ਬਟਾਲਾ, 22 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ਚੰਦਰ ਮੋਹਨ ) - ਤਹਿਸੀਲ ਬਟਾਲਾ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅੱਜ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵੱਲੋਂ ਮਾਰਕਿਟ ਕਮੇਟੀ ਦਫ਼ਤਰ ਵਿਖੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਦੀ ਫਸਲ ਵੇਚਣ ਅਤੇ ਵੇਚੀ ਗਈ ਫਸਲ ਦੀ ਪੈਮੇਂਟ ਸਬੰਧੀ ਕਿਸੇ ਤਰਾ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਕਿਸਾਨਾਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਮੰਡੀਆਂ ’ਚ ਸੈਨੇਟਾਈਜ਼ਰ ਮਸ਼ੀਨਾਂ, ਕਿਸਾਨਾਂ ਨੂੰ ਮਾਸਕ ਮੁਹੱਈਆ ਕਰਵਾਉਣ ਅਤੇ ਵਾਰ-ਵਾਰ ਹੱਥ ਧੋਣ ਲਈ ਸਾਬਨ, ਪਾਣੀ, ਪਖਾਣੇ ਆਦਿ ਇੰਤਜਾਮ ਯਕੀਨੀ ਬਣਾਏ ਜਾਣ।
ਐੱਸ.ਡੀ.ਐੱਮ. ਬਟਾਲਾ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਫਸਲ ਖਰੀਦਣ ਤੋਂ ਲੈ ਕੇ, ਫਸਲ ਦੀ ਲਿਫਟਿੰਗ ਤੇ ਅਦਾਇਗੀ ਅਤੇ ਬਾਰਦਾਨੇ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਸੁੱਕੀ ਫਸਲ ਹੀ ਮੰਡੀਆਂ ਵਿਖੇ ਲੈ ਕੇ ਆਉਣ ਤਾਂ ਜੋ ਉਨਾਂ ਦੀ ਫਸਲ ਦੀ ਖਰੀਦ ਨਾਲੋ-ਨਾਲ ਹੋ ਸਕੇ। ਉਨਾਂ ਨੇ ਸਮੂਹ ਏਜੰਸੀਆਂ ਨੂੰ ਕਿਹਾ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਓਧਰ ਬਟਾਲਾ ਦਾਣਾ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਹਰਦਾਨ ਪਿੰਡ ਦੇ ਕਿਸਾਨ ਗੁਰਦੀਪ ਸਿੰਘ ਨੇ ਕਿਹਾ ਕਿ ਭਾਂਵੇ ਕੋਰੋਨਾ ਮਹਾਂਮਾਰੀ ਦਾ ਪਸਾਰ ਦਿਨੋਂ ਦਿਨ ਵੱਧ ਰਿਹਾ ਹੈ ਪਰ ਇਸ ਔਖੇ ਸਮੇਂ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਵਧੀਆ ਇੰਤਜ਼ਾਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਪਰੇਸ਼ਾਨੀ ਦੇ ਵਿਕ ਰਹੀ ਹੈ ਜਿਸ ਤੋਂ ਕਿਸਾਨ ਖੁਸ਼ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS