੰ ਪੱਖਾ ਲਗਾਇਆ ਗਿਆ ਅਤੇ ਨਮੀਂ ਚੈੱਕ ਕੀਤੀ ਗਈ। ਨਮੀਂ ਠੀਕ ਆਉਣ ’ਤੇ ਤੁਰੰਤ ਉਸਦੀ ਸਾਰੀ ਢੇਰੀ ਖਰੀਦ ਲਈ ਗਈ। ਸੁਖਦੇਵ ਸਿੰਘ ਨੇ ਕਿਹਾ ਕਿ ਕਿਸਾਨ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...

COMMENTS