ਸ਼ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਸੰਗਤਾਂ ਨੇ ਬੇਰਿੰਗ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ
ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਸਿੱਖ ਕੌਮ ਦੀ ਕੌਮੀ ਵਿਰਾਸਤ - ਜਥੇਦਾਰ ਗੁਰਨਾਮ ਸਿੰਘ ਜੱਸਲ
ਇਸ ਇਤਿਹਾਸਕ ਇਮਾਰਤ ਦੇ ਦਰਸ਼ਨਾਂ ਲਈ ਜੋ ਵੀ ਸੰਘਰਸ਼ ਕਰਨਾ ਪਿਆ ਉਹ ਸਮੁੱਚੀ ਸੰਗਤ ਨੂੰ ਨਾਲ ਲੈ ਕੇ ਕੀਤਾ ਜਾਵੇਗਾ - ਜੱਸਲ
ਬਟਾਲਾ, 23 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਸਹੋਤਾ ) - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੁੱਤਰ ਅਤੇ ਪੰਜਾਬ ਦੇ ਮਹਾਰਾਜੇ ਸ਼ੇਰ ਸਿੰਘ ਦੇ ਬਟਾਲਾ ਸਥਿਤ ਸ਼ਾਹੀ ਮਹੱਲ ਨੂੰ ਸੰਗਤਾਂ ਲਈ ਖੋਲ੍ਹਣ ਦੀ ਜ਼ੋਰਦਾਰ ਮੰਗ ਉੱਠੀ ਹੈ। ਬਟਾਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਹੇਠ ਸਿੱਖ ਸੰਗਤਾਂ ਵੱਲੋਂ ਅੱਜ ਬੇਰਿੰਗ ਕਾਲਜ ਦੇ ਪ੍ਰਿੰਸੀਪਲ ਡਾ. ਐਡਵਰਡ ਮਸੀਹ ਨੂੰ ਮੰਗ ਪੱਤਰ ਦੇ ਕੇ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਣ ਲਈ ਕਿਹਾ ਗਿਆ ਹੈ।
ਇਸ ਮੌਕੇ ਮੰਗ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਦੇ ਨਾਲ ਜਤਿੰਦਰਪਾਲ ਸਿੰਘ ਵਿੱਕੀ, ਬਲਦੇਵ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਮੱਲੀ, ਕੁਲਵਿੰਦਰ ਸਿੰਘ ਲਾਡੀ ਜੱਸਲ, ਗੁਰਦੀਪ ਸਿੰਘ ਬਾਜਵਾ ਸਰਪੰਚ ਪਿੰਡ ਹਰਦਾਨ, ਬਲਵਿੰਦਰ ਸਿੰਘ ਪੰਜਗਰਾਈਆਂ, ਹਰਪ੍ਰੀਤ ਸਿੰਘ ਨਿਰਗੁਣ, ਧੰਨਰਾਜ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ ਤੇ ਹੋਰ ਮੋਹਤਬਰ ਹਾਜ਼ਰ ਸਨ।
ਬੇਰਿੰਗ ਯੂਨੀਅਨ ਕ੍ਰਿਸ਼ੀਚੀਅਨ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਬੇਰਿੰਗ ਸਥਿਤ ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਸਿੱਖ ਕੌਮ ਦੀ ਕੌਮੀ ਵਿਰਾਸਤ ਹੈ ਅਤੇ ਇਸ ਮਹੱਲ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਹੈ ਕਿ ਇਸ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ ਅਤੇ ਸੰਗਤਾਂ ਨੂੰ ਸੇਵਾ ਸੰਭਾਲ ਦੀ ਜਿੰਮੇਵਾਰੀ ਦਿੱਤੀ ਜਾਵੇ।
ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸੰਗਤ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਦਾ ਸਤਿਕਾਰ ਕਰਦੀ ਹੈ ਪਰ ਨਾਲ ਹੀ ਕਾਲਜ ਪ੍ਰਬੰਧਕਾਂ ਤੋਂ ਸਾਨੂੰ ਵੀ ਬੜੀ ਵੱਡੀ ਆਸ ਹੈ ਕਿ ਪ੍ਰਬੰਧਕ ਇਸ ਮਹੱਲ ਦੇ ਇਤਿਹਾਸ ਅਤੇ ਇਸ ਨਾਲ ਜੁੜੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਜਰੂਰ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਵਿਚੋਂ ਪ੍ਰਿੰਸੀਪਲ ਅਤੇ ਪ੍ਰਬੰਧਕੀ ਦਫ਼ਤਰ ਨੂੰ ਕਾਲਜ ਦੀ ਕਿਸੇ ਹੋਰ ਇਮਾਰਤ ਵਿੱਚ ਸ਼ਿਫ਼ਟ ਕਰ ਲਿਆ ਜਾਵੇ ਤਾਂ ਜੋ ਸੰਗਤਾਂ ਇਸ ਇਤਿਹਾਸਕ ਇਮਾਰਤ ਦੇ ਦਰਸ਼ਨ ਕਰ ਸਕਣ। ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸੰਗਤਾਂ ਦੀਆਂ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨਾਲ ਜੁੜੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਇਤਿਹਾਸਕ ਇਮਾਰਤ ਦੇ ਦਰਸ਼ਨਾਂ ਲਈ ਜੋ ਵੀ ਸੰਘਰਸ਼ ਕਰਨਾ ਪਿਆ ਉਹ ਸਮੁੱਚੀ ਸੰਗਤ ਨੂੰ ਨਾਲ ਲੈ ਕੇ ਕੀਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS